Punjab Police promotion: ਹਥਿਆਰਬੰਦ ਵਿੰਗ ਦੇ 60 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰ ਰੈਂਕ 'ਤੇ ਮਿਲੀ ਤਰੱਕੀ 
Published : Jul 16, 2022, 2:04 pm IST
Updated : Jul 16, 2022, 2:04 pm IST
SHARE ARTICLE
Punjab Police promotion
Punjab Police promotion

ਨਵੇਂ ਬਣੇ ਇੰਸਪੈਕਟਰਾਂ ਨੂੰ DGP ਗੌਰਵ ਯਾਦਵ ਨੇ ਦਿਤੀਆਂ ਵਧਾਈਆਂ, ਕਿਹਾ - ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇ ਡਿਊਟੀ

ਚੰਡੀਗੜ੍ਹ : ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਹਥਿਆਰਬੰਦ ਵਿੰਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਰਮਡ ਪੁਲਿਸ ਕੇਡਰ ਦੇ 60 ਸਬ-ਇੰਸਪੈਕਟਰਾਂ ਦੀ ਇੱਕ ਹੋਰ ਟੁਕੜੀ ਨੂੰ ਇੰਸਪੈਕਟਰ ਦੇ ਅਹੁਦੇ 'ਤੇ ਤਰੱਕੀ ਦਿੱਤੀ ਹੈ।

Punjab Police promotionPunjab Police promotion

60 ਪੁਲਿਸ ਮੁਲਾਜ਼ਮਾਂ ਦੀ ਇਸ ਤਰੱਕੀ ਨਾਲ ਪੰਜਾਬ ਪੁਲਿਸ ਦੇ ਸਾਰੇ ਆਰਮਡ ਵਿੰਗਾਂ ਵਿੱਚ ਇੰਸਪੈਕਟਰ ਰੈਂਕ ਦੀਆਂ ਲਗਭਗ ਸਾਰੀਆਂ ਅਸਾਮੀਆਂ ਭਰ ਗਈਆਂ ਹਨ। ਇਹ ਪਦਉੱਨਤੀਆਂ ਪੰਜਾਬ ਪੁਲਿਸ ਵੱਲੋਂ 101 ਸਬ-ਇੰਸਪੈਕਟਰਾਂ, ਜਿਨ੍ਹਾਂ ਵਿੱਚ 95 ਮਹਿਲਾ ਕਰਮਚਾਰੀ ਵੀ ਸ਼ਾਮਲ ਹਨ, ਨੂੰ ਇੰਸਪੈਕਟਰ ਦੇ ਅਹੁਦੇ 'ਤੇ ਤਰੱਕੀ ਦੇਣ ਤੋਂ ਇੱਕ ਹਫ਼ਤੇ ਬਾਅਦ ਕੀਤੀਆਂ ਗਈਆਂ ਹਨ।  

Punjab Police promotionPunjab Police promotion

ਡੀਜੀਪੀ ਗੌਰਵ ਯਾਦਵ ਨੇ ਪਦਉੱਨਤ ਹੋਣ  ਵਾਲੇ  ਕਰਮਚਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੇਰੇ ਸਾਥੀ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀ ਦੇਣਾ ਮੇਰੀ ਪ੍ਰਮੁੱਖ ਤਰਜੀਹ ਹੈ, ਜਿਸ ਨਾਲ ਨਾ ਸਿਰਫ ਫੋਰਸ ਦਾ ਮਨੋਬਲ ਵਧੇਗਾ ਬਲਕਿ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਵਿੱਚ ਸੁਪਰਵਾਈਜ਼ਰੀ ਪੱਧਰ 'ਤੇ ਸਟਾਫ ਦੀ ਕਮੀ ਨੂੰ ਵੀ ਦੂਰ ਹੋਵੇਗੀ।

Punjab Police promotionPunjab Police promotion

ਉਨ੍ਹਾਂ ਨੇ ਪਦਉੱਨਤ ਹੋਏ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਸਮੇਂ ਸਿਰ ਤਰੱਕੀਆਂ ਨੂੰ ਹਰੇਕ ਪੁਲਿਸ ਅਧਿਕਾਰੀ ਦਾ ਹੱਕ ਦੱਸਦਿਆਂ ਡੀਜੀਪੀ ਨੇ ਸਮੁੱਚੀ ਪੁਲਿਸ ਫੋਰਸ ਨੂੰ ਜਲਦੀ ਹੀ ਉਨ੍ਹਾਂ ਦੀਆਂ ਬਣਦੀਆਂ ਤਰੱਕੀਆਂ ਦੇਣ ਦਾ ਭਰੋਸਾ ਦਿੱਤਾ।  ਉਨ੍ਹਾਂ ਕਿਹਾ ਕਿ ਹੈੱਡ ਕਾਂਸਟੇਬਲ, ਸਹਾਇਕ ਸਬ-ਇੰਸਪੈਕਟਰ ਅਤੇ ਸਬ-ਇੰਸਪੈਕਟਰ ਸਮੇਤ ਸੁਪਰਵਾਈਜ਼ਰੀ ਪੱਧਰ 'ਤੇ ਸਾਰੀਆਂ ਖਾਲੀ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement