ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਇਟਲੀ ਦੇ ਗੁਰੁਦਆਰਾ ਸਾਹਿਬ 'ਚ ਸਮਾਗਮ 
Published : Sep 17, 2018, 5:58 pm IST
Updated : Sep 17, 2018, 5:58 pm IST
SHARE ARTICLE
Italy Gurduwara Sahib
Italy Gurduwara Sahib

 ਗੁਰਦੁਆਰਾ ਗੁਰੂ ਨਾਨਕ ਦਰਬਾਰ ਇਟਲੀ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ 'ਤੇ ਵਿਸ਼ਾਲ ਸਮਾਗਮ

ਚੰਡੀਗੜ੍ਹ :  ਗੁਰਦੁਆਰਾ ਗੁਰੂ ਨਾਨਕ ਦਰਬਾਰ ਇਟਲੀ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ 'ਤੇ ਵਿਸ਼ਾਲ ਸਮਾਗਮ ਕਰਵਾਏ ਗਏ। ਗੁਰੂ ਨਾਨਕ ਦਰਬਾਰ ਇਟਲੀ ਵਿਚ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੌਰਾਨ ਮਨਮੋਹਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਸੰਗਤਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਵਾਈ। ਇਸ ਮੌਕੇ ਸਜੇ ਦੀਵਾਨਾਂ 'ਚ ਆਸਟਰੇਲੀਆ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਬੀਬੀ ਸਤਨਾਮ ਕੌਰ, ਭਾਈ ਬ੍ਰਹਮਜੋਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸੁਣਾ ਕਿ ਜੀਵਨ ਨੂੰ ਧੰਨ ਕੀਤਾ।

ਇਸ ਮੌਕੇ ਸ. ਅਵਤਾਰ ਸਿੰਘ, ਸ. ਜਸਵੀਰ ਸਿੰਘ, ਸ. ਭਰਭੂਰ ਸਿੰਘ, ਸ. ਪਰਮਿੰਦਰ ਸਿੰਘ, ਸ. ਹਰਵਿੰਦਰ ਸਿੰਘ, ਸ. ਕੁਲਦੀਪ ਸਿੰਘ, ਸ. ਮੋਹਨ ਸਿੰਘ, ਸ. ਦਲਵਿੰਦਰ ਸਿੰਘ, ਸ. ਦਲਜੀਤ ਸਿੰਘ ਹਾਜ਼ਰ ਸਨ। ਗੁਰਦੁਆਰਾ ਗੁਰੂਦੁਆਰਾ  ਗੁਰੁ ਨਾਨਕ ਦਰਬਾਰ ਇਟਲੀ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦਾ ਸਮਾਗਮ ਵਿਚ ਪਹੁੰਚਣ ਲਈ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ ਅਤੇ ਆਏ ਜਥੇ ਨੂੰ ਸਿਰਪਾਓ ਭੇਟ ਕੀਤੇ ਗਏ। ਜੁਗੋ ਜੁਗ ਅਟਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਇਟਲੀ ਵਿਖੇ ਕਰਵਾਏ ਗਏ।

ਗੁਰੂ ਨਾਨਕ ਦਰਬਾਰ ਇਟਲੀ ਵਿਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਰੀ ਦੀਵਾਨ ਸਜਾਏ ਗਏ, ਜਿਸ ਵਿਚ ਸੰਗਤਾਂ ਵੱਡੀ ਗਿਣਤੀ ਵਿਚ ਨਤਮਸਤਕ ਹੋਈਆਂ। ਇਸ ਮੌਕੇ ਸਜੇ ਦੀਵਾਨਾਂ 'ਚ ਅਸਟ੍ਰੇਲੀਆ ਤੋਂ ਵਿਸ਼ੇਸ਼ ਤੌਰ 'ਤੇ ਪੁੱਜੇ ਬੀਬੀ ਸਤਨਾਮ ਕੌਰ, ਭਾਈ ਬ੍ਰਹਮਜੋਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ੁਗੁਰਬਾਣੀ ਦੇ ਲੜ ਲੱਗ ਕੇ ਗੁਰਸਿੱਖੀ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। 

ਇਸ ਪਵਿੱਤਰ ਪਾਵਨ ਮੌਕੇ 'ਤੇ ਸ. ਅਵਤਾਰ ਸਿੰਘ, ਸ. ਜਸਵੀਰ ਸਿੰਘ, ਸ. ਭਰਭੂਰ ਸਿੰਘ, ਸ. ਪਰਮਿੰਦਰ ਸਿੰਘ, ਸ. ਹਰਵਿੰਦਰ ਸਿੰਘ, ਸ. ਕੁਲਦੀਪ ਸਿੰਘ, ਸ. ਮੋਹਨ ਸਿੰਘ, ਸ. ਦਲਵਿੰਦਰ ਸਿੰਘ, ਸ. ਦਲਜੀਤ ਸਿੰਘ ਮਜੂਦ ਸਨ। ਗੁਰਦੁਆਰਾ ਗੁਰੂ ਨਾਨਕ ਦਰਬਾਰ ਇਟਲੀ ਦੀ ਪ੍ਰਬੰਧਕ ਕਮੇਟੀ ਨੇ ਸਮਾਗਮ 'ਚ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਗੁਰਬਾਣੀ ਜਥੇ ਨੂੰ ਸਿਰਪਾਓ ਭੇਂਟ ਕੀਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement