ਬਰੈਂਪਟਨ ਵਿਚ ਲੁੱਟ-ਖੋਹ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਪੰਜਾਬੀ ਦੀ ਮੌਤ
Published : Jun 17, 2018, 5:17 pm IST
Updated : Jun 18, 2018, 5:41 pm IST
SHARE ARTICLE
amarjit bhatnagar
amarjit bhatnagar

ਇਥੋਂ ਦੇ ਇਕ ਪਾਰਕ ਵਿਚ ਲੁੱਟ-ਖੋਹ ਦੀ ਹੋਈ ਇਕ ਵਰਦਾਤ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ 73 ਸਾਲਾ ਅਮਰਜੀਤ ਭਟਨਾਗਰ ਦੀ ਇਲਾਜ ...

ਬਰੈਂਪਟਨ : ਇਥੋਂ ਦੇ ਇਕ ਪਾਰਕ ਵਿਚ ਲੁੱਟ-ਖੋਹ ਦੀ ਹੋਈ ਇਕ ਵਰਦਾਤ ਦੌਰਾਨ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ 73 ਸਾਲਾ ਅਮਰਜੀਤ ਭਟਨਾਗਰ ਦੀ ਇਲਾਜ ਦੌਰਾਨ ਹਸਪਤਾਲ ਵਿਚ ਮੌਤ ਹੋ ਗਈ। ਪੀਲ ਪੁਲਿਸ ਨੇ ਇਸ ਮਾਮਲੇ ਵਿਚ 15 ਸਾਲ ਦੇ ਇਕ ਲੜਕੇ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਕਤਲ ਅਤੇ ਲੁੱਟ-ਖੋਹ ਦਾ ਮਾਮਲਾ ਦਰਜ ਕੀਤਾ ਹੈ ਜਦਕਿ ਦੂਜੇ ਸ਼ੱਕੀ ਦੀ ਭਾਲ ਕੀਤੀ ਜਾ ਰਹੀ ਹੈ।

amarjit bhatnagaramarjit bhatnagarਅਮਰਜੀਤ ਭਟਨਾਗਰ ਪੰਜਾਬ ਦੇ ਰੂਪਨਗਰ ਦੇ ਰਹਿਣ ਵਾਲੇ ਸਨ ਤੇ ਉਹ ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਵੀ ਰਹਿ ਚੁੱਕੇ ਸਨ। ਉਨ੍ਹਾਂ ਦੇ ਬੇਟੇ ਅਰਵਿੰਦਰ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਉਹ 14 ਅਪ੍ਰੈਲ ਨੂੰ 6 ਮਹੀਨੇ ਲਈ ਬਰੈਂਪਟਨ ਆਪਣੇ ਵੱਡੇ ਮੁੰਡੇ ਜਸਪਿੰਦਰ ਸਿੰਘ ਨੂੰ ਮਿਲਣ ਲਈ ਆਏ ਹੋਏ ਸਨ। 12 ਜੂਨ ਨੂੰ ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਅਲੋਮਾ ਪਾਰਕ 'ਚ ਸੈਰ ਕਰ ਰਹੇ ਸਨ ਜਦੋਂ 2 ਲੋਕ ਆਏ ਤੇ ਨਿੱਜੀ ਚੀਜ਼ਾਂ ਨੂੰ ਲੁੱਟ ਕੇ ਫ਼ਰਾਰ ਹੋ ਗਏ। ਲੁਟੇਰਿਆਂ ਨਾਲ ਝੜਪ ਦੌਰਾਨ ਅਮਰਜੀਤ ਭਟਨਾਗਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਪਰ ਦੋ ਦਿਨ ਬਾਅਦ ਉਨ੍ਹਾਂ ਦੀ ਮੌਤ ਹੋ ਗਈ।

arestarestਪੁਲਿਸ ਨੇ ਇਸ ਮਾਮਲੇ 'ਚ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਦੂਜਾ ਹਾਲੇ ਫ਼ਰਾਰ ਦਸਿਆ ਜਾ ਰਿਹਾ ਹੈ। ਨਾਬਾਲਗਾਂ ਨਾਲ ਸਬੰਧਤ ਕਾਨੂੰਨ ਕਾਰਨ 15 ਸਾਲ ਦੇ ਨਾਬਾਲਗ ਲੜਕੇ ਦੀ ਪਛਾਣ ਜਨਤਕ ਨਹੀਂ ਕੀਤੀ ਜਾ ਸਕਦੀ, ਜਿਸ ਨੂੰ ਬਰੈਂਪਟਨ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਜਾਂਚਕਰਤਾਵਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਕੋਲ ਇਸ ਮਾਮਲੇ ਨਾਲ ਸਬੰਧਤ ਜਾਣਕਾਰੀ ਜਾਂ ਸੀ.ਸੀ.ਟੀ.ਵੀ. ਫੁਟੇਜ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸੰਪਰਕ ਕਰ ਸਕਦਾ ਹੈ।

brampton policebrampton policeਦਸ ਦਈਏ ਕਿ ਵਿਦੇਸ਼ਾਂ ਵਿਚ ਪੰਜਾਬੀਆਂ 'ਤੇ ਹਮਲੇ ਦੇ ਇਸ ਤਰ੍ਹਾਂ ਦੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆ ਚੁੱਕੇ ਹਨ। ਕੁੱਝ ਸਮਾਂ ਪਹਿਲਾਂ ਕੈਨੇਡਾ ਵਿਚ ਵੀ ਇਕ ਪੰਜਾਬੀ 'ਤੇ ਹਮਲਾ ਕੀਤਾ ਗਿਆ ਅਤੇ ਉਸ 'ਤੇ ਨਸਲੀ ਟਿੱਪਣੀ ਕੀਤੀ ਗਈ ਸੀ। ਇਸੇ ਤਰ੍ਹਾਂ ਇਕ ਪੰਜਾਬੀ ਦੇ ਰੈਸਟੋਰੈਂਟ ਨੂੰ ਵੀ ਕੁੱਝ ਲੋਕਾਂ ਵਲੋਂ ਨਿਸ਼ਾਨਾ ਬਣਾਇਆ ਗਿਆ ਸੀ। ਇਕ ਹੋਰ ਘਟਨਾ ਵਿਚ ਪੰਜਾਬੀ ਵਿਅਕਤੀ ਦੇ ਫੀਲਿੰਗ ਸਟੇਸ਼ਨ ਨੂੰ ਕੁੱਝ ਅਪਛਾਤੇ ਲੋਕਾਂ ਨੇ ਨਿਸ਼ਾਨਾ ਬਣਾਇਆ ਸੀ ਅਤੇ ਉਸ ਦੀਆਂ ਕੰਧਾਂ 'ਤੇ ਨਸਲੀ ਟਿੱਪਣੀਆਂ ਲਿਖ ਦਿਤੀਆਂ ਸਨ। 

Location: Canada, Alberta, Calgary

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement