Canada News: ਕੈਨੇਡਾ ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ, 1 ਮਹੀਨਾ ਪਹਿਲਾਂ ਗਿਆ ਸੀ ਵਿਦੇਸ਼ 
Published : Apr 16, 2024, 8:35 am IST
Updated : Apr 16, 2024, 8:36 am IST
SHARE ARTICLE
GurSahib Singh
GurSahib Singh

ਨੌਜਵਾਨ 13 ਮਾਰਚ 2024 ਨੂੰ ਹੀ ਗਿਆ ਸੀ ਵਿਦੇਸ਼

Canada News: ਅੰਮ੍ਰਿਤਸਰ  -  ਸਥਾਨਕ ਸ਼ਹਿਰ ਦੇ ਹਲਕਾ ਮਜੀਠਾ ਦੇ ਇਕ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ 'ਚ ਸੜਕ ਹਾਦਸੇ ’ਚ ਮੌਤ ਹੋ ਗਈ। 
ਨੌਜਵਾਨ ਗੁਰਸਾਹਿਬ ਸਿੰਘ ਦੀ ਮੌਤ ਸਬੰਧੀ ਉਹਨਾਂ ਦੇ ਮਾਮਾ ਸੁਖਚੈਨ ਸਿੰਘ ਸੁੱਖ ਭੰਗੂ ਨੇ ਦੱਸਿਆ ਕਿ ਗੁਰਸਾਹਬ ਸਿੰਘ ਉਮਰ ਕਰੀਬ 23 ਸਾਲ ਪੁੱਤਰ ਪਲਵਿੰਦਰ ਸਿੰਘ ਬਾਠ ਪਿੰਡ ਮਹੱਧੀਪੁਰ ਪੁਲਸ ਥਾਣਾ ਮਜੀਠਾ 1 ਮਹੀਨਾ ਪਹਿਲਾਂ 13 ਮਾਰਚ, 2024 ਨੂੰ ਹੀ ਕੈਨੇਡਾ ਦੇ ਸਰੀ ਸ਼ਹਿਰ ਵਿਚ ਪੜ੍ਹਾਈ ਲਈ ਗਿਆ ਸੀ ਕਿ ਇਹ ਹਾਦਸਾ ਵਾਪਰ ਗਿਆ। 

ਜਦੋਂ ਉਹ 13 ਅਪ੍ਰੈਲ, 2024 ਨੂੰ ਕਾਲਜ ਤੋਂ ਪੈਦਲ ਆ ਰਿਹਾ ਸੀ ਤਾਂ ਅਚਾਨਕ ਇਕ ਵੱਡਾ ਸੜਕ ਹਾਦਸਾ ਵਾਪਰਿਆ, ਜਿਥੇ 3 ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਗੁਰਸਾਹਿਬ ਸਿੰਘ ਵੀ ਉਨ੍ਹਾਂ ਗੱਡੀਆਂ ਦੀ ਲਪੇਟ ’ਚ ਆ ਗਿਆ, ਜਿਸ ਦੀ ਮੌਕੇ ’ਤੇ ਮੌਤ ਹੋ ਗਈ। ਗੁਰਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ ਤਾਂ ਜੋ ਉਨ੍ਹਾਂ ਨੂੰ ਪੁੱਤਰ ਦੀ ਮ੍ਰਿਤਕ ਦੇਹ ਲਿਆਉਣ ਲਈ ਜਲਦੀ ਕੈਨੇਡਾ ਦਾ ਵੀਜ਼ਾ ਦਿੱਤਾ ਜਾਵੇ। 

(For more Punjabi news apart from  Canada News: Punjabi youth dies in Canada road accident , stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement