ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਹੋਈ ਸੜਕ ਹਾਦਸੇ ‘ਚ ਮੌਤ
Published : Oct 16, 2018, 6:09 pm IST
Updated : Oct 16, 2018, 6:09 pm IST
SHARE ARTICLE
Harpreet Singh
Harpreet Singh

ਐਤਵਾਰ ਨੂੰ ਨਿਊਜ਼ੀਲੈਂਡ ‘ਚ ਇਕ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਉਹ ਕੁਈਨਜ਼ ਟਾਊਨ ‘ਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ...

ਨਿਊਜ਼ੀਲੈਂਡ : (ਸ.ਸ.ਸ) ਐਤਵਾਰ ਨੂੰ ਨਿਊਜ਼ੀਲੈਂਡ ‘ਚ ਇਕ ਪੰਜਾਬੀ ਨੌਜਵਾਨ ਹਰਪ੍ਰੀਤ ਸਿੰਘ ਦੀ ਮੌਤ ਹੋ ਗਈ। ਉਹ ਕੁਈਨਜ਼ ਟਾਊਨ ‘ਚ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਉਹ ਵਿਦਿਆਰਥੀ ਵੀਜ਼ੇ ‘ਤੇ 7 ਸਾਲ ਪਹਿਲਾਂ ਪੰਜਾਬ ਤੋਂ ਨਿਊਜ਼ੀਲੈਂਡ ਆਇਆ ਸੀ ਅਤੇ ਹੁਣ ਉਹ ਦਸੰਬਰ ‘ਚ ਆਪਣੇ ਘਰ ਜਾਣ ਵਾਲਾ ਸੀ। ਜਾਣਕਾਰੀ ਮੁਤਾਬਕ 14 ਅਕਤੂਬਰ ਦੀ ਸਵੇਰ 7.45 ‘ਤੇ ਉਸ ਦੀ ਕਾਰ ਅਤੇ ਇਕ ਟੂਰਿਸਟ ਬੱਸ ਦੀ ਟੱਕਰ ਹੋ ਗਈ। ਬੱਸ ‘ਚ 15 ਕੁ ਸਵਾਰੀਆਂ ਬੈਠੀਆਂ ਸਨ, ਜਿਨ੍ਹਾਂ ਦੇ ਹਲਕੀਆਂ ਸੱਟਾਂ ਲੱਗੀਆਂ। ਉਹ ਅਪਣੇ ਦੋਸਤਾਂ ਨੂੰ ਮਿਲਣ ਜਾ ਰਿਹਾ ਸੀ ਪਰ ਹਾਦਸੇ ‘ਚ ਉਸ ਦੀ ਮੌਤ ਹੋ ਗਈ।

AccidentAccident

25 ਸਾਲਾ ਹਰਪ੍ਰੀਤ ਨੇ 6-7 ਮਹੀਨੇ ਪਹਿਲਾਂ ਹੀ ਨਵੀਂ ਥਾਂ ‘ਤੇ ਕੰਮ ਕਰਨਾ ਸ਼ੁਰੂ ਕੀਤਾ ਸੀ। ਹਰਪ੍ਰੀਤ ਦੇ ਦਾਦਾ ਜੀ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੋਤਾ ਬਹੁਤ ਹੀ ਸਮਝਦਾਰ ਅਤੇ ਸੁਲਝਿਆ ਹੋਇਆ ਵਿਅਕਤੀ ਸੀ। ਉਨ੍ਹਾਂ ਦੱਸਿਆ ਕਿ 3 ਕੁ ਸਾਲ ਪਹਿਲਾਂ ਹਰਪ੍ਰੀਤ ਦੇ ਪਿਤਾ ਦੀ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਮੇਰਾ ਪੁੱਤ ਇਸ ਦੁਨੀਆ ‘ਚੋਂ ਚਲਾ ਗਿਆ ਤੇ ਹੁਣ ਪੋਤਾ ਵੀ ਚਲਾ ਗਿਆ ਹੈ।

ਹਰਪ੍ਰੀਤ ਦੀ ਮਾਂ ਅਤੇ ਛੋਟੀ ਭੈਣ ਭਾਰਤ ‘ਚ ਹੀ ਹਨ, ਜੋ ਉਸ ਦੇ ਆਉਣ ਦੀ ਉਡੀਕ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪੋਤੇ ਦਾ ਅੰਤਿਮ ਸੰਸਕਾਰ ਆਕਲੈਂਡ ‘ਚ ਹੀ ਕਰਨਗੇ ਅਤੇ ਇਸ ਦਾ ਖਰਚਾ ਆਪ ਹੀ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement