US Sikh Leader: ਅਮਰੀਕੀ ਸਿੱਖ ਆਗੂ ਨੇ ਕਿਹਾ, 'ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਭਾਈਚਾਰੇ ਨਾਲ ਮਜ਼ਬੂਤ ਸਬੰਧ ਸਥਾਪਤ ਕੀਤੇ'
Published : May 15, 2024, 5:16 pm IST
Updated : May 15, 2024, 5:16 pm IST
SHARE ARTICLE
PM Modi has established strong relationship with Sikh community American Sikh leader (File)
PM Modi has established strong relationship with Sikh community American Sikh leader (File)

ਕਿਹਾ, ਪਛਮੀ ਮੀਡੀਆ ਦੇ ਇਕ ਹਿੱਸੇ ਵਲੋਂ ਭਾਰਤ ਦੀਆਂ ਲੋਕਤੰਤਰੀ ਪਰੰਪਰਾਵਾਂ ’ਤੇ ਸਵਾਲ ਉਠਾਏ ਜਾ ਰਹੇ ਬਿਆਨ ਸੱਚਾਈ ਤੋਂ ਕੋਹਾਂ ਦੂਰ ਹਨ

US Sikh Leader: ਭਾਰਤੀ ਮੂਲ ਦੇ ਇਕ ਪ੍ਰਮੁੱਖ ਅਮਰੀਕੀ ਨੇਤਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖਾਂ ਨਾਲ ਮਜ਼ਬੂਤ ਸਬੰਧ ਸਥਾਪਤ ਕੀਤੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ’ਚ ਹੋ ਰਹੀਆਂ ਸੁਤੰਤਰ ਅਤੇ ਨਿਰਪੱਖ ਲੋਕ ਸਭਾ ਚੋਣਾਂ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਦੀ ਜੀਵੰਤਤਾ ਅਤੇ ਤਾਕਤ ਨੂੰ ਦਰਸਾਉਂਦੀਆਂ ਹਨ।

‘ਸਿੱਖਸ ਫਾਰ ਅਮਰੀਕਾ’ ਦੇ ਆਗੂ ਜਸਦੀਪ ਸਿੰਘ ਜੱਸੀ ਨੇ ਕਿਹਾ ਕਿ ਪਛਮੀ ਮੀਡੀਆ ਦੇ ਇਕ ਹਿੱਸੇ ਵਲੋਂ ਭਾਰਤ ਦੀਆਂ ਲੋਕਤੰਤਰੀ ਪਰੰਪਰਾਵਾਂ ’ਤੇ ਸਵਾਲ ਉਠਾਏ ਜਾ ਰਹੇ ਬਿਆਨ ਸੱਚਾਈ ਤੋਂ ਕੋਹਾਂ ਦੂਰ ਹਨ।

ਉਨ੍ਹਾਂ ਕਿਹਾ, ‘‘ਦੇਖੋ ਅਮਰੀਕਾ ’ਚ ਕੀ ਹੋ ਰਿਹਾ ਹੈ। ਵਿਰੋਧੀ ਧਿਰ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਦਾਲਤ ’ਚ ਘਸੀਟਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪ੍ਰਚਾਰ ਮੁਹਿੰਮ ’ਚ ਬੋਲਣ ਦੀ ਇਜਾਜ਼ਤ ਨਹੀਂ ਦਿਤੀ ਜਾ ਰਹੀ ਹੈ। ਇਸ ਦੇ ਉਲਟ, ਭਾਰਤ ’ਚ ਇਕ ਜੀਵੰਤ ਲੋਕਤੰਤਰ ਹੈ ਅਤੇ ਇਹ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰ ਰਿਹਾ ਹੈ।’’

ਉਨ੍ਹਾਂ ਕਿਹਾ, ‘‘ਭਾਰਤ ਨੇ ਸੁਤੰਤਰ ਅਤੇ ਨਿਰਪੱਖ ਚੋਣਾਂ ਕਰਵਾਉਣ ’ਚ ਇਕ ਮਿਸਾਲ ਕਾਇਮ ਕੀਤੀ ਹੈ।’’ ਜਸਦੀਪ ਸਿੰਘ ਇਸ ਮਹੀਨੇ ਦੇ ਅਖੀਰ ’ਚ ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਅਤੇ ਅਮਰੀਕਾ ’ਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦਾ ਸਮਰਥਨ ਕਰਨ ਲਈ ਭਾਰਤ ਆਉਣ ਵਾਲੇ ਹਨ।

ਜਸਦੀਪ ਸਿੰਘ ਨੇ ਕਿਹਾ ਕਿ ਦੇਸ਼ ਦਾ ਮੂਡ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੱਖ ’ਚ ਹੈ ਅਤੇ ਉਨ੍ਹਾਂ ਦੀ ਅਗਵਾਈ ’ਚ ਭਾਰਤ ਨੇ ਪਿਛਲੇ 10 ਸਾਲਾਂ ’ਚ ਸ਼ਾਨਦਾਰ ਤਰੱਕੀ ਕੀਤੀ ਹੈ ਅਤੇ ਬੇਮਿਸਾਲ ਵਿਕਾਸ ਵੇਖਿਆ ਹੈ।

 (For more Punjabi news apart from PM Modi has established strong relationship with Sikh community American Sikh leader (File), stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement