ਇੰਗਲੈਂਡ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Mar 16, 2026, 6:39 am IST
Updated : Mar 16, 2026, 7:52 am IST
SHARE ARTICLE
photo
photo

ਮ੍ਰਿਤਕ ਲਖਵਿੰਦਰ ਸਿੰਘ ਕਰੀਬ ਪੰਜ ਸਾਲ ਪਹਿਲਾਂ ਵਰਕ ਪਰਮਟ 'ਤੇ ਇੰਗਲੈਂਡ ਗਿਆ ਸੀ

ਬਠਿੰਡਾ (ਸਿੰਗਲਾ) : ਪਿੰਡ ਨਿਉਰ ਦੇ ਇਕ ਨੌਜਵਾਨ ਦੀ ਇੰਗਲੈਡ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਉੱਘੇ ਸਮਾਜ ਸੇਵੀ ਜਗਤਾਰ ਸਿੰਘ ਥਰਾਜ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਾਲੇ ਲਖਵਿੰਦਰ ਸਿੰਘ (32) ਵਾਸੀ ਨਿਉਰ (ਬਠਿੰਡਾ) ਦਾ ਇੰਗਲੈਂਡ ਵਿਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ।

ਮ੍ਰਿਤਕ ਲਖਵਿੰਦਰ ਸਿੰਘ ਕਰੀਬ ਪੰਜ ਸਾਲ ਪਹਿਲਾਂ ਵਰਕ ਪਰਮਟ ’ਤੇ ਇੰਗਲੈਂਡ ਗਿਆ ਸੀ। ਮਿਲੀ ਜਾਣਕਾਰੀ ਅਨੁਸਾਰ ਉਕਤ ਨੌਜਵਾਨ ਨੂੰ ਕੰਮ ਕਰਦੇ ਸਮੇਂ ਅਚਾਨਕ ਦਿਲ ਦਾ ਦੌਰਾ ਪਿਆ। ਇਸ ਘਟਨਾ ਨਾਲ ਪਰਿਵਾਰ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਵਿਦੇਸ਼ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM
Advertisement