
Punjabi in Canada Death News: 1 ਸਾਲ ਪਹਿਲਾਂ ਉਚੇਰੀ ਪੜ੍ਹਾਈ ਲਈ ਗਈ ਸੀ ਬਰੈਂਪਟਨ
ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਇਕ ਹੋਰ ਪੰਜਾਬਣ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰੁਪਿੰਦਰ ਕੌਰ ਵਜੋਂ ਹੋਈ ਹੈ। ਜੋ ਕਿ ਜ਼ਿਲਾ ਤਰਨਤਾਰਨ ਦੇ ਪਿੰਡ ਬਹਾਦਰ ਨਗਰ ਦੀ ਰਹਿਣ ਵਾਲੀ ਸੀ।
ਜਾਣਕਾਰੀ ਅਨੁਸਾਰ ਮ੍ਰਿਤਕ ਕਰੀਬ ਤੇਰਾਂ ਮਹੀਨੇ ਪਹਿਲਾਂ ਆਪਣੀ ਪੜ੍ਹਾਈ ਲਈ ਬਰੈਂਪਟਨ ਗਈ ਸੀ। ਜਿਥੇ ਬੀਤੀ ਕੱਲ੍ਹ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ। ਧੀ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਸਾਰਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ।