ਰੋਜ਼ੀ ਰੋਟੀ ਲਈ ਸਿੰਗਾਪੁਰ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ 'ਚ ਡੁੱਬਣ ਨਾਲ ਹੋਈ ਮੌਤ
Published : Feb 16, 2022, 6:39 pm IST
Updated : Feb 16, 2022, 6:39 pm IST
SHARE ARTICLE
Photo
Photo

ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ ਮ੍ਰਿਤਕ ਨੌਜਵਾਨ

 

ਡੇਰਾਬੱਸੀ  :  ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

 

 

 

PHOTO
Harjot Singh 

 

ਅਜਿਹਾ ਹੀ ਮਾਮਲਾ ਸਿੰਘਾਪੁਰ ਤੋਂ ਸਾਹਮਣੇ ਆਇਆ ਜਿਥੇ ਪੰਜਾਬੀ ਨੌਜਵਾਨ ਦੀ ਸਮੁੰਦਰ ਵਿਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਹਰਜੋਤ ਸਿੰਘ ਚੌਹਾਨ ਪੁੱਤਰ ਸਵ. ਹਰਨੇਕ ਸਿੰਘ ਵਾਸੀ ਚਡਿਆਲਾ (ਡੇਰਾਬੱਸੀ)  ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। 

 

 

DeathDeath

ਜਾਣਕਾਰੀ ਮੁਤਾਬਕ ਉਸ ਦੇ ਦੋਸਤ ਸੌਰਭ ਨੇ ਦੱਸਿਆ ਕਿ ਜਨਵਰੀ ’ਚ ਉਹ ਸਟੱਡੀ ਵੀਜ਼ੇ ’ਤੇ ਸਿੰਗਾਪੁਰ ਗਿਆ ਸੀ। ਹਰਜੋਤ ਆਪਣੇ ਕੁਝ ਦੋਸਤਾਂ ਨਾਲ ਸ਼ਨੀਵਾਰ ਨੂੰ ਕੁਸੂ ਟਾਪੂ ਦੇਖਣ ਗਿਆ ਸੀ । ਉੱਥੇ ਹਰਜੋਤ ਅਤੇ ਉਸ ਦੇ ਦੋਸਤ  ਸਮੁੰਦਰਾਂ ਦੀ ਲਹਿਰਾਂ ਦੀ ਲਪੇਟ ਵਿਚ ਆ ਗਏ ਅਤੇ ਡੁੱਬਣ ਲੱਗੇ।

ਇਕ ਦੋਸਤ ਨੂੰ ਮੌਕੇ ’ਤੇ ਬਚਾਅ ਲਿਆ ਗਿਆ ਪਰ ਹਰਜੋਤ ਦਾ ਕਿਤੇ ਪਤਾ ਨਹੀਂ ਲੱਗਾ। ਤੁਰੰਤ ਸਿੰਗਾਪੁਰ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ  ਤੇ ਹਰਜੋਤ ਦੀ  ਲਾਸ਼ ਸਮੁੰਦਰ ਤੋਂ ਬਰਾਮਦ ਕੀਤੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement