ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ

By : GAGANDEEP

Published : Oct 17, 2020, 12:43 pm IST
Updated : Oct 17, 2020, 12:43 pm IST
SHARE ARTICLE
Balwinder singh
Balwinder singh

ਡੇਢ ਕੁ ਸਾਲ ਪਹਿਲਾਂ ਹੀ ਪੜ੍ਹਾਈ ਲਈ ਗਿਆ ਸੀ ਕੈਨੇਡਾ

ਮੁਹਾਲੀ: ਅੱਜ ਦੋ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ  ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।

photoBalwinder singh

ਅਜਿਹੀ ਹੀ ਖਬਰ ਕੈਨੇਡਾ ਦੇ ਸੂਬੇ ਓਂਟਾਰੀਓ ਤੋਂ ਆਈ ਹੈ। ਜਿਥੇ ਇਕ ਨੌਜਵਾਨ ਕੁਲਜੀਤ ਸਿੰਘ ਪੜ੍ਹਾਈ ਕਰਨ ਗਿਆ ਸੀ। ਕੰਮ ਤੋਂ ਘਰ ਆਉਣ ਤੋਂ ਬਾਅਦ ਸੁੱਤੇ ਪਏ ਹੀ ਨੌਜਵਾਨ ਨੂੰ ਦਿਲ ਦਾ ਦੌਰਾ ਪੈ ਗਿਆ। ਕੁਲਜੀਤ ਸਿੰਘ ਡੇਢ ਕੁ ਸਾਲ ਪਹਿਲਾਂ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ।

CanadaCanada

ਨੌਜਵਾਨ ਪੰਜਾਬ ਦੇ ਕਪੂਰਥਲਾ ਸ਼ਹਿਰ ਦਾ ਰਹਿਣ ਵਾਲਾ ਸੀ । ਉਸ ਦੇ ਪਿਤਾ ਦਾ ਨਾਂ ਬਲਵਿੰਦਰ ਸਿੰਘ ਤੇ ਉਹ ਕਪੂਰਥਲਾ ਦੀ ਨਾਮਦੇਵ ਕਾਲੋਨੀ ਵਿਚ ਰਹਿੰਦੇ ਹਨ।

ਬਲਵਿੰਦਰ ਸਿੰਘ ਕਪੂਰਥਲਾ ਵਿਚ ਡੇਅਰੀ ਚਲਾਉਂਦੇ ਹਨ। ਜਾਣਕਾਰੀ ਮੁਤਾਬਕ ਨੌਜਵਾਨ ਤਿੰਨ ਭੈਣਾਂ ਦਾ ਭਰਾ ਸੀ। ਲੱਖਾਂ ਰੁਪਏ ਖਰਚ ਕਰ ਉਸ ਨੂੰ ਸਟੱਡੀ ਲਈ ਕੈਨੇਡਾ ਭੇਜਿਆ ਸੀ ਤਾਂ ਕਿ ਉਹ ਬੁਢਾਪੇ ਦਾ ਸਹਾਰਾ ਬਣੇਗਾ ਪਰ ਵਾਹਿਗੁਰੂ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। 

Location: India, Punjab

SHARE ARTICLE

ਏਜੰਸੀ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement