
ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦੱਸਿਆ ਜਾ ਰਿਹਾ ਹੈ।
ਬਰੈਂਪਟਨ - ਓਨਟਾਰੀਓ ਸੂਬੇ ਦੇ ਬਰੈਂਪਟਨ ਦੇ ਏਲਡਰੇਡੋ ਪਾਰਕ (Eldorado Park) ਵਿਖੇ ਕ੍ਰੈਡਿਟ ਵੈਲੀ ਨਦੀ 'ਚ ਡੁੱਬਣ ਕਾਰਨ ਪੰਜਾਬੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਨਵਕਿਰਨ ਸਿੰਘ ਉਮਰ (20) ਸਾਲ ਵਜੋਂ ਹੋਈ ਹੈ। ਨੌਜਵਾਨ ਦੀ ਲਾਸ਼ ਸਟੀਲਜ਼/ ਕ੍ਰੈਡਿਟ ਵਿਉ ( Steeles/Credit View) ਲਾਗੇ ਏਲਡਰੇਡੋ ਪਾਰਕ 'ਚੋਂ ਬਰਾਮਦ ਹੋਈ ਹੈ।
ਪੀਲ ਪੁਲਿਸ ਮਾਮਲੇ ਦੀ ਤਫਤੀਸ਼ ਕਰ ਰਹੀ ਹੈ ਅਤੇ ਇਹ ਹਾਦਸਾ ਕਿਵੇਂ ਵਾਪਰਿਆ, ਇਸ ਗੱਲ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਨੌਜਵਾਨ ਦਾ ਪੰਜਾਬ ਤੋਂ ਪਿਛੋਕੜ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਹਰ ਰੋਜ਼ ਵਿਦੇਸ਼ ਵਿਚ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੌਤ ਹੁੰਦੀ ਹੈ ਤੇ ਵਿਦੇਸ਼ਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਵੱਸਦੇ ਹਨ।