ਆਈਐਸਕੇਪੀ ਨੇ ਲਈ ਪੇਸ਼ਾਵਰ 'ਚ ਦੋ ਸਿੱਖਾਂ ਦੇ ਕਤਲ ਦੀ ਜ਼ਿੰਮੇਵਾਰੀ
Published : May 16, 2022, 2:37 pm IST
Updated : May 16, 2022, 2:37 pm IST
SHARE ARTICLE
ISKP took responsibility for killing of two Sikhs in Peshawar
ISKP took responsibility for killing of two Sikhs in Peshawar

ਪਾਕਿਸਤਾਨ ਦੇ ਪੇਸ਼ਾਵਰ ਵਿਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਦੋ ਸਿੱਖ ਕਾਰੋਬਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।



ਪੇਸ਼ਾਵਰ: ਪਾਕਿਸਤਾਨ ਦੇ ਪੇਸ਼ਾਵਰ ਵਿਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਦੋ ਸਿੱਖ ਕਾਰੋਬਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸਲਾਮਿਕ ਸਟੇਟ ਦੀ ਅਫਗਾਨ ਸ਼ਾਖਾ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਇਹਨਾਂ ਸਿੱਖਾਂ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਆਈਐਸਕੇਪੀ ਦੱਖਣੀ ਏਸ਼ੀਆ ਅਤੇ ਮੱਧ ਏਸ਼ੀਆ ਵਿਚ ਕੰਮ ਕਰ ਰਹੇ ਇਸਲਾਮਿਕ ਸਟੇਟ (IS) ਦਾ ਸਹਿਯੋਗੀ ਹੈ।

Peshawar Sikh Incident Peshawar Sikh Incident

ਭਾਰਤ ਨੇ ਦੋ ਸਿੱਖਾਂ ਦੀ ਹੱਤਿਆ 'ਤੇ ਗੰਭੀਰ ਚਿੰਤਾ ਪ੍ਰਗਟਾਈ ਹੈ ਅਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਘਟਨਾ ਬਾਰੇ ਬੋਲਦਿਆਂ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ, "ਅਸੀਂ ਪਾਕਿਸਤਾਨ ਵਿਚ ਘੱਟ ਗਿਣਤੀ ਭਾਈਚਾਰੇ ਦੇ ਮੈਂਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ 'ਤੇ ਪਾਕਿਸਤਾਨ ਸਰਕਾਰ ਕੋਲ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਅਸੀਂ ਸਬੰਧਤ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਨ ਲਈ ਕਹਿਣਾ ਚਾਹੁੰਦੇ ਹਾਂ। ਅਸੀਂ ਇਸ ਨਿੰਦਣਯੋਗ ਘਟਨਾ ਲਈ ਜ਼ਿੰਮੇਵਾਰ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ।"

Peshawar Sikh Incident Peshawar Sikh Incident

ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ, "ਅਸੀਂ ਉਮੀਦ ਕਰਦੇ ਹਾਂ ਕਿ ਪਾਕਿਸਤਾਨ ਸਰਕਾਰ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਂਦੇ ਹੋਏ ਆਪਣੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਅਤੇ ਭਲਾਈ ਦਾ ਧਿਆਨ ਰੱਖੇਗੀ।" ਦੱਸ ਦੇਈਏ ਕਿ ਬੀਤੇ ਦਿਨ ਪੇਸ਼ਵਾਰ ਵਿਚ ਥਾਣਾ ਸਦਰ ਦੇ ਪਿੰਡ ਬੱਤਾ ਤਿਲ ਬਜ਼ਾਰ ਵਿਚ ਡਬਗਰੀ ਗਾਰਡਨ ਦੇ ਕੁਲਜੀਤ ਸਿੰਘ (42) ਅਤੇ ਰਣਜੀਤ ਸਿੰਘ (38) ਨੂੰ  ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿਤਾ। ਦੋਹਾਂ ਦੀ ਮਸਾਲਿਆਂ ਦੀ ਦੁਕਾਨ ਹੈ। ਇਸ ਘਟਨਾ ਤੋਂ ਬਾਅਦ ਪੇਸ਼ਵਾਰ ਦੇ ਸਿੱਖਾਂ ਦੇ ਮਨ ਵਿਚ ਗੁੱਸੇ ਦੀ ਲਹਿਰ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement