ਉਚੇਰੀ ਪੜ੍ਹਾਈ ਲਈ ਕੈਨੇਡਾ ਗਏ 19 ਸਾਲਾਂ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

By : GAGANDEEP

Published : Sep 16, 2023, 9:03 am IST
Updated : Sep 16, 2023, 12:09 pm IST
SHARE ARTICLE
photo
photo

ਪ੍ਰਵਾਰ ਨੇ ਕਰਜ਼ਾ ਚੁੱਕ ਕੇ ਪਿਛਲੇ ਮਹੀਨੇ ਹੀ ਭੇਜਿਆ ਸੀ ਵਿਦੇਸ਼

 

ਪਟਿਆਲਾ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਲੜਕੇ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ (19 ਸਾਲਾ) ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪਤਨੀ ਤੋਂ ਲੰਬੇ ਸਮੇਂ ਤੋਂ ਵੱਖ ਰਹਿਣ ਤੋਂ ਬਾਅਦ ਪਤੀ ਦਾ ਕਿਸੇ ਹੋਰ ਔਰਤ ਨਾਲ ਰਹਿਣਾ ਗਲਤ ਨਹੀਂ : ਦਿੱਲੀ ਹਾਈ ਕੋਰਟ 

ਮਨਜੋਤ 7 ਅਗਸਤ ਨੂੰ ਕੈਨੇਡਾ ਦੇ ਸਰੀ ’ਚ ਪੜ੍ਹਾਈ ਲਈ ਗਿਆ ਸੀ ਅਤੇ ਸੋਮਵਾਰ ਨੂੰ ਸਵੇਰੇ ਜਦੋਂ ਕਾਲਜ ’ਚ ਪਹਿਲੇ ਦਿਨ ਦੀ ਕਲਾਸ ਲਈ ਪਹੁੰਚਿਆ ਤਾਂ ਕਾਲਜ ਦੇ ਬਾਥਰੂਮ ’ਚ ਹਾਰਟ ਅਟੈਕ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਮਨਜੋਤ ਸਿੰਘ ਤੇ ਪਿਤਾ ਕਰਮਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੇ ਭਤੀਜੇ ਅਮਨਦੀਪ ਸਿੰਘ ਜੋ ਕੈਨੇਡਾ ’ਚ ਹੀ ਰਹਿੰਦਾ ਹੈ, ਨੂੰ ਕੈਨੇਡਾ ਪੁਲਿਸ ਦਾ ਫੋਨ ਆਇਆ ਕਿ ਮਨਜੋਤ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ ਹੈ।

ਇਹ ਵੀ ਪੜ੍ਹੋ: ਬਠਿੰਡੇ ਦੇ ਪਿੰਡਾਂ ਤੋਂ ਇਕ ਚੰਗਾ ਸੁਨੇਹਾ,ਹੁਣ ਪਿੰਡਾਂ ਦੀਆਂ ਨਸ਼ਾ ਰੋਕੂ ਕਮੇਟੀਆਂ ਨਸ਼ੇ ਵਿਕਣ ਨਹੀਂ ਦੇਣਗੀਆਂ 

ਮਨਜੋਤ ਦੀ ਲਾਸ਼ ਪੰਜਾਬ ਲੈ ਕੇ ਆਉਣ ਲਈ 18 ਤੋਂ 20 ਲੱਖ ਰੁਪਏ ਲੱਗਣਗੇ। ਉਹ ਮੱਧ ਵਰਗੀ ਪਰਿਵਾਰ ਵਿੱਚੋਂ ਹਨ। ਪਹਿਲਾਂ ਹੀ ਲੱਖਾਂ ਰੁਪਏ ਦੇ ਕਰਜ਼ ਲੈ ਕੇ ਬੇਟੇ ਨੂੰ ਪੜ੍ਹਾਈ ਦੇ ਲਈ ਬਾਹਰ ਭੇਜਿਆ ਸੀ ਅਤੇ ਹੁਣ ਉਸ ਦੀ ਲਾਸ਼ ਵਾਪਸ ਲੈ ਕੇ ਆਉਣ ਲਈ ਉਨ੍ਹਾਂ ਕੋਲ ਇੰਨੇ ਪੈਸੇ ਨਹੀਂ ਹਨ। ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ, ਪੰਜਾਬ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਕਨੇਡਾ ਤੋਂ ਪੰਜਾਬ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement