
ਅਮਰੀਕਾ ਵਿਚ ਭਾਰਤੀ ਮੂਲ ਦੇ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ।
ਵਾਸ਼ਿੰਗਟਨ: ਅਮਰੀਕਾ ਵਿਚ ਭਾਰਤੀ ਮੂਲ ਦੇ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਅਤੇ ਇਕ ਦੇ ਗੰਭੀਰ ਜ਼ਖਮੀ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਯੂਐਸ ਸਟੇਟ ਦੇ ਇਡਿਆਨਪੋਲਿਸ ਵਿਚ ਇਕ ਤੇਜ਼ ਰਫਤਾਰ ਕਾਰ ਦੀ ਦਰੱਖਤ ਨਾਲ ਟੱਕਰ ਹੋ ਗਈ। ਜਿਸ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਅਤੇ ਇਕ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਹੈ।
Car Accident
ਅਧਿਕਾਰੀਆਂ ਵੱਲੋਂ ਮ੍ਰਿਤਕਾਂ ਦੀ ਪਹਿਚਾਣ ਵਰੁਣਦੀਪ ਸਿੰਘ (19) ਅਤੇ ਦਵਨੀਤ ਸਿੰਘ ਚਾਹਲ (22) ਵਜੋਂ ਕੀਤੀ ਗਈ। ਇਹ ਦੋਵੇਂ ਪੰਜਾਬੀ ਨੌਜਵਾਨ ਇਡਿਆਨਪੋਲਿਸ ਦੇ ਫਿਸ਼ਰ ਸ਼ਹਿਰ ਦੇ ਰਹਿਣ ਵਾਲੇ ਸਨ। ਜਾਂਚ ਅਧਿਕਾਰੀ ਘਟਨਾ ਦੇ ਕਾਰਨਾਂ ਸਬੰਧੀ ਪਤਾ ਕਰਨ ਲਈ ਜਾਂਚ ਕਰ ਰਹੇ ਹਨ। ਪੁਸਿਲ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਦਵਨੀਤ ਸਿੰਘ SUV ਕਾਰ ਨੂੰ ਚਲਾ ਰਹੇ ਸਨ ਅਤੇ ਉਹਨਾਂ ਨੇ ਸੀਟ ਬੈਲਟ ਨਹੀਂ ਪਹਿਨੀ ਹੋਈ ਸੀ।
Founder of SikhsPAC Gurinder Singh Khalsa
ਉਹਨਾਂ ਕਿਹਾ ਕਿ ਗੰਭੀਰ ਰੂਪ ਵਿਚ ਜ਼ਖਮੀ 20 ਸਾਲਾਂ ਨੌਜਵਾਨ ਗੁਰਜੋਤ ਸਿੰਘ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਫਿਸ਼ਰ ਸ਼ਹਿਰ ਵਿਚ ਰਹਿਣ ਵਾਲੇ ਉੱਘੇ ਸਿੱਖ ਕਾਰਕੁੰਨ ਅਤੇ ਸਿੱਖ ਰਾਜਨੀਤਿਕ ਕਾਰਵਾਈ ਕਮੇਟੀ ਦੇ ਮੁੱਖੀ ਗੁਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਪੰਜਾਬੀ ਨੌਜਵਾਨਾਂ ਦੀ ਨਾਲ ਹੋਈ ਇਸ ਘਟਨਾ ਨਾਲ ਪੂਰੇ ਇਲਾਕੇ ਵਿਚ ਸੌਗ ਦਾ ਮਾਹੌਲ ਹੈ। ਉਹਨਾਂ ਕਿਹਾ ਕਿ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ।