ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਕੁੱਟ-ਕੁੱਟ ਮਾਰਿਆ, ਨਵਾਂਸ਼ਹਿਰ ਦਾ ਰਹਿਣ ਵਾਲਾ ਸੀ ਮ੍ਰਿਤਕ

By : GAGANDEEP

Published : Jul 16, 2023, 1:11 pm IST
Updated : Jul 16, 2023, 1:11 pm IST
SHARE ARTICLE
photo
photo

2021 ਲਈ ਉਚੇਰੀ ਸਿੱਖਿਆ ਲਈ ਗਿਆ ਸੀ ਵਿਦੇਸ਼

 

ਬਲਾਚੌਰ: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ  ਹੈ। ਇਥੇ ਇਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਇਕ ਨੌਜਵਾਨ ਦੀ ਕੈਨੇਡਾ ’ਚ ਅਣਪਛਾਤੇ ਵਿਅਕਤੀਆਂ ਨੇ ਕੁੱਟਮਾਰ ਕੀਤੀ। ਜਿਸ ਨੂੰ ਇਲਾਜ  ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ: ਮੇਰਠ 'ਚ ਵਾਪਰਿਆ ਦਰਦਨਾਕ ਹਾਦਸਾ, DJ ਤੋਂ ਕਰੰਟ ਲੱਗਣ ਨਾਲ 5 ਕਾਂਵੜੀਆਂ ਦੀ ਮੌਤ, 5 ਜ਼ਖ਼ਮੀ  

ਨੌਜਵਾਨ ਦੀ ਪਹਿਚਾਣ ਗੁਰਵਿੰਦਰ ਨਾਥ ਉਰਫ਼ ਗਨੀ (24 ਸਾਲਾ) ਵਜੋਂ ਹੋਈ ਹੈ। ਗੁਰਵਿੰਦਰ ਬਲਾਕ ਸੜੋਆ ਦੇ ਪਿੰਡ ਕਰੀਮਪੁਰ ਚਾਹਵਾਲਾ ਦਾ ਰਹਿਣ ਵਾਲਾ ਸੀ। ਗੁਰਵਿੰਦਰ 2021 ’ਚ ਬਤੌਰ ਅੰਤਰ ਰਾਸ਼ਟਰੀ ਵਿਦਿਆਰਥੀ ਕੈਨੇਡਾ ਗਿਆ ਸੀ।

ਇਹ ਵੀ ਪੜ੍ਹੋ: ਬੱਚਿਆਂ ਦੀਆਂ ਅੱਖਾਂ ਸਾਹਮਣੇ ਪਾਣੀ ਦੀਆਂ ਤੇਜ਼ ਲਹਿਰਾਂ ’ਚ ਰੁੜ੍ਹਿਆ ਜੋੜਾ

 ਜਾਣਕਾਰੀ ਅਨੁਸਾਰ ਗੁਰਵਿੰਦਰ ਪਿਛਲੇ ਦਿਨੀਂ ਅਪਣੇ ਕੰਮ ’ਤੇ ਜਾ ਰਿਹਾ ਸੀ ਤਾਂ ਰਸਤੇ ’ਚ ਅਣਪਛਾਤੇ ਵਿਅਕਤੀਆਂ ਵਲੋਂ ਉਸ ’ਤੇ ਹਮਲਾ ਕੀਤਾ ਗਿਆ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਹ ਹਸਪਤਾਲ ’ਚ ਜ਼ੇਰੇ ਇਲਾਜ ਸੀ, ਜਿਥੇ ਉਸ ਦੀ ਮੌਤ ਹੋ ਗਈ। ਜਿਸ ਦੀ ਮ੍ਰਿਤਕ ਦੇਹ ਨੂੰ ਪੰਜਾਬ ਉਨ੍ਹਾਂ ਦੇ ਪਿੰਡ ਲਿਆਉਣ ਲਈ ਤਿਆਰੀ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement