
ਢਾਈ ਸਾਲ ਪਹਿਲਾਂ ਗਿਆ ਸੀ ਵਿਦੇਸ਼
Punjab News: ਉਚੇਰੀ ਸਿੱਖਿਆ ਲਈ ਢਾਈ ਸਾਲ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਇਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਸਤਵਿੰਦਰ ਸਿੰਘ (24) ਜ਼ਿਲ੍ਹਾ ਕਪੂਰਥਲਾ ਦੇ ਬਲਾਕ ਢਿਲਵਾਂ ਦੇ ਪਿੰਡ ਫੱਤੂ ਚੱਕ ਦਾ ਵਸਨੀਕ ਸੀ।
ਮ੍ਰਿਤਕ ਪਿਤਾ ਸੁਖਜਿੰਦਰ ਸਿੰਘ (ਸਾਬਕਾ ਸਰਪੰਚ) ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਉਨ੍ਹਾਂ ਦਾ ਪੁੱਤਰ ਕਰੀਬ ਢਾਈ ਸਾਲ ਪਹਿਲਾਂ ਸਟੱਡੀ ਵੀਜ਼ੇ ਉਤੇ ਕੈਨੇਡਾ ਗਿਆ ਸੀ। ਉਸ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ ਅਤੇ ਹੁਣ ਉਹ ਵਰਕ ਪਰਮਿਟ ਉਤੇ ਬਰੈਂਪਟਨ ਵਿਖੇ ਟਰੱਕ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਉਨ੍ਹਾਂ ਦਸਿਆ ਕਿ ਅੱਜ ਸਵੇਰੇ ਪਰਵਾਰ ਨੂੰ ਸੂਚਨਾ ਮਿਲੀ ਕਿ ਟਰੱਕ ਯਾਰਡ ਵਿਚ ਅਚਾਨਕ ਦੋ ਟਰੱਕਾਂ ਵਿਚ ਆਉਣ ਨਾਲ ਉਸ ਦੀ ਮੌਤ ਹੋ ਗਈ। ਇਹ ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
(For more Punjabi news apart from Punjabi youth died in an accident in Canada , stay tuned to Rozana Spokesman)