ਸਾਲ 2023 'ਚ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼
ਜੰਡਿਆਲਾ ਗੁਰੂ : ਜੰਡਿਆਲਾ ਗੁਰੂ ਦੇ ਨਜ਼ਦੀਕ ਪਿੰਡ ਦੇਵੀਦਾਸਪੁਰਾ ਤੋਂ ਵਿਦੇਸ਼ ਕੈਨੇਡਾ ਗਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸਿਮਰਨਜੀਤ ਸਿੰਘ ਸੰਧੂ ਪੁੱਤਰ ਸੁਖਦੇਵ ਸਿੰਘ (21 ਸਾਲ) ਵਾਸੀ ਪਿੰਡ ਦੇਵੀਦਾਸਪੁਰਾ (ਨਜ਼ਦੀਕ) ਜੰਡਿਆਲਾ ਗੁਰੂ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।
ਪਰਿਵਾਰਿਕ ਮੈਂਬਰਾਂ ਅਤੇ ਮੋਹਤਬਰਾਂ ਨੇ ਦਸਿਆ ਕਿ ਸਿਮਰਨਜੀਤ ਸਾਲ 2023 ’ਚ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਕੈਨੇਡਾ ਗਿਆ ਸੀ। ਅੱਜ ਉਨ੍ਹਾਂ ਨੂੰ ਕੈਨੇਡਾ ਦੀ ਪੁਲਿਸ ਵਲੋਂ ਫੋਨ ਰਾਹੀਂ ਜਾਣਕਾਰੀ ਦਿਤੀ ਗਈ ਕਿ ਸਿਮਰਨਜੀਤ ਸਿੰਘ ਸੰਧੂ ਦੀ ਲਾਸ਼ ਕੈਨੇਡਾ ਦੇ ਜੰਗਲਾਂ ਵਿਚੋਂ ਬਰਾਮਦ ਹੋਈ ਹੈ ਅਤੇ ਉਸ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਹੈ।
