ਪੰਜਾਬੀ ਜੋੜੇ ਦੀ ਜਾਰਜੀਆ ਵਿਚ ਦਰਦਨਾਕ ਹਾਦਸੇ ਵਿਚ ਮੌਤ
Published : Dec 16, 2024, 11:14 am IST
Updated : Dec 16, 2024, 5:26 pm IST
SHARE ARTICLE
Punjabi couple died in a tragic accident in Georgia
Punjabi couple died in a tragic accident in Georgia

ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਵਿੰਦਰ ਕੌਰ ਵਜੋਂ ਹੋਈ ਪਛਾਣ

ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਜਾਰਜੀਆ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਜੋੜੇ ਦੀ ਗੈਸ ਚੜ੍ਹਨ ਕਾਰਨ ਮੌਤ ਹੋ ਗਈ। ਮ੍ਰਿਤਕ ਰੋਜ਼ੀ ਰੋਟੀ ਲਈ 9 ਮਹੀਨੇ ਪਹਿਲਾਂ ਹੀ ਜਾਰਜੀਆ ਗਏ ਸਨ। ਮ੍ਰਿਤਕਾਂ ਦੀ ਪਹਿਚਾਣ ਰਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਗੁਰਵਿੰਦਰ ਕੌਰ ਵਜੋਂ ਹੋਈ। ਮ੍ਰਿਤਕ ਸੁਨਾਮ ਦੇ ਰਹਿਣ ਵਾਲੇ ਸਨ। ਮੌਤ ਦੀ ਖ਼ਬਰ ਮਿਲਦੇ ਹੀ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ। ਪਰਿਵਾਰਕ ਮੈਂਬਰਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਲਾਸ਼ ਨੂੰ ਤੁਰੰਤ ਭਾਰਤ ਲਿਆਉਣ ਦੀ ਅਪੀਲ ਕੀਤੀ ਹੈ।

ਜਾਣਕਾਰੀ ਅਨੁਸਾਰ ਰਵਿੰਦਰ ਸਿੰਘ ਅਤੇ ਉਸ ਦੀ ਪਤਨੀ ਗੁਰਵਿੰਦਰ ਕੌਰ ਮਾਰਚ ਮਹੀਨੇ ਹੀ ਜਾਰਜੀਆ ਗਏ ਸਨ। ਦੋਵੇਂ ਉਥੇ ਪਹਾੜੀ 'ਤੇ ਸਥਿਤ ਇਕ ਪੰਜਾਬੀ ਰੈਸਟੋਰੈਂਟ (ਸਕਾਈ ਰਿਜ਼ੋਰਟ) ਵਿਚ ਕੰਮ ਕਰਦੇ ਸਨ। ਰਵਿੰਦਰ ਸਿੰਘ ਦੇ ਮਾਮਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਰਜੀਆ ਤੋਂ ਸੂਚਨਾ ਮਿਲੀ ਹੈ ਕਿ ਤੂਫਾਨ ਕਾਰਨ ਰੈਸਟੋਰੈਂਟ ਦੀਆਂ ਲਾਈਟਾਂ ਬੰਦ ਹੋ ਗਈਆਂ ਸਨ ਅਤੇ ਕੰਮ ਖ਼ਤਮ ਕਰਕੇ ਰਾਤ ਨੂੰ ਸਾਰੇ ਕਰਮਚਾਰੀ ਉਥੇ ਹੀ ਸੌਂ ਗਏ ਸਨ। ਇੱਕ ਜਨਰੇਟਰ ਤੋਂ ਹੀਟਰ ਚੱਲ ਰਿਹਾ ਸੀ ਅਤੇ ਇਸ ਦੀ ਗੈਸ ਕਾਰਨ ਉੱਥੇ ਸੌਂ ਰਹੇ 12 ਲੋਕਾਂ ਦੀ ਮੌਤ ਹੋ ਗਈ।

ਹਾਦਸੇ ਦਾ ਪਤਾ ਉਸ ਸਮੇਂ ਲੱਗਾ ਜਦੋਂ ਅਗਲੇ ਦਿਨ ਇਕ ਕਰਮਚਾਰੀ ਸਾਮਾਨ ਲੈ ਕੇ ਉਥੇ ਪਹੁੰਚਿਆ। ਰੈਸਟੋਰੈਂਟ ਬੰਦ ਦੇਖ ਕੇ ਉਸ ਨੇ ਮਾਲਕ ਨੂੰ ਸੂਚਨਾ ਦਿੱਤੀ। ਜਾਰਜੀਆ ਸਰਕਾਰ ਨੇ ਵੀ ਇਸ ਹਾਦਸੇ ਦੀ ਅਧਿਕਾਰਤ ਪੁਸ਼ਟੀ ਕੀਤੀ ਹੈ। ਕੁਲਦੀਪ ਸਿੰਘ ਨੇ ਦੱਸਿਆ ਕਿ ਡੀਸੀ ਸੰਗਰੂਰ ਨੂੰ ਮਿਲ ਕੇ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਉਣ ਦੀ ਬੇਨਤੀ ਕੀਤੀ ਹੈ ਤਾਂ ਜੋ ਉਸ ਦਾ ਅੰਤਿਮ ਸੰਸਕਾਰ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement