Canada News: ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਰਿਆ ਵਿਚ ਡੁੱਬਣ ਨਾਲ ਮੌਤ
Published : Jul 17, 2025, 10:10 am IST
Updated : Jul 17, 2025, 1:16 pm IST
SHARE ARTICLE
Punjabi youth dies after drowning in river in Canada
Punjabi youth dies after drowning in river in Canada

ਮਾਨਸਾ ਨਾਲ ਸਬੰਧਿਤ ਸੀ ਮ੍ਰਿਤਕ ਨੌਜਵਾਨ

Punjabi youth dies after drowning in river in Canada: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਦਰਿਆ ਵਿਚ ਡੁੱਬਣ ਨਾਲ ਮੌਤ ਹੋ ਗਈ ਹੈ।  ਮ੍ਰਿਤਕ ਦੀ ਪਛਾਣ ਜਤਿਨ ਗਰਗ (Jatin Garg) ਵਜੋਂ ਹੋਈ ਹੈ। 

ਜਾਣਕਾਰੀ ਅਨੁਸਾਰ ਜਤਿਨ ਨਦੀ ਦੇ ਕੰਢੇ ਆਪਣੇ ਦੋਸਤਾਂ ਨਾਲ ਵਾਲੀਬਾਲ ਖੇਡ ਰਿਹਾ ਸੀ। ਘਟਨਾ ਦੌਰਾਨ ਵਾਲੀਬਾਲ ਨਦੀ ਵਿੱਚ ਡਿੱਗ ਗਈ। ਜਤਿਨ ਨੇ ਗੇਂਦ ਨੂੰ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਇਸ ਦੌਰਾਨ ਉਹ ਖੁਦ ਨਦੀ ਵਿੱਚ ਡੁੱਬ ਗਿਆ।  26 ਸਾਲਾ ਜਤਿਨ ਗਰਗ ਅਗਸਤ 2024 'ਚ ਕੈਨੇਡਾ ਦੀ ਥੌਮਸਨ ਰਿਵਰ ਯੂਨੀਵਰਸਿਟੀ 'ਚ ਪੜ੍ਹਨ ਲਈ ਗਿਆ ਸੀ।

ਮ੍ਰਿਤਕ ਦੇ ਚਾਚਾ ਭੂਸ਼ਣ ਗਰਗ ਨੇ ਦੱਸਿਆ ਕਿ ਜਤਿਨ ਦੇ ਪਿਤਾ ਕੁਝ ਸਮਾਂ ਪਹਿਲਾਂ ਕਾਰੋਬਾਰ ਲਈ ਚੰਡੀਗੜ੍ਹ ਸ਼ਿਫਟ ਹੋਏ ਸਨ। ਇਸ ਵੇਲੇ ਪੂਰਾ ਪਰਿਵਾਰ ਚੰਡੀਗੜ੍ਹ ਵਿੱਚ ਰਹਿ ਰਿਹਾ ਹੈ। ਪਰਿਵਾਰ ਜਤਿਨ ਦੀ ਲਾਸ਼ ਨੂੰ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਤਿਮ ਸੰਸਕਾਰ ਮਾਨਸਾ ਵਿੱਚ ਕੀਤਾ ਜਾਵੇਗਾ।

"(For more news apart from “Punjabi youth Jatin Garg dies after drowning in river in Canada, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement