ਕਨੈਕਟੀਕਟ ਸਟੇਟ ਅਸੰਬਲੀ 'ਚ 'ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ' ਮਨਾਉਣ ਦਾ ਬਿਲ ਪਾਸ
Published : Jul 15, 2018, 4:41 pm IST
Updated : Jul 15, 2018, 4:41 pm IST
SHARE ARTICLE
Sikh
Sikh

ਅਮਰੀਕਾ ਦੇ ਸਿੱਖਾਂ ਨੇ ਅਮਰੀਕਾ ਵਿਚ ਆਪਣਾ ਇਕ ਹੋਰ ਵਿਲੱਖਣ ਇਤਿਹਾਸ ਦਰਜ ਕਰਾਇਆ ਹੈ, ਜਿਸ ਤਹਿਤ ਹੁਣ ਅਮਰੀਕਾ ਦੇ ਕਨੈਕਟੀਕਟ ਸਟੇਟ ਵਿਚ ਹਰ ਸਾਲ ...

ਨਿਊਯਾਰਕ : ਅਮਰੀਕਾ ਦੇ ਸਿੱਖਾਂ ਨੇ ਅਮਰੀਕਾ ਵਿਚ ਆਪਣਾ ਇਕ ਹੋਰ ਵਿਲੱਖਣ ਇਤਿਹਾਸ ਦਰਜ ਕਰਾਇਆ ਹੈ, ਜਿਸ ਤਹਿਤ ਹੁਣ ਅਮਰੀਕਾ ਦੇ ਕਨੈਕਟੀਕਟ ਸਟੇਟ ਵਿਚ ਹਰ ਸਾਲ ਰਹਿੰਦੀ ਦੁਨੀਆਂ ਤਕ ਇਕ ਨਵੰਬਰ ਨੂੰ 'ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ' ਵਜੋਂ ਮਨਾਇਆ ਜਾਇਆ ਕਰੇਗਾ। ਇਹ ਬਿੱਲ ਕਨੈਕਟੀਕੱਟ ਸਟੇਟ ਦੀ ਜਨਰਲ ਅਸੈਂਬਲੀ ਵਿਚ ਪਾਸ ਹੋ ਗਿਆ ਹੈ। ਇਹ ਵਿਲੱਖਣ ਤੇ ਚੁਣੌਤੀ ਭਰਪੂਰ ਕਾਰਜ ਵਰਲਡ ਸਿੱਖ ਪਾਰਲੀਮੈਂਟ ਦੇ ਝੰਡੇ ਹੇਠ ਸਵਰਨਜੀਤ ਸਿੰਘ ਖਾਲਸਾ, ਹਿੰਮਤ ਸਿੰਘ, ਗੁਰਨਿੰਦਰ ਸਿੰਘ ਧਾਲੀਵਾਲ (ਸਾਰੇ ਮੈਂਬਰ ਵਰਲਡ ਸਿੱਖ ਪਾਰਲੀਮੈਂਟ), ਅਵਤਾਰ ਸਿੰਘ ਪੰਨੂੰ, ਮਨਮੋਹਨ ਸਿੰਘ ਭਰਾੜਾ, ਕੁਲਜੀਤ ਸਿੰਘ ਖਾਲਸਾ ਅਤੇ ਹਰਪ੍ਰੀਤ ਸਿੰਘ ਰਾਣਾ ਦੀਆਂ ਕੋਸ਼ਿਸ਼ਾਂ ਅਤੇ ਸਿੱਖ ਸੰਗਤ ਵਲੋਂ ਬਖਸ਼ੇ ਹੌਂਸਲੇ ਨਾਲ ਨੇਪਰੇ ਚੜ੍ਹਿਆ ਹੈ।

Word Sikh ParliamentWord Sikh Parliamentਵਰਲਡ ਸਿੱਖ ਪਾਰਲੀਮੈਂਟ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਬਿੱਲ ਨੰਬਰ 489 ਕੈਥੀ ਹੋਸਟਨ ਜਨਰਲ ਅਸੈਂਬਲੀ ਮੈਂਬਰ, ਸਟੇਟ ਰੈਪ ਕੇਬਿਨ ਰਾਇਨ ਨੇ ਪੇਸ਼ ਕੀਤਾ ਜਿਸ ਤੇ ਪਬਲਿਕ ਹੀਅਰਿੰਗ ਹੋਈ। ਇਸ ਦੌਰਾਨ ਪੁੱਛੇ ਗਏ ਸਵਾਲਾਂ ਦੇ ਜਵਾਬ ਸ. ਸਵਰਨਜੀਤ ਸਿੰਘ ਖਾਲਸਾ ਨੇ ਦਿੱਤੇ ਜਿਹਦੇ ਕਰਕੇ ਕਮੇਟੀ ਨੇ ਇਸ ਨੂੰ ਵੋਟਿੰਗ ਸੈਂਸ਼ਨ ਵਿਚ ਲੈ ਜਾਣ ਦੀ ਇਜਾਜਤ ਦਿੱਤੀ। ਉਹਨਾਂ ਦੱਸਿਆ ਕਿ ਸੈਨੇਟਰ ਨੇ ਉਨ੍ਹਾਂ ਨੂੰ ਪਿਛਲੇ ਦਿਨੀਂ ਦੱਸਿਆ ਸੀ ਕਿ ਆਉਣ ਵਾਲੇ ਸਮੇਂ ਦੌਰਾਨ ਨਵੰਬਰ ਦਾ ਮਹੀਨਾ ਸਿੱਖ ਜੈਨੋਸਾਈਡ ਅਵੇਅਰਨੈੱਸ ਡੇਅ ਵਜੋਂ ਮਨਾਇਆ ਜਾਏਗਾ। ਉਨ੍ਹਾਂ ਕਿਹਾ ਕਿ ਸਿੱਖ ਜੈਨੋਸਾਈਡ ਬਾਰੇ ਸਕੂਲਾਂ ਵਿਚ ਵੀ ਪੜ੍ਹਾਇਆ ਜਾਵੇਗਾ।

Word Sikh Parliament LogoWord Sikh Parliament Logo2017 ਦੌਰਾਨ ਸਟੇਟ ਜਨਰਲ ਅਸੈਂਬਲੀ ਵਿਚ ਸਿੱਖ ਨਸਲਕੁਸ਼ੀ ਨਵੰਬਰ 84 ਬਾਰੇ ਮਤਾ ਪਾਸ ਕਰ ਦਿੱਤਾ ਗਿਆ ਸੀ। ਹੁਣ ਇਹ ਕਨੂੰਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦਿਵਸ ਗਵਰਨਰ ਵਲੋਂ ਮਨਾਇਆ ਜਾਵੇਗਾ ਤੇ ਅੱਗੋਂ ਇਸ ਬਾਰੇ ਮੁਹਿੰਮ ਖੜ੍ਹੀ ਕਰਕੇ ਪੂਰੇ ਅਮਰੀਕਾ ਦੇ ਵਿਚ ਇਸ ਨੂੰ ਮਾਨਤਾ ਦੁਵਾਈ ਜਾਵੇਗੀ। ਇਸ ਤੋਂ ਪਹਿਲਾਂ ਵਿਸਾਖੀ ਨੈਸ਼ਨਲ ਸਿੱਖ ਡੇਅ ਵਜੋਂ ਮਾਨਤਾ ਵੀ ਦਿਵਾਈ ਗਈ ਸੀ। ਉਨ੍ਹਾਂ ਕਿਹਾ ਕਿ ਇਹੋ ਜਿਹਾ ਮਤਾ ਓਂਨਟੇਰੀਓ (ਕੈਨੇਡਾ) ਵਿਚ ਪਾਇਆ ਗਿਆ ਸੀ ਤੇ ਹਰਿੰਦਰ ਕੌਰ ਮੱਲ੍ਹੀ ਨੇ ਇਹ ਭੂਮਿਕਾ ਨਿਭਾਈ ਸੀ। ਉਨ੍ਹਾਂ ਨੂੰ ਇਸ ਸੰਬੰਧ ਵਿਚ ਤਿੰਨ ਸਾਲ ਲੱਗ ਗਏ ਸਨ। ਇਹ ਸਪੱਸ਼ਟ ਹੋਇਆ ਕਿ ਨਸਲਕੁਸ਼ੀ ਕਾਂਗਰਸ ਸਰਕਾਰ ਵਲੋਂ ਕੀਤੀ ਗਈ ਹੈ ਤੇ ਇਹ ਹਿੰਦੂ-ਸਿੱਖ ਦੰਗੇ ਨਹੀਂ ਸਨ। 

SikhSikhਇੱਥੇ ਇਹ ਵੀ ਦੱਸਣਯੋਗ ਹੈ ਕਿ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੇ ਆਪਣੀ ਪੁਸਤਕ 'ਮਾਈ ਕੰਟਰੀ ਮਾਈ ਲਾਈਫ' ਵਿਚ ਮੰਨਿਆ ਹੈ ਕਿ ਉਸ ਵਲੋਂ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵਲੋਂ ਦਰਬਾਰ ਸਾਹਿਬ ਤੇ ਹਮਲਾ ਕਰਨ ਲਈ ਕਾਂਗਰਸ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਤੇ ਦਬਾਅ ਪਾਇਆ ਗਿਆ ਸੀ ਅਤੇ ਇਸ ਉਪਰੰਤ ਇੰਦਰਾ ਗਾਂਧੀ ਨੂੰ ਦੁਰਗਾ ਦਾ ਖ਼ਿਤਾਬ ਦਿੱਤਾ ਗਿਆ ਸੀ। ਇਹ ਸਾਜ਼ਿਸ਼ੀ ਕਤਲੇਆਮ ਰਾਜਨੀਤਕ ਲੋਕਾਂ ਨੇ ਸਿਰੇ ਚਾੜ੍ਹਿਆ ਤੇ ਕਿਸੇ ਵੀ ਵੱਡੇ ਦੋਸ਼ੀ ਨੂੰ ਅੱਜ ਤੱਕ ਸਜ਼ਾ ਨਹੀਂ ਮਿਲੀ।

Word Sikh ParliamentWord Sikh Parliament31 ਅਕਤੂਬਰ 1984 ਨੂੰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ 6 ਨਵੰਬਰ 1984 ਤਕ ਦਿੱਲੀ ਸਮੇਤ ਦੇਸ਼ ਦੇ 18 ਸੂਬਿਆਂ ਦੇ 110 ਦੇ ਲਗਪਗ ਸ਼ਹਿਰਾਂ ਵਿਚ ਉਪਲਬਧ ਅੰਕੜਿਆਂ ਅਨੁਸਾਰ 7000 ਤੋਂ ਵਧੇਰੇ ਨਿਹੱਥੇ ਤੇ ਬੇਕਸੂਰ ਸਿੱਖਾਂ ਨੂੰ ਜਿਊਂਦੇ ਸਾੜਿਆ ਗਿਆ। ਕਰੋੜਾਂ ਦੀ ਸੰਪਤੀ ਲੁੱਟੀ ਅਤੇ ਸਾੜ ਦਿਤੀ ਗਈ। ਇਕ ਦਰਜਨ ਦੇ ਕਰੀਬ ਜਾਂਚ ਕਮਿਸ਼ਨ, 3600 ਤੋਂ ਵਧੇਰੇ ਗਵਾਹ, 33 ਸਾਲ ਦਾ ਵਕਫ਼ਾ ਅਤੇ ਅਦਾਲਤਾਂ ਵੀ ਇਨਸਾਫ਼ ਨਾ ਕਰ ਸਕੀਆਂ। ਨਵੀਂ ਦਿੱਲੀ ਵਿਚ ਹੋਏ 2733 ਕਤਲਾਂ (ਸਰਕਾਰੀ ਰਿਕਾਰਡ ਅਨੁਸਾਰ) ਵਿਚੋਂ ਸਿਰਫ਼ 11 ਕੁ ਮਾਮਲਿਆਂ ਵਿਚ 30 ਵਿਅਕਤੀਆਂ ਨੂੰ ਹੀ ਉਮਰ ਕੈਦ ਦੀ ਸਜ਼ਾ ਹੋਈ, ਜਿਨ੍ਹਾਂ ਵਿਚ ਕਤਲੇਆਮ ਦੇ ਕਿਸੇ ਵੀ ਮੁੱਖ ਸਾਜਿਸ਼ਕਾਰ ਨੂੰ ਸਜ਼ਾ ਨਹੀਂ ਮਿਲੀ।

Word Sikh ParliamentWord Sikh Parliament ਸਿੱਖਾਂ ਦੀ ਜਾਇਦਾਦ ਦੀ ਸਾੜ-ਫ਼ੂਕ ਅਤੇ ਲੁੱਟਮਾਰ ਦੀਆਂ ਇਕੱਲੇ ਨਵੀਂ ਦਿੱਲੀ ਵਿਚ ਹੀ 10,897 ਘਟਨਾਵਾਂ ਵਾਪਰੀਆਂ ਪਰ ਏਨੀਆਂ ਘਟਨਾਵਾਂ ਬਦਲੇ ਜੇਕਰ ਤੁਛ ਗਿਣਤੀ ਦੋਸ਼ੀਆਂ ਨੂੰ ਮਾਮੂਲੀ ਸਜ਼ਾਵਾਂ ਵੀ ਹੋਈਆਂ ਤਾਂ ਉਹ ਤੁਰੰਤ ਜ਼ਮਾਨਤਾਂ 'ਤੇ ਰਿਹਾਅ ਹੋ ਗਏ। ਸੰਨ 1990 ਵਿਚ ਬਣੀ ਜੈਨ-ਅਗਰਵਾਲ ਕਮੇਟੀ ਨੇ ਕਾਂਗਰਸੀ ਆਗੂ ਐੱਚ.ਕੇ. ਐੱਲ. ਭਗਤ, ਸੱਜਣ ਕੁਮਾਰ, ਧਰਮ ਦਾਸ ਸ਼ਾਸਤਰੀ ਅਤੇ ਟਾਈਟਲਰ ਦੇ ਖਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਿਸ਼ ਕੀਤੀ ਸੀ। ਸਭ ਤੋਂ ਅਖ਼ੀਰਲਾ ਕਮਿਸ਼ਨ 'ਨਾਨਾਵਤੀ ਕਮਿਸ਼ਨ' ਸੀ, ਜਿਸ ਦੇ ਮੁਖੀ ਜਸਟਿਸ ਜੀ.ਟੀ. ਨਾਨਾਵਤੀ ਸਨ।

Word Sikh Parliament LogoWord Sikh Parliament Logoਇਸ ਕਮਿਸ਼ਨ ਦੀ 185 ਸਫ਼ਿਆਂ ਦੀ ਰਿਪੋਰਟ 9 ਫ਼ਰਵਰੀ 2005 ਨੂੰ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੂੰ ਦਿੱਤੀ ਗਈ ਅਤੇ 8 ਅਗਸਤ 2005 ਨੂੰ ਸੰਸਦ ਵਿਚ ਪੇਸ਼ ਕੀਤੀ ਗਈ। ਇਸ ਕਮਿਸ਼ਨ ਦਾ ਦੁਖਾਂਤ ਇਹ ਰਿਹਾ ਰਹੀ ਕਿ ਇਸ ਦਾ ਗਠਨ ਵਾਜਪਾਈ ਦੀ ਅਗਵਾਈ ਵਾਲੀ ਸਰਕਾਰ ਨੇ 8 ਮਈ 2000 ਨੂੰ ਰਾਜ ਸਭਾ ਦੇ ਇਕ ਸਰਬਸੰਮਤੀ ਵਾਲੇ ਫ਼ੈਸਲੇ ਨਾਲ ਕੀਤਾ ਸੀ ਪਰ ਜਦੋਂ ਇਸ ਦੀ ਰਿਪੋਰਟ ਪੇਸ਼ ਹੋਈ ਸੀ ਤਾਂ ਉਸ ਵੇਲੇ ਕੇਂਦਰ ਵਿਚ ਕਾਂਗਰਸ ਸਰਕਾਰ ਬਣ ਚੁੱਕੀ ਸੀ। ਕਮਿਸ਼ਨ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਅਤੇ ਐੱਚ.ਕੇ. ਐੱਲ. ਭਗਤ ਖਿਲਾਫ਼ ਸਿੱਖ ਵਿਰੋਧੀ ਕਤਲੇਆਮ ਵੇਲੇ ਹਿੰਸਾ ਭੜਕਾਉਣ ਦੇ ਪੁਖਤਾ ਸਬੂਤ ਹੋਣ ਦਾ ਦਾਅਵਾ ਕੀਤਾ ਸੀ। 

Word Sikh ParliamentWord Sikh Parliamentਇਸ ਦੇ ਨਾਲ ਹੀ ਇਸ ਕਮਿਸ਼ਨ ਨੇ ਦਿੱਲੀ ਪੁਲਿਸ ਦੇ ਤਤਕਾਲੀ ਕਮਿਸ਼ਨਰ ਐੱਸ.ਸੀ. ਟੰਡਨ ਨੂੰ ਕਤਲੇਆਮ ਲਈ ਜ਼ਿੰਮੇਵਾਰ ਠਹਿਰਾਇਆ ਸੀ। ਇਸ ਦੇ ਬਾਵਜੂਦ ਅੱਜ ਤੱਕ ਦੋਸ਼ੀਆਂ ਨੂੰ ਨਿਆਂਪਾਲਿਕਾ ਦੇ ਕਟਹਿਰੇ ਵਿਚ ਖੜ੍ਹਾ ਕਰਕੇ ਸਜ਼ਾਵਾਂ ਦੇਣ ਦੀ ਥਾਂ ਕਾਂਗਰਸ ਸਰਕਾਰ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਹੀ ਕੀਤੀ ਹੈ। 2014 ਦੌਰਾਨ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਬਣਨ ਤੋਂ ਬਾਅਦ 12 ਫ਼ਰਵਰੀ 2015 ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸੰਬੰਧੀ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ, ਜਿਸ ਵਿਚ ਸਾਬਕਾ ਆਈ.ਪੀ.ਐੱਸ. ਅਧਿਕਾਰੀ ਪ੍ਰਮੋਦ ਅਸਥਾਨਾ, ਦਿੱਲੀ ਪੁਲਿਸ ਦੇ ਏ.ਡੀ.ਸੀ. ਕੁਮਾਰ ਗਿਆਨੇਸ਼ ਤੇ ਸਾਬਕਾ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਕੇਸ਼ ਕਪੂਰ ਸ਼ਾਮਲ ਹਨ। 

ਇਸ ਟੀਮ ਨੂੰ ਛੇ ਮਹੀਨੇ ਦੇ ਅੰਦਰ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣ ਲਈ ਆਖਿਆ ਗਿਆ ਸੀ, ਪਰ ਹੁਣ ਤੱਕ ਇਸ ਦੀ ਜਾਂਚ ਮੁਕੰਮਲ ਨਹੀਂ ਹੋ ਸਕੀ। ਯਾਦ ਰਹੇ ਕਿ ਵਰਲਡ ਸਿੱਖ ਪਾਰਲੀਮੈਂਟ ਜਥੇਦਾਰ ਜਗਤਾਰ ਸਿੰਘ ਹਵਾਰਾ ਦਿਆਂ ਨਿਰਦੇਸ਼ਾਂ 'ਤੇ ਹੋਂਦ ਵਿਚ ਆ ਰਹੀ ਹੈ ਅਤੇ ਸਿੱਖ ਸੰਘਰਸ਼ ਲਈ ਕੰਮ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦਿਲਜੀਤ ਦੋਸਾਂਝ ਅਤੇ ਨੀਰੂ ਬਾਜਵਾ ਨਾਲ ਵੱਡਾ ਪਰਦਾ ਸਾਂਝਾ ਕਰਨ ਵਾਲੇ Soni Crew ਦੇ ਗੁਰਪ੍ਰੀਤ ਨੇ ਛੱਡਿਆ ਫ਼ਾਨੀ ਸੰਸਾਰ

08 May 2024 5:16 PM

Punjab ਸਣੇ ਦੇਸ਼ ਦੁਨੀਆ ਦੀਆਂ ਵੱਡੀਆਂ ਤੇ ਤਾਜ਼ਾ ਖ਼ਬਰਾਂ ਦੇਖਣ ਲਈ ਜੁੜੇ ਰਹੋ SPOKESMAN ਨਾਲ |

08 May 2024 5:12 PM

ਬਿਨਾ IELTS, ਕੰਮ ਦੇ ਅਧਾਰ ਤੇ Canada ਜਾਣਾ ਹੋਇਆ ਸੌਖਾ।, ਖੇਤੀਬਾੜੀ ਤੇ ਹੋਰ ਕੀਤੇ ਵਾਲਿਆਂ ਦੀ ਹੈ Canada ਨੂੰ ਲੋੜ।

08 May 2024 4:41 PM

Sukhbir Badal ਨੇ ਸਾਡੀ ਸੁਣੀ ਕਦੇ ਨਹੀਂ, ਭਾਵੁਕ ਹੁੰਦੇ ਬੋਲੇ ਅਕਾਲੀਆਂ ਦੇ ਉਮੀਦਵਾਰ, ਛੱਡ ਗਏ ਪਾਰਟੀ !

08 May 2024 3:47 PM

'ਆਓ! ਇਸ ਵਾਰ ਆਪਣੀ ਵੋਟ ਦੀ ਤਾਕਤ ਦਾ ਸਹੀ ਇਸਤੇਮਾਲ ਕਰੀਏ'

08 May 2024 3:42 PM
Advertisement