ਗੜ੍ਹਸ਼ੰਕਰ ਦੇ ਮਹਿਲਾ ਦਾ ਕੈਨੇਡਾ 'ਚ ਪਤੀ ਵੱਲੋਂ ਕਤਲ, 4 ਸਾਲ ਪਹਿਲਾਂ ਗਏ ਸੀ ਵਿਦੇਸ਼ 
Published : Oct 17, 2023, 2:24 pm IST
Updated : Oct 17, 2023, 2:24 pm IST
SHARE ARTICLE
Kulwant Kaur
Kulwant Kaur

ਕੈਨੇਡਾ ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਸ਼ੁਰੂਆਤੀ ਜਾਂਚ ਦੌਰਾਨ ਇਹੀ ਲੱਗਦਾ ਹੈ ਕਿ ਉਹਨਾਂ ਦਾ ਝਗੜਾ ਹੋਇਆ ਹੋਵੇਗਾ ਪਰ ਅਸਲ ਕਾਰਨ ਜਾਂਚ ਉਪਰੰਤ ਹੀ ਪਤਾ ਲੱਗੇਗਾ।

ਗੜ੍ਹਸ਼ੰਕਰ : ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਬਿਲੜੋਂ ਦੀ ਵਿਆਹੁਤਾ ਔਰਤ ਦਾ ਕੈਨੇਡਾ 'ਚ ਪਤੀ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਕੁਲਵੰਤ ਕੌਰ (46) ਦੇ ਮਾਤਾ-ਪਿਤਾ ਗੁਰਬਖਸ਼ ਕੌਰ ਅਤੇ ਓਂਕਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਵਿਆਹ 10 ਸਾਲ ਪਹਿਲਾਂ ਬਲਵੀਰ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਧਾਲੀਵਾਲ ਜ਼ਿਲ੍ਹਾ ਕਪੂਰਥਲਾ ਨਾਲ ਹੋਇਆ ਸੀ ਜੋ ਕਿ ਨਿਊ ਵੈਸਟਮਿੰਸਟਰ (ਵੈਨਕੂਵਰ) ਕੈਨੇਡਾ ਵਿਚ ਰਹਿੰਦਾ ਹੈ।

ਤਿੰਨ ਦਿਨ ਪਹਿਲਾਂ ਉਨ੍ਹਾਂ ਨੂੰ ਨਿਊ ਵੈਸਟਮਿੰਸਟਰ (ਕੈਨੇਡਾ) ਪੁਲਿਸ ਦਾ ਫੋਨ ਆਇਆ ਕਿ ਉਨ੍ਹਾਂ ਦੀ ਧੀ ਕੁਲਵੰਤ ਕੌਰ ਦਾ ਉਸ ਦੇ ਪਤੀ ਬਲਵੀਰ ਸਿੰਘ ਵੱਲੋਂ ਛੁਰਾ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੁਲਵੰਤ ਕੌਰ ਚਾਰ ਸਾਲ ਪਹਿਲਾਂ ਹੀ ਆਪਣੇ ਨੌਂ ਸਾਲਾ ਪੁੱਤਰ ਨਾਲ ਕੈਨੇਡਾ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਇਹ ਅੰਦਾਜ਼ਾ ਨਹੀਂ ਹੈ ਕਿ ਪਤੀ-ਪਤਨੀ ਦਾ ਝਗੜਾ ਹੋਇਆ ਹੋਵੇਗਾ

ਪਰ ਕੈਨੇਡਾ ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਸ਼ੁਰੂਆਤੀ ਜਾਂਚ ਦੌਰਾਨ ਇਹੀ ਲੱਗਦਾ ਹੈ। ਅਸਲ ਕਾਰਨ ਜਾਂਚ ਉਪਰੰਤ ਹੀ ਪਤਾ ਲੱਗੇਗਾ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਦੋਹਤਾ ਕੈਨੇਡਾ ਪੁਲਿਸ ਕੋਲ ਹੈ ਤੇ ਉਹ ਲਗਾਤਾਰ ਉਨ੍ਹਾਂ ਦੀ ਗੱਲ ਕਰਵਾ ਰਹੇ ਹਨ। ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਧੀ ਦੀ ਮ੍ਰਿਤਕ ਦੇਹ ਤੇ ਦੋਹਤਾ ਭਾਰਤ ਲਿਆਂਦੇ ਜਾਣ ਜਾਂ ਫਿਰ ਉਨ੍ਹਾਂ ਨੂੰ ਕੈਨੇਡਾ ਦਾ ਵੀਜ਼ਾ ਤੁਰੰਤ ਜਾਰੀ ਕੀਤਾ ਜਾਵੇ। 


 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement