
ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ।
ਨਵਾਂਸ਼ਹਿਰ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।
A Punjabi youth who went to Italy to earn a living died in a road accident
ਅਜਿਹਾ ਹੀ ਮਾਮਲਾ ਇਟਲੀ ਤੋਂ ਸਾਹਮਣੇ ਆਇਆ ਹੈ ਜਿਥੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦੋਸਤ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ ਦੋਸਤ ਮਨੋਜ ਕੁਮਾਰ ਮਹਿਮੀ (45 ਸਾਲ) ਬੀਤੀ ਰਾਤ ਕੰਮ ਲਈ ਸਕੂਟਰ ਉੱਪਰ ਜਾ ਰਿਹਾ ਸੀ ਕਿ ਅਚਾਨਕ ਕਿਸੇ ਵਾਹਨ ਨੇ ਉਸ ਦੇ ਸਕੂਟਰ ਨੂੰ ਮਗਰੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨੋਜ ਕੁਮਾਰ ਮਹਿਮੀ ਸਕੂਟਰ ਤੋਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਿਆ।
A Punjabi youth who went to Italy to earn a living died in a road accident
ਜਖ਼ਮੀ ਹਾਲਤ ਵਿਚ ਮਨੋਜ ਕੁਮਾਰ ਮਹਿਮੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਦੱਸ ਦੇਈਏ ਕਿ ਮਨੋਜ ਮਹਿਮੀ 20 ਸਾਲ ਪਹਿਲਾਂ ਇਟਲੀ ਗਿਆ ਸੀ ਤਾਂ ਜੋ ਉਹ ਆਪਣੇ ਮਾਪਿਆਂ ਨੂੰ ਵਧੀਆਂ ਜ਼ਿੰਦਗੀ ਦੇ ਸਕੇ ਪਰ ਕਿਸਮਤ ਨੂੰ ਕੁੱਝ ਹੋ ਹੀ ਮਨਜ਼ੂਰ ਸੀ।
ਮਨੋਜ ਕੁਮਾਰ ਆਪਣੇ ਪਿੱਛੇ ਵਿਧਵਾ ਪਤਨੀ ਤੋਂ ਇਲਾਵਾ ਦੋ ਮਾਸੂਮ ਬੱਚੇ ਰੋਂਦੇ ਛੱਡ ਗਿਆ ਹੈ।