ਕੈਨੇਡਾ ’ਚ ਵਧਿਆ ਪੰਜਾਬੀਆਂ ਦਾ ਮਾਣ: ਅਲਬਰਟਾ ਦੀ ਗਵਰਨਰ ਵਲੋਂ ਬਲਦੇਵ ਸਿੰਘ ਗਰੇਵਾਲ ਨੂੰ ਰਾਜ ਪੱਧਰੀ ਸਨਮਾਨ
Published : Jan 16, 2023, 11:58 am IST
Updated : Jan 16, 2023, 11:58 am IST
SHARE ARTICLE
State level honor to Baldev Singh Grewal from the Governor of Alberta
State level honor to Baldev Singh Grewal from the Governor of Alberta

ਗਵਰਨਰ ਨੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾਨਵਤਾ ਦੀ ਸੇਵਾ ਲਈ ਅੱਗੇ ਆਉਣ।

 

ਐਡਮਿੰਟਨ:  ਕੈਨੇਡਾ ਵਿਚ ਇਕ ਵਾਰ ਫਿਰ ਪੰਜਾਬੀ ਭਾਈਚਾਰੇ ਦਾ ਮਾਣ ਵਧਿਆ ਹੈ। ਅਲਬਰਟਾ ਰਾਜ ਦੀ ਗਵਰਨਰ ਸਲਮਾ ਲਖਾਨੀ ਵਲੋਂ ਪੰਜਾਬੀ ਮੂਲ ਦੇ ਬਲਦੇਵ ਸਿੰਘ ਗਰੇਵਾਲ ਨੂੰ ਰਾਜ ਪੱਧਰੀ ਸਨਮਾਨ ਦਿੱਤਾ ਗਿਆ ਹੈ। ਇਸ ਮੌਕੇ ਗਵਰਨਰ ਨੇ ਕਿਹਾ ਕਿ ਦੁਨੀਆ ਵਿਚ ਬਹੁਤ ਘੱਟ ਲੋਕ ਹਨ, ਜੋ ਆਪਣੇ ਰੁਝੇਵਿਆਂ ਦੇ ਨਾਲ-ਨਾਲ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਰਕਾਰਾਂ ਤੱਕ ਨਾ ਸਿਰਫ਼ ਪਹੁੰਚਾਉਂਦੇ ਹਨ, ਸਗੋਂ ਉਹਨਾਂ ਨੂੰ ਹੱਲ ਕਰਵਾ ਕੇ ਉਹਨਾਂ ਲਈ ਮਾਰਗ ਦਰਸ਼ਕ ਬਣਦੇ ਹਨ। ਉਹਨਾਂ ਵਿਚ ਬਲਦੇਵ ਸਿੰਘ ਗਰੇਵਾਲ ਵੀ ਇਕ ਮਹਾਨ ਸ਼ਖ਼ਸੀਅਤ ਹੈ।

ਇਹ ਵੀ ਪੜ੍ਹੋ: ਕੈਨੇਡਾ ਦੇ ਗੁਰਸਿੱਖ ਅਮਨਪ੍ਰੀਤ ਸਿੰਘ ਗਿੱਲ ਨੂੰ ਮਿਲਿਆ ਮਹਾਰਾਣੀ ਐਲਿਜ਼ਾਬੈਥ ਪਲੈਟੀਨਮ ਜੁਬਲੀ ਮੈਡਲ  

ਗਵਰਨਰ ਨੇ ਹੋਰ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮਾਨਵਤਾ ਦੀ ਸੇਵਾ ਲਈ ਅੱਗੇ ਆਉਣ। ਜ਼ਿਕਰਯੋਗ ਹੈ ਕਿ ਬਲਦੇਵ ਸਿੰਘ ਗਰੇਵਾਲ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਨਾਰੰਗਵਾਲ ਨਾਲ ਸਬੰਧਤ ਹਨ। ਬਲਦੇਵ ਸਿੰਘ ਗਰੇਵਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਜਸਟਿਸ ਗੁਰਨਾਮ ਸਿੰਘ ਦੇ ਭਤੀਜੇ ਹਨ। ਉਹ ਪਿਛਲੇ ਕਾਫ਼ੀ ਸਮੇਂ ਤੋਂ ਅਲਬਰਟਾ ਦੇ ਪੰਜਾਬੀਆਂ ਦੀਆਂ ਮੁਸ਼ਕਿਲਾਂ ਲਈ ਸਰਕਾਰ ਕੋਲ ਆਵਾਜ਼ ਉਠਾਉਂਦੇ ਆ ਰਹੇ ਹਨ, ਜਿਸ ਕਰਕੇ 13 ਜਨਵਰੀ ਨੂੰ ਉਹਨਾਂ ਨੂੰ ਰਾਜ ਪੱਧਰੀ ਸਨਮਾਨ ਦਿੱਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement