ਖ਼ਬਰਾਂ |

ਤਾਜ਼ਾ |

15 ਦਿਨ ਪਹਿਲਾਂ ਦੁਬਈ ਗਏ ਪੰਜਾਬੀ ਦੀ ਮੌਤ, ਲੁਧਿਆਣਾ ਦੇ ਪਿੰਡ ਢੋਲਣ ਨਾਲ ਸੀ ਸਬੰਧਿਤ

By : GAGANDEEP

Published : Apr 16, 2026, 8:38 am IST
Updated : Apr 16, 2026, 10:05 am IST
SHARE ARTICLE
photo
photo

ਮ੍ਰਿਤਕ ਪ੍ਰਦੀਪ ਸਿੰਘ ਦੇ ਦੋ ਭਰਾਵਾਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਲੁਧਿਆਣਾ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ, ਇਥੇ ਨੇੜਲੇ ਪਿੰਡ ਢੋਲਣ ਦੇ 24 ਸਾਲਾ ਨੌਜਵਾਨ ਦੀ ਦੁਬਈ ਵਿਚ ਦਿਲ ਦੀ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਜਗਦੀਸ਼ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਰੋਜ਼ੀ ਰੋਟੀ ਲਈ 15 ਦਿਨ ਪਹਿਲਾਂ ਹੀ ਦੁਬਈ ਗਿਆ ਸੀ। ਪੁੱਤ ਦੀ ਮੌਤ ਦੀ ਖਬਰ ਮਿਲਦਿਆਂ ਪਰਿਵਾਰ ਦੇ ਜੀਆਂ ਦਾ ਰੋ-ਰੋ ਬੁਰਾ ਹਾਲ ਹੈ।  ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਪੰਚ ਕਰਮਜੀਤ ਸਿੰਘ ਢੋਲਣ ਨੇ ਦੱਸਿਆ ਕਿ ਪ੍ਰਦੀਪ ਸਿੰਘ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਸੀ ਤੇ ਘਰ ਦੇ ਹਾਲਾਤ ਸੁਧਾਰਨ ਲਈ 15 ਦਿਨ ਪਹਿਲਾਂ ਹੀ ਦੁਬਈ ਗਿਆ ਸੀ।

ਜਿਥੋਂ ਅਚਾਨਕ ਉਸ ਦੇ ਪਿਤਾ ਜਗਦੀਸ਼ ਸਿੰਘ ਨੂੰ ਕੰਪਨੀ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੱਸਿਆ ਇਸ ਤੋਂ ਪਹਿਲਾਂ ਉਸ ਦੇ ਦੋ ਭਰਾਵਾਂ ਦੀ ਵੀ ਮੌਤ ਹੋ ਚੁੱਕੀ ਹੈ। ਮ੍ਰਿਤਕ ਆਪਣੇ ਪਿੱਛੇ ਇਕ ਭੈਣ , ਦਾਦਾ-ਦਾਦੀ ਅਤੇ ਮਾਂ-ਬਾਪ ਨੂੰ ਰੋਂਦੇ ਵਿਲਕਦੇ ਛੱਡ ਗਿਆ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM

Chandigarh Police ਨੇ ਕਿਸਾਨਾਂ 'ਤੇ ਚਲਾਈਆਂ ਪਾਣੀ ਦੀਆਂ ਬੁਛਾੜਾਂ, ਲੱਥ ਗਈਆਂ ਦਸਤਾਰਾਂ, ਮਾਹੌਲ ਤਣਾਅਪੂਰਨ | Clash

15 May 2026 3:08 PM

Canada 'ਚ ਗੋਲੀਬਾਰੀ ਤੇ ਜਬਰੀ ਵਸੂਲੀ ਦੇ ਦੋਸ਼ਾਂ 'ਚ ਦੋ ਪੰਜਾਬੀ ਗ੍ਰਿਫ਼ਤਾਰ, ਪਿਛਲੇ ਹਫ਼ਤੇ 7 ਪੰਜਾਬੀਆਂ ਨੂੰ ਕੀਤਾ...

14 May 2026 2:52 PM
Advertisement