ਖ਼ਬਰਾਂ |

ਤਾਜ਼ਾ |

Bholath youth Died In Austria News: ਆਸਟਰੀਆ 'ਚ ਸੜਕ ਹਾਦਸੇ ਦੌਰਾਨ ਭੁਲੱਥ ਦੇ ਨੌਜਵਾਨ ਦੀ ਮੌਤ
Published : Jun 15, 2025, 9:34 am IST
Updated : Jun 15, 2025, 9:34 am IST
SHARE ARTICLE
Bholath youth dies in road accident in Austria News in punjabi
Bholath youth dies in road accident in Austria News in punjabi

Bholath youth Died In Austria News: ਕੁਝ ਦਿਨ ਪਹਿਲਾਂ ਹੀ ਪ੍ਰਵਾਰ ਨੂੰ ਮਿਲ ਕੇ ਗਿਆ ਸੀ ਵਾਪਸ

Bholath youth dies in road accident in Austria News: ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਅਨੇਕਾਂ ਪੰਜਾਬੀ ਵਿਦੇਸ਼ ਵਿਚ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਆਸਟਰੀਆ ਤੋਂ ਸਾਹਮਣੇ ਆਈ ਹੈ, ਜਿਥੇ  ਪੰਜਾਬੀ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।

ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਪੁੱਤਰ ਪਾਖਰ ਸਿੰਘ ਵਾਸੀ ਭੁਲੱਥ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋ ਗੱਡੀਆਂ ਦੇ ਦਰਮਿਆਨ ਹੋਈ ਜ਼ੋਰਦਾਰ ਟੱਕਰ ਨਾਲ ਇਹ ਹਾਦਸਾ ਵਾਪਰਿਆ।  ਹਾਦਸੇ ਦਾ ਸ਼ਿਕਾਰ ਹੋਏ ਹਰਵਿੰਦਰ ਸਿੰਘ ਦੇ ਵੱਡੇ ਭਰਾ ਬਹਾਦਰ ਸਿੰਘ ਨੇ ਦੱਸਿਆ ਕਿ ਹਰਵਿੰਦਰ ਉਹਨਾਂ ਦਾ ਸਭ ਤੋਂ ਛੋਟਾ ਭਰਾ ਸੀ ਤੇ ਕਾਫੀ ਲੰਬੇ ਸਮੇਂ ਤੋਂ ਆਸਟਰੀਆ ਆਪਣੇ ਪਰਿਵਾਰ ਨਾਲ ਰਹਿ ਰਿਹਾ ਸੀ, ਜਿਸ ਦੀਆਂ ਤਿੰਨ ਬੇਟੀਆਂ ਤੇ ਪਤਨੀ ਵੀ ਆਸਟਰੀਆ ਵਿਚ ਹੀ ਹਨ।

ਉਹਨਾਂ ਦੱਸਿਆ ਕਿ ਹਰਵਿੰਦਰ ਸਿੰਘ ਦੀ ਕਾਰ ਦੀ ਟਰਾਂਬ ਗੱਡੀ ਨਾਲ ਟੱਕਰ ਹੋ ਗਈ। ਹਾਦਸੇ ਵਿਚ ਹਰਵਿੰਦਰ ਸਿੰਘ ਦੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਕੁਝ ਦਿਨ ਪਹਿਲਾਂ ਆਪਣੇ ਪਰਿਵਾਰਿਕ ਮੈਂਬਰਾਂ ਤੇ ਯਾਰਾਂ ਦੋਸਤਾਂ ਨੂੰ ਮਿਲ ਕੇ ਭਾਰਤ ਤੋਂ ਆਸਟਰੀਆ ਵਾਪਸ ਗਿਆ ਸੀ ।
 

(For more news apart from 'Man dies from extreme heat Punjab News' , stay tuned to Rozana Spokesman)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement