ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਅੱਤਵਾਦੀਆਂ ਦੀ ਵੱਡੀ ਸਾਜ਼ਿਸ਼ ਨਾਕਾਮ, IED ਬਰਾਮਦ, ਤਲਾਸ਼ੀ ਮੁਹਿੰਮ ਜਾਰੀ 
Published : Apr 16, 2022, 9:41 am IST
Updated : Apr 16, 2022, 9:41 am IST
SHARE ARTICLE
IED recovered from Jammu and Kashmir's Rajouri (file photo)
IED recovered from Jammu and Kashmir's Rajouri (file photo)

ਪੁਲਿਸ ਦੇ ਬੰਬ ਦਸਤੇ ਨੇ ਇਸ ਨੂੰ ਆਪਣੇ ਕਬਜ਼ੇ ਵਿਚ ਲੈਣ ਮਗਰੋਂ ਸੁਰੱਖਿਅਤ ਜਗ੍ਹਾ 'ਤੇ ਕੀਤਾ ਨਸ਼ਟ 

ਜੰਮੂ-ਕਸ਼ਮੀਰ : ਸਥਾਨਕ ਰਾਜੌਰੀ ਗੁਰਦਾਨ ਰੋਡ 'ਤੇ ਸੁਰੱਖਿਆ ਬਲਾਂ ਨੂੰ ਇਕ ਆਈ.ਈ.ਡੀ. ਬਰਾਮਦ ਹੋਇਆ ਹੈ ਜਿਸ ਕਾਰਨ ਜੰਮੂ 'ਚ ਅੱਤਵਾਦੀਆਂ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਰਾਜੌਰੀ ਦੇ ਐਸਐਸਪੀ ਨੇ ਦੱਸਿਆ ਕਿ ਆਈਈਡੀ ਨੂੰ ਸੁਰੱਖਿਅਤ ਥਾਂ ’ਤੇ ਲਿਜਾ ਕੇ ਨਸ਼ਟ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੌਰੀ ਗੁਰਦਾਨ ਰੋਡ 'ਤੇ ਚਾਵਾ ਪਿੰਡ ਵਿੱਚ ਕੁਝ ਸ਼ੱਕੀ ਗਤੀਵਿਧੀਆਂ ਹੋਈਆਂ ਹਨ।

ArmyArmy

ਫਿਰ ਪੁਲਿਸ, ਸੁਰੱਖਿਆ ਬਲਾਂ ਦੀ ਟੀਮ ਨੇ ਸਵੇਰੇ ਉਸ ਇਲਾਕੇ ਵਿਚ ਜਾ ਕੇ ਸਾਂਝੀ ਤਲਾਸ਼ੀ ਮੁਹਿੰਮ ਚਲਾਈ। ਉਦੋਂ ਸੜਕ ਦੇ ਕਿਨਾਰੇ ਇੱਕ ਸ਼ੱਕੀ ਚੀਜ਼ ਪਈ ਮਿਲੀ, ਜੋ ਕਿ ਆਈ.ਈ.ਡੀ. ਸੀ। ਇਸ ਤੋਂ ਬਾਅਦ ਪੁਲਿਸ ਦੇ ਬੰਬ ਦਸਤੇ ਨੇ ਇਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਸੁਰੱਖਿਅਤ ਜਗ੍ਹਾ 'ਤੇ ਨਸ਼ਟ ਕਰ ਦਿੱਤਾ। ਜਾਂਚ ਜਾਰੀ ਹੈ। ਮੀਡੀਆ ਰਿਪੋਰਟ ਮੁਤਾਬਕ ਸੁਰੱਖਿਆ ਬਲਾਂ ਨੂੰ ਸ਼ਨੀਵਾਰ ਸਵੇਰੇ ਹਾਈਵੇਅ ਨੇੜੇ ਆਈ.ਡੀ.ਈ. ਇਸ ਥਾਂ ਦੇ ਨੇੜੇ ਹੀ ਫ਼ੌਜ ਦਾ ਕੈਂਪ ਵੀ ਹੈ।

JAMMU AND KASHMIRJAMMU AND KASHMIR

ਇਸ ਦਾ ਵਜ਼ਨ 5 ਕਿਲੋ ਦੱਸਿਆ ਜਾ ਰਿਹਾ ਹੈ। ਜਿਸ ਨੂੰ ਬਾਅਦ ਵਿੱਚ ਭਾਰਤੀ ਫੌਜ ਨੇ ਨਸ਼ਟ ਕਰ ਦਿੱਤਾ ਸੀ। ਇੱਕ ਬਿਆਨ ਵਿੱਚ, ਰਾਜੌਰੀ ਜ਼ਿਲ੍ਹਾ ਪੁਲਿਸ ਨੇ ਕਿਹਾ, "ਸੁਰੱਖਿਆ ਬਲਾਂ ਨੇ ਰਾਜੌਰੀ ਗੁਰਦਾਨ ਰੋਜ਼ ਤੋਂ ਆਈਈਡੀ ਬਰਾਮਦ ਕਰਕੇ ਅੱਤਵਾਦੀਆਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ।" ਇਸ ਨੂੰ ਸੁਰੱਖਿਅਤ ਥਾਂ 'ਤੇ ਲਿਜਾ ਕੇ ਨਸ਼ਟ ਕਰ ਦਿੱਤਾ ਗਿਆ। ਇਸ ਨਾਲ ਸੁਰੱਖਿਆ ਬਲਾਂ ਨੇ ਇਕ ਵੱਡੇ ਖ਼ਤਰੇ ਨੂੰ ਖ਼ਤਮ ਕਰ ਦਿੱਤਾ ਹੈ। ਜੇਕਰ ਸਮੇਂ ਸਿਰ ਸੂਚਨਾ ਨਾ ਮਿਲਦੀ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।
 

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement