Bathinda News: ਆਸਟਰੇਲੀਆ ਦੇ ਪੰਜਾਬੀ ਨੌਜਵਾਨ ਦੀ ਬਠਿੰਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Oct 16, 2025, 6:47 am IST
Updated : Oct 16, 2025, 11:28 am IST
SHARE ARTICLE
Australian Punjabi youth dies of heart attack in Bathinda
Australian Punjabi youth dies of heart attack in Bathinda

Bathinda News: ਉਹ ਅਪਣੇ ਪਿੱਛੇ ਪਤਨੀ ਅਤੇ ਇਕ ਧੀ ਛੱਡ ਗਏ ਹਨ।

Australian Punjabi youth dies of heart attack in Bathinda: ਸੂਬਾ ਦਖਣੀ ਆਸਟਰੇਲੀਆ ਵਿਚ ਐਡੀਲੇਡ ਵਾਸੀ ਜਸਵਿੰਦਰ ਸਿੰਘ ਉਰਫ਼ ਜੱਸ ਮੰਡ  (47 ਸਾਲ) ਦੀ ਬਠਿੰਡਾ ਵਿਚ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜੱਸ ਮੰਡ ਬਠਿੰਡਾ ਵਿਚ ਪ੍ਰਵਾਰ ਨੂੰ ਮਿਲਣ ਗਏ ਹੋਏ ਸਨ, ਜਿਥੇ ਉਨ੍ਹਾਂ ਨੂੰ ਦਿਲ ਵਿਚ ਦਰਦ ਦੀ ਸ਼ਿਕਾਇਤ ਹੋਈ।

ਪ੍ਰਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿਚ ਲਿਜਾਂਦੇ ਸਮੇਂ ਰਸਤੇ ਵਿਚ ਜਸ ਮੰਡ ਨੇ ਦਮ ਤੋੜ ਦਿਤਾ। ਉਹ ਅਪਣੇ ਪਿੱਛੇ ਪਤਨੀ ਅਤੇ ਇਕ ਧੀ ਛੱਡ ਗਏ ਹਨ।

ਘਟਨਾ ਦੀ ਸੂਚਨਾ ਮਿਲਦੇ ਹੀ ਉਨ੍ਹਾਂ ਦੀ ਪਤਨੀ ਤੇ ਧੀ ਨੂੰ ਆਸਟਰੇਲੀਆ (ਐਡੀਲੇਡ) ਤੋਂ ਬਠਿੰਡਾ ਲਈ ਰਵਾਨਾ ਹੋ ਗਏ ਹਨ। ਉਨ੍ਹਾਂ ਦੇ ਪਹੁੰਚਣ ਉਪਰੰਤ ਅੰਤਮ ਸਸਕਾਰ ਕੀਤਾ ਜਾਵੇਗਾ। ਐਡੀਲੇਡ ਵਿਚ ਜਸ ਮੰਡ ਸਮਾਜ ਸੇਵੀ ਵਿਅਕਤੀ ਸਨ। ਉਨ੍ਹਾਂ ਦੀ ਬੇਵਕਤੀ ਮੌਤ ’ਤੇ ਸਥਾਨਕ ਪੰਜਾਬੀ ਭਾਈਚਾਰੇ, ਸਮਾਜਕ, ਧਾਰਮਕ ਜਥੇਬੰਦੀਆਂ, ਸੰਸਥਾਵਾਂ ਦੇ ਆਗੂਆਂ ਨੇ ਪ੍ਰਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪ੍ਰਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ ਹੈ।

ਐਡੀਲੇਡ ਤੋਂ ਪਿਆਰਾ ਸਿੰਘ ਨਾਭਾ ਦੀ ਰਿਪੋਰਟ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement