ਲੋਕ ਤੰਦਰੁਸਤ ਰਹਿਣ, ਇਸ ਲਈ ਕੋਈ ਕਸਰ ਨਹੀਂ ਛੱਡਾਂਗੇ - ਪੀਐਮ ਮੋਦੀ
Published : Mar 16, 2020, 3:52 pm IST
Updated : Mar 16, 2020, 3:52 pm IST
SHARE ARTICLE
Photo
Photo

ਭਾਰਤ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ।

ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਸਾਰਕ ਦੇਸ਼ਾਂ ਦੀ ਵੀਡੀਓ ਕਾਨਫਰੰਸ ਜ਼ਰੀਏ ਬੈਠਕ ਹੋਈ। ਇਸ ਵਿਚ ਸਾਰੇ ਦੇਸ਼ਾਂ ਨੇ ਕੋਰੋਨਾ ਵਾਇਰਸ ਦੇ ਹੱਲ ਲਈ ਇਕਜੁੱਟਤਾ ਦਿਖਾਈ। ਅੱਜ ਪ੍ਰਧਾਨ ਮੰਤਰੀ ਮੋਦੀ ਨੇ ਅਪਣੇ ਟਵਿਟਰ ਹੈਂਡਲ ਦੇ ਜ਼ਰੀਏ ਕੁਝ ਲੋਕਾਂ ਦੀ ਕਹਾਣੀ ਨੂੰ ਸਾਂਝਾ ਕਰਦੇ ਹੋਏ ਉਹਨਾਂ ਦੀ ਤਾਰੀਫ਼ ਕੀਤੀ।

Corona VirusPhoto

ਇਸ ਵਿਚ ਉਹ ਲੋਕ ਸ਼ਾਮਲ ਹਨ, ਜਿਨ੍ਹਾਂ ਨੇ ਕੋਵਿਡ-19 ਦੀ ਰੋਕਥਾਮ ਲਈ ਵਿਅਕਤੀਗਤ ਜਾਂ ਸਮੂਹ ਪੱਧਰ ‘ਤੇ ਠੋਸ ਕਦਮ ਚੁੱਕੇ ਹਨ। ਉਹਨਾਂ ਕਿਹਾ ਕਿ ਕਈ ਲੋਕ ਅਪਣੀ ਕਹਾਣੀ ਸਾਂਝੀ ਕਰ ਕੇ ਇਹ ਕਹਿ ਰਹੇ ਹਨ ਕਿ ਕਿਵੇਂ ਭਾਰਤ ਕੋਰੋਨਾ ਨਾਲ ਮੁਕਾਬਲਾ ਕਰ ਰਿਹਾ ਹੈ। ਇਸ ਨਾਲ ਕੋਰੋਨਾ ਦੇ ਖਿਲਾਫ਼ ਲੜਾਈ ਵਿਚ ਜੁਟੇ ਸਾਰੇ ਡਾਕਟਰ, ਨਰਸਾਂ, ਨਿਗਮ ਕਰਮਚਾਰੀ, ਏਅਰਪੋਰਟ ਸਟਾਫ ਸਮੇਤ ਹੋਰ ਲੋਕਾਂ ਦਾ ਹੌਂਸਲਾ ਵਧਦਾ ਹੈ।

PhotoPhoto

ਪੀਐਮ ਮੋਦੀ ਨੇ ਕੋਰੋਨਾ ਵਾਇਰਸ ਖਿਲਾਫ਼ ਲੜਾਈ ‘ਤੇ ਕਿਹਾ ਕਿ ਅਜਿਹੀਆਂ ਸਥਿਤੀਆਂ ਸਾਡੇ ਰਾਸ਼ਟਰ ਦੀ ਦ੍ਰਿੜਤਾ ਨੂੰ ਦਰਸਾਉਂਦੀਆਂ ਹਨ। ਉਹਨਾਂ ਨੇ ਕਿਹਾ ਕਿ ਅਸੀਂ ਇਹ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਸਭ ਤੰਦਰੁਸਤ ਰਹਿਣ ਅਤੇ ਜਿਨ੍ਹਾਂ ਵਿਚ ਲੱਛਣ ਦਿਖ ਰਹੇ ਹਨ ਉਹਨਾਂ ਦਾ ਉਚਿਤ ਇਲਾਜ ਹੋਵੇ।

PhotoPhoto

ਪੀਐਮ ਨੇ ਕਿਹਾ ਕਿ ਕੋਵਿਡ-19 ਦੇ ਨਿਪਟਾਰੇ ਲਈ ਸਾਡੇ ਡਾਕਟਰ, ਨਰਸ, ਸਿਹਤ ਕਰਮਚਾਰੀ ਸਖ਼ਤ ਮਿਹਨਤ ਕਰ ਰਹੇ ਹਨ, ਅਸੀਂ ਉਹਨਾਂ ਦੇ ਯੋਗਦਾਨ ਦੀ ਸ਼ਲਾਘਾ ਕਰਦੇ ਹਾਂ। ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਰ ਪੱਧਰ 'ਤੇ ਵੱਖ-ਵੱਖ ਅਧਿਕਾਰੀ ਮਿਲ ਕੇ ਕੰਮ ਕਰ ਰਹੇ ਹਨ। ਲੋਕ ਤੰਦਰੁਸਤ ਰਹਿਣ, ਇਹ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement