
ਆਸਟਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿਚ ਰਹਿਣ ਵਾਲੇ 31 ਸਾਲ ਦੇ ਟੈਕਸੀ ਚਾਲਕ ਗੁਰਪ੍ਰੀਤ ਸਿੰਘ ਸਿੱਧੂ ਨਾਂਮੀ ਪੰਜਾਬੀ ਨੌਜਵਾਨ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ...
ਮੈਲਬਰਨ : ਆਸਟਰੇਲੀਆ ਦੇ ਸੂਬੇ ਨਿਊ ਸਾਊਥ ਵੇਲਜ਼ ਵਿਚ ਰਹਿਣ ਵਾਲੇ 31 ਸਾਲ ਦੇ ਟੈਕਸੀ ਚਾਲਕ ਗੁਰਪ੍ਰੀਤ ਸਿੰਘ ਸਿੱਧੂ ਨਾਂਮੀ ਪੰਜਾਬੀ ਨੌਜਵਾਨ ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
Punjabi Man Died
ਗੁਰਪ੍ਰੀਤ ਦੀ ਧਰਮ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਪ੍ਰੀਤ ਉਸ ਸਮੇਂ ਨੀਦ ਵਿਚ ਸੀ ਜਦੋਂ ਇਹ ਘਟਨਾ ਵਾਪਰੀ ਉਸ ਤੋਂ ਬਾਅਦ ਗੁਰਪ੍ਰੀਤ ਨੂੰ ਸਥਾਨਕ ਹਸਪਤਾਲ ਵਿਚ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿਤਾ। ਇਸ ਘਟਨਾ ਤੋਂ ਬਾਅਦ ਆਸਟਰੇਲੀਆ ਚ ਵੱਸਦੇ ਸਮੁੱਚੇ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਦੋੜ ਗਈ।
Death
ਗੁਰਪ੍ਰੀਤ ਅਪਣੇ ਪਿੱਛੇ ਪਤਨੀ ਤੋਂ ਇਲਾਵਾ ਤਿੰਨ ਬੱਚੇ ਛੱਡ ਗਿਆ ਹੈ। ਗੁਰਪ੍ਰੀਤ ਦੀ ਮੌਤ ਦੀ ਖਬਰ ਤੋਂ ਬਾਅਦ ਉਸ ਦੇ ਪਿਤਾ ਪੰਜਾਬ ਤੋਂ ਆਸਟਰੇਲੀਆ ਲਈ ਰਵਾਨਾ ਹੋ ਗਏ ਹਨ ਅਤੇ ਭਾਈਚਾਰੇ ਵਲੋਂ ਇਸ ਪਰਵਾਰ ਦੀ ਮਾਲੀ ਮਦਦ ਵੀ ਕੀਤੀ ਜਾ ਰਹੀ ਹੈ।