
ਉਚੇਰੀ ਪੜ੍ਹਾਈ ਲਈ ਦੋ ਸਾਲ ਪਹਿਲਾਂ ਗਈ ਸੀ ਬਰੈਂਪਟਨ
ਬਰਨਾਲਾ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਇਹ ਵੀ ਪੜ੍ਹੋ: ਅਬੋਹਰ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ, ਮ੍ਰਿਤਕ ਦੋ ਬੱਚਿਆਂ ਦਾ ਸੀ ਪਿਤਾ
ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬਣ ਦੀ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਿਲਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕ ਦੋ ਪਹਿਲਾਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਪੜ੍ਹਾਈ ਕਰਨ ਲਈ ਗਈ ਸੀ ਪਰ ਅੱਜ ਕਿਸੇ ਨੂੰ ਕੀ ਪਤਾ ਸੀ ਕਿ ਉਸ ਦੀ ਇਸ ਹਾਲਤ ਵਿਚ ਲਾਸ਼ ਪਿੰਡ ਆਵੇਗੀ। ਮ੍ਰਿਤਰ ਮਹਿਲ ਕਲਾਂ ਦੇ ਪਿੰਡ ਕੁਰੜ ਦੀ ਰਹਿਣ ਵਾਲੀ ਸੀ।
ਇਹ ਵੀ ਪੜ੍ਹੋ: ਪੰਜਾਬ ਵਿਚ ਮੀਂਹ ਨਾਲ ਬਦਲਿਆ ਮੌਸਮ ਦਾ ਮਿਜਾਜ਼, ਅਗਲੇ 2 ਦਿਨਾਂ ਤੱਕ ਮੀਂਹ ਪੈਣ ਦਾ ਅਲਰਟ ਜਾਰੀ
ਮ੍ਰਿਤਕ ਲੜਕੀ ਦੀ ਮਾਤਾ ਅਮਰਜੀਤ ਕੌਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਸ ਦੀ ਲੜਕੀ ਦਿਲਪ੍ਰੀਤ ਕੌਰ ਨੇ +2 ਕਰਨ ਤੋਂ ਬਾਅਦ ਆਈਲੈਟਸ ਦੀ ਪ੍ਰੀਖਿਆ ਪਾਸ ਕੀਤੀ ਸੀ। 22 ਅਗਸਤ 2020 ਨੂੰ ਉਸ ਦਾ ਵਿਆਹ ਜਗਤਾਰ ਸਿੰਘ ਪੁੱਤਰ ਬਲਵੀਰ ਸਿੰਘ ਨਾਲ ਹੋਇਆ। ਇਸ ਤੋਂ ਬਾਅਦ 17 ਸਤੰਬਰ 2021 ਨੂੰ ਉਹ ਸਟੱਡੀ ਵੀਜ਼ਾ ਰਾਹੀਂ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਦੇ ਬਰੈਂਪਟਨ ਚਲੀ ਗਈ। ਉਹ ਕੁਝ ਸਮਾਂ ਪਹਿਲਾਂ ਪੰਜਾਬ ਆਈ ਸੀ।
ਮਾਂ ਅਮਰਜੀਤ ਕੌਰ ਨੇ ਦੱਸਿਆ- ਸ਼ਨੀਵਾਰ ਨੂੰ ਉਨ੍ਹਾਂ ਨੂੰ ਬੇਟੀ ਦਾ ਫੋਨ ਆਇਆ, ਉਦੋਂ ਸਭ ਠੀਕ ਸੀ। ਇਸ ਤੋਂ ਬਾਅਦ ਜਦੋਂ ਉਸ ਦੀ ਸਿਹਤ ਅਚਾਨਕ ਵਿਗੜ ਗਈ ਤਾਂ ਉਸ ਦਾ ਜਵਾਈ ਉਸ ਨੂੰ ਹਸਪਤਾਲ ਲੈ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਲੜਕੀ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਪੰਜਾਬ ਲਿਆਉਣ ਲਈ ਉਥੋਂ ਦੇ ਡਾਕਟਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।