Punjabi died in Italy: ਇਟਲੀ ’ਚ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
Published : Feb 15, 2024, 12:25 pm IST
Updated : Feb 15, 2024, 1:32 pm IST
SHARE ARTICLE
Punjabi youth died in Italy
Punjabi youth died in Italy

ਹੁਸ਼ਿਆਰਪੁਰ ਦੇ ਪਿੰਡ ਕੰਧਾਲਾ ਜੱਟਾਂ ਨਾਲ ਸਬੰਧਤ ਸੀ ਮ੍ਰਿਤਕ

Punjabi died in Italy: ਇਟਲੀ ਵਿਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵੈਰੋਨਾ ਜ਼ਿਲ੍ਹੇ ਦੇ ਸ਼ਹਿਰ ਮੌਂਤੇਕੀਆ ਕਰੋਸਾਰਾ ਵਿਖੇ ਵਾਪਰੇ ਇਸ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਅਵਜੀਤ ਸਿੰਘ ਦੀ ਜਾਨ ਚਲੀ ਗਈ ਹੈ।

ਇਹ ਹਾਦਸਾ ਮੰਗਲਵਾਰ ਸ਼ਾਮ ਲਗਭਗ 7 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਉਕਤ ਨੌਜਵਾਨ ਅਪਣੀ ਕਾਰ ਵਿਚ ਸਵਾਰ ਹੋ ਕੇ ਘਰ ਪਰਤ ਰਿਹਾ ਸੀ। ਉਸ ਦੀ ਕਾਰ ਅਤੇ ਸਾਹਮਣੇ ਤੋਂ ਆ ਰਹੀ ਇਕ ਹੋਰ ਕਾਰ ਆਪਸ ਵਿਚ ਟਕਰਾ ਗਈਆਂ ਅਤੇ ਅਭਜੀਤ ਸਿੰਘ ਦੀ ਕਾਰ ਸੜਕ ਤੋਂ ਬਾਹਰ ਨਿਕਲ ਕੇ ਬੁਰੀ ਤਰਾਂ ਤਹਿਸ-ਨਹਿਸ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਅਭਜੀਤ ਦੀ ਕਾਰ ਨੂੰ ਅੱਗ ਲੱਗ ਗਈ, ਜ਼ਿਆਦਾ ਸੱਟ ਲੱਗਣ ਕਾਰਨ ਅਵਜੀਤ ਸਿੰਘ ਨੂੰ ਬਚਾਇਆ ਨਹੀਂ ਜਾ ਸਕਿਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਭਜੀਤ ਸਿੰਘ ਦੀ ਉਮਰ ਅਜੇ ਸਿਰਫ਼ 31 ਸਾਲ ਸੀ ਅਤੇ ਉਹ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਦੱਸ ਦੇਈਏ ਕਿ ਅਵਜੀਤ ਸਿੰਘ ਹੁਸ਼ਿਆਰਪੁਰ ਜ਼ਿਲ੍ਹੇ ਦੇ ਕੰਡਿਆਣਾ ਜੱਟਾਂ ਪਿੰਡ ਨਾਲ ਸਬੰਧਤ ਸੀ। ਉਹ ਅਪਣੇ ਪਿਤਾ ਸਖਵਿੰਦਰ ਸਿੰਘ ਨਾਲ ਇਟਲੀ ਦੇ ਵੈਰੋਨਾ ਜ਼ਿਲ੍ਹੇ ਦੇ ਪਿੰਡ ਸਨਜੁਆਨੀ ਇਲਾਰਿਉਨੇ ਰਹਿੰਦਾ ਸੀ। ਮ੍ਰਿਤਕ ਇਥੇ ਬੈਲਡਿੰਗ ਦਾ ਕੰਮ ਕਰਦਾ ਸੀ।

(For more Punjabi news apart from Punjabi youth died in Italy, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement