Punjab News: ਡੌਂਕੀ ਰਾਹੀਂ ਅਮਰੀਕਾ ਭੇਜਣ ਦਾ ਮਾਮਲਾ: 2 ਵੱਖ ਵੱਖ ਮਾਮਲਿਆਂ 'ਚ ਹੋਈ ਕਾਰਵਾਈ 
Published : Jan 16, 2024, 1:08 pm IST
Updated : Jan 16, 2024, 2:31 pm IST
SHARE ARTICLE
File Photo
File Photo

ਪਿੰਡ ਤਲਵੰਡੀ ਦੇ ਕੰਵਰਮਨ ਸਿੰਘ ਅਤੇ ਪਿੰਡ ਬੁੱਟਰ ਸਿਵੀਆਂ ਦੇ ਦਮਨਪ੍ਰੀਤ ਸਿੰਘ ਦੇ ਬਿਆਨਾਂ ’ਤੇ ਥਾਣਾ ਅਜਨਾਲਾ ਤੇ ਮਹਿਤਾ ਥਾਣੇ ਵਿਚ ਦਰਜ ਕੀਤੇ ਗਏ ਹਨ।

Punjab News: ਚੰਡੀਗੜ੍ਹ  - ਨਿਕਾਰਾਗੁਆ ਡੰਕੀ ਰੂਟ ਮਾਮਲੇ ਵਿਚ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਪੁਲਿਸ ਨੇ ਦੋ ਕੇਸ ਦਰਜ ਕੀਤੇ ਹਨ। ਇਸ ਮਾਮਲੇ ਵਿਚ ਲਗਭਗ 200 ਪੰਜਾਬੀਆਂ ਸਮੇਤ ਹੋਰ ਯਾਤਰੀਆਂ ਨੂੰ ਫਰਾਂਸ ਵਿਚ ਰੋਕਿਆ ਗਿਆ ਸੀ ਅਤੇ ਬਾਅਦ ਵਿਚ ਭਾਰਤ ਵਾਪਸ ਭੇਜ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਸੱਦੇ ਗਏ 12 ਪੀੜਤਾਂ ਵਿਚੋਂ ਸਿਰਫ਼ ਦੋ ਨੇ ਆਪਣੇ ਬਿਆਨ ਦਰਜ ਕਰਨ ਲਈ ਸਹਿਮਤੀ ਦਿੱਤੀ ਜਦਕਿ ਬਾਕੀ ਪੀੜਤਾਂ ਨੇ ਪੁਲਿਸ ਨੂੰ ਬਿਆਨ ਦੇਣ ਤੋਂ ਇਨਕਾਰ ਕਰ ਦਿੱਤਾ।

ਪਿੰਡ ਤਲਵੰਡੀ ਦੇ ਕੰਵਰਮਨ ਸਿੰਘ ਅਤੇ ਪਿੰਡ ਬੁੱਟਰ ਸਿਵੀਆਂ ਦੇ ਦਮਨਪ੍ਰੀਤ ਸਿੰਘ ਦੇ ਬਿਆਨਾਂ ’ਤੇ ਥਾਣਾ ਅਜਨਾਲਾ ਤੇ ਮਹਿਤਾ ਥਾਣੇ ਵਿਚ ਦਰਜ ਕੀਤੇ ਗਏ ਹਨ। ਇਨ੍ਹਾਂ ਦੋਵਾਂ ਮਾਮਲਿਆਂ ਵਿਚ ਪੁਲਿਸ ਨੇ ਬਟਾਲਾ ਦੇ ਤਰਸੇਮ ਸਿੰਘ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 420, 120-ਬੀ ਅਤੇ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਦੀ ਧਾਰਾ 13 ਤਹਿਤ ਕੇਸ ਦਰਜ ਕੀਤਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਤਰਸੇਮ ਸਿੰਘ ਨੇ ਉਸ ਨੂੰ ਅਮਰੀਕਾ ਭੇਜਣ ਦਾ ਝਾਂਸਾ ਦਿੱਤਾ। ਉਸ ਨੇ ਦੁਬਈ ਲਈ ਟਿਕਟਾਂ ਲਈਆਂ ਸਨ ਤੇ ਟਰੈਵਲ ਏਜੰਟ ਨੇ ਦੁਬਈ ਵਿਚ ਸੰਧੂ ਨਾਂ ਦੇ ਆਪਣੇ ਸਾਥੀ ਰਾਹੀਂ ਅਮਰੀਕਾ ਭੇਜਣ ਦਾ ਭਰੋਸਾ ਦਿੱਤਾ ਜਿਸ ਨੇ ਉਸ ਤੋਂ 5000 ਅਮਰੀਕੀ ਡਾਲਰ ਲਏ। ਵਿਅਕਤੀ ਨੇ ਕਿਹਾ ਕਿ ਉਹ ਉਸ ਨੂੰ ਨਿਕਾਰਾਗੁਆ ਰਾਹੀਂ ਅਮਰੀਕਾ ਭੇਜੇਗਾ। ਨਿਕਾਰਾਗੁਆ ਪਹੁੰਚਣ ’ਤੇ ਉਸ ਨੂੰ ਅਮਰੀਕਾ ਦਾ ਵੀਜ਼ਾ ਦਿੱਤਾ ਜਾਵੇਗਾ। ਉਸ ਨੇ 21 ਦਸੰਬਰ ਨੂੰ ਦੁਬਈ ਤੋਂ ਨਿਕਾਰਾਗੁਆ ਲਈ ਹਵਾਈ ਉਡਾਣ ਲਈ ਸੀ ਪਰ ਉਨ੍ਹਾਂ ਨੂੰ ਫਰਾਂਸ ਵਿਚ ਰੋਕ ਦਿੱਤਾ ਗਿਆ ਅਤੇ ਬਾਅਦ ਵਿਚ ਭਾਰਤ ਭੇਜ ਦਿੱਤਾ ਗਿਆ। 

ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਦੋ ਐਫਆਈਆਰ ਦਰਜ ਕਰਨ ਤੋਂ ਬਾਅਦ ਬਾਕੀ ਪੀੜਤਾਂ ਨੂੰ ਕੁਝ ਹਿੰਮਤ ਮਿਲੇਗੀ ਅਤੇ ਉਹ ਇਮੀਗ੍ਰੇਸ਼ਨ ਧੋਖਾਧੜੀ ਕਰਨ ਵਾਲਿਆਂ ਵਿਰੁੱਧ ਆਪਣੇ ਬਿਆਨ ਦਰਜ ਕਰਵਾਉਣ ਲਈ ਅੱਗੇ ਆਉਣਗੇ। ਦੂਜੇ ਪਾਸੇ ਪੀੜਤ ਇਸ ਕਰ ਕੇ ਝਿਜਕ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਹ ਆਪਣੀ ਰਕਮ ਦੀ ਵਾਪਸੀ ਦੇ ਮੌਕੇ ਗੁਆ ਦੇਣਗੇ ਕਿਉਂਕਿ ਟਰੈਵਲ ਏਜੰਟਾਂ ਨੇ ਅਮਰੀਕਾ ਨਾ ਪੁੱਜਣ ’ਤੇ ਉਨ੍ਹਾਂ ਦੀ ਰਕਮ ਵਾਪਸ ਕਰਨ ਦਾ ਵਾਅਦਾ ਕੀਤਾ ਸੀ। 

(For more news apart from Punjab News, stay tuned to Rozana Spokesman)

SHARE ARTICLE

ਏਜੰਸੀ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement