
ਕਿਸਾਨੀ ਸੰਘਰਸ਼ 'ਤੇ ਬੋਲੇ ਕੇਜਰੀਵਾਲ- ਕੀ ਭਗਤ ਸਿੰਘ ਨੇ ਇਹ ਦਿਨ ਦੇਖਣ ਲਈ ਕੁਰਬਾਨੀ ਦਿੱਤੀ ਸੀ?
ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਰੋਸ ਦੇ ਚਲਦਿਆਂ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਇਕ ਦਿਨ ਦਾ ਵਿਧਾਨ ਸਭਾ ਇਜਲਾਸ ਸੱਦਿਆ। ਇਹ ਸੈਸ਼ਨ ਭਾਜਪਾ ਸ਼ਾਸਤ ਨਗਰ ਨਿਗਮਾਂ ਵਿਚ 2400 ਕਰੋੜ ਰੁਪਏ ਦੀ ਕਥਿਤ ਹੇਰਾਫੇਰੀ ‘ਤੇ ਚਰਚਾ ਲਈ ਬੁਲਾਇਆ ਗਿਆ। ਇਸ ਦੀ ਸ਼ੁਰੂਆਤ ਵਿਚ ਤਿੰਨ ਖੇਤੀ ਕਾਨੂੰਨਾਂ ‘ਤੇ ਚਰਚਾ ਕੀਤੀ ਗਈ।
PM Modi and Arvind Kejriwal
ਸਦਨ ਵਿਚ ਆਪ ਵਿਧਾਇਕਾਂ ਨੇ ਜੈ ਜਵਾਨ, ਜੈ ਕਿਸਾਨ ਦਾ ਨਾਅਰਾ ਲਗਾਇਆ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਤਿੰਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਪਾੜ ਦਿੱਤੀਆਂ।
FARMER
ਕੇਜਰੀਵਾਲ ਨੇ ਕਿਹਾ ਕਿ ਅਜਿਹਾ ਕਰਦਿਆਂ ਮੈਨੂੰ ਤਕਲੀਫ ਹੋ ਰਹੀ ਹੈ ਪਰ ਮੇਰੇ ਦੇਸ਼ ਦਾ ਕਿਸਾਨ ਸੜਕਾਂ ‘ਤੇ ਹੈ। ਉਹਨਾਂ ਦਾ ਦਰਦ ਦੇਖ ਕੇ ਮੈਨੂੰ ਦਰਦ ਹੋ ਰਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਸਦਨ ਕੇਂਦਰ ਸਰਕਾਰ ਨੂੰ ਅਪੀਲ ਕਰ ਰਿਹਾ ਹੈ ਕਿ ਇਹ ਕਾਨੂੰਨ ਵਾਪਸ ਲਏ ਜਾਣ।
Arvind Kejriwal
ਕੇਜਰੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਹਿ ਰਹੀ ਹੈ ਕਿ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦਾ ਫਾਇਦਾ ਸਮਝ ਨਹੀਂ ਆ ਰਿਹਾ, ਇਸ ਲਈ ਅਪਣੇ ਦਿੱਗਜ਼ ਨੇਤਾਵਾਂ ਨੂੰ ਭੇਜਿਆ ਹੈ। ਉਹਨਾਂ ਨੇ ਸਵਾਲ ਕਰਦਿਆਂ ਕਿਹਾ ਕਿ ਕੀ ਭਗਤ ਸਿੰਘ ਨੇ ਇਹ ਦਿਨ ਦੇਖਣ ਲਈ ਕੁਰਬਾਨੀ ਦਿੱਤੀ ਸੀ? ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਨਵੇਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਖਾਰਜ ਕਰਦੀ ਹੈ।