Punjabi died in Paris: ਪੈਰਿਸ ਵਿਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਦੀ ਮੌਤ
Published : Feb 17, 2024, 1:16 pm IST
Updated : Feb 17, 2024, 1:54 pm IST
SHARE ARTICLE
Punjabi died due to heart attack in Paris
Punjabi died due to heart attack in Paris

ਟਾਂਡਾ ਉੜਮੁੜ ਦੇ ਪਿੰਡ ਟਾਹਲੀ ਨਾਲ ਸਬੰਧਤ ਸੀ ਮ੍ਰਿਤਕ

Punjabi died in Paris: ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਵਸਦੇ ਪੰਜਾਬੀਆਂ ਦੀਆਂ ਮੌਤਾਂ ਦੀਆਂ ਖ਼ਬਰਾਂ ਇਨ੍ਹੀਂ ਦਿਨੀਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਕੁੱਝ ਦਿਨ ਪਹਿਲਾਂ ਅਮਰੀਕਾ ਵਿਚ ਟਾਂਡਾ ਉੜਮੁੜ ਨਾਲ ਸੰਬੰਧਤ ਦੋ ਨੌਜਵਾਨਾਂ ਦੀ ਮੌਤ ਦੀ ਮੰਦਭਾਗੀ ਖ਼ਬਰ ਮਗਰੋਂ ਹੁਣ ਇਕ ਹੋਰ ਪੰਜਾਬੀ ਦੀ ਫਰਾਂਸ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ।

ਮਿਲੀ ਜਾਣਕਾਰੀ ਮੁਤਾਬਕ ਟਾਂਡਾ ਉੜਮੁੜ ਦੇ ਪਿੰਡ ਟਾਹਲੀ ਨਾਲ ਸੰਬੰਧਤ 40 ਸਾਲਾ ਸੁਰਜੀਤ ਸਿੰਘ ਪੁੱਤਰ ਨੰਬਰਦਾਰ ਜਰਨੈਲ ਸਿੰਘ ਦੀ ਪੈਰਿਸ ਸ਼ਹਿਰ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਸੁਰਜੀਤ ਸਿੰਘ ਅਪਣੇ ਪਿੱਛੇ ਪਤਨੀ ਅਤੇ ਇਕ ਛੋਟੀ ਬੇਟੀ ਛੱਡ ਗਿਆ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਰਵਾਰਕ ਮੈਂਬਰਾਂ ਅਨੁਸਾਰ ਬੀਤੀ ਰਾਤ ਉਨ੍ਹਾਂ ਨੂੰ ਇਹ ਮੰਦਭਾਗੀ ਖ਼ਬਰ ਮਿਲੀ। ਮ੍ਰਿਤਕ ਸੁਰਜੀਤ ਸਿੰਘ ਬੀਤੇ 10-12 ਸਾਲਾ ਤੋਂ ਫਰਾਂਸ ਵਿਚ ਪਰਵਾਰ ਸਮੇਤ ਰਹਿ ਕੇ ਉਥੇ ਬਿਜਲੀ ਦਾ ਕੰਮ ਕਰ ਰਿਹਾ ਸੀ। ਸੁਰਜੀਤ ਸਿੰਘ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਟਾਹਲੀ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

(For more Punjabi news apart from Punjabi died due to heart attack in Paris, stay tuned to Rozana Spokesman)

 

Tags: france

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM
Advertisement