
15 ਦਸੰਬਰ ਤੋਂ ਲਾਪਤਾ ਹੈ ਨੌਜਵਾਨ
Punjab News : ਜਲੰਧਰ ਦਾ ਰਹਿਣ ਵਾਲਾ ਨੌਜਵਾਨ ਲੰਡਨ ਵਿਚ ਲਾਪਤਾ ਹੋ ਗਿਆ ਹੈ। ਲਾਪਤਾ ਨੌਜਵਾਨ ਗੁਰਸ਼ਮਨ ਸਿੰਘ ਭਾਟੀਆ ਪੂਰਬੀ ਲੰਡਨ ਵਿਚ ਪੜ੍ਹਾਈ ਕਰਨ ਗਿਆ ਸੀ। ਉਸ ਨੂੰ ਆਖ਼ਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ਼ ਵਿਖੇ ਦੇਖਿਆ ਗਿਆ ਸੀ। ਇਸ ਸਬੰਧੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਜਾਣਕਾਰੀ ਦਿੱਤੀ ਹੈ। 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਉੁਪਰ ਸਾਂਝੀ ਕਰਦਿਆਂ ਸਿਰਸਾ ਨੇ ਵਿਦੇਸ਼ ਮੰਤਰਾਲੇ ਤੋਂ ਮਦਦ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਗੁਰਸ਼ਮਨ ਭਾਟੀਆ ਪਿਛਲੇ ਸਾਲ ਦਸੰਬਰ ਵਿਚ ਹੀ ਲੰਡਨ ਗਿਆ ਸੀ।
ਉਹ ਲੰਡਨ ਵਿਚ ਲੌਫਬਰੋ 'ਵਰਸਿਟੀ ਵਿਚ ਪੜ੍ਹਾਈ ਕੀਤੀ। ਉਹ ਲੌਫਬਰੋ ਯੂਨੀਵਰਸਿਟੀ ਵਿਚ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਤੋਂ ਬਾਅਦ ਪੂਰਾ ਪਰਿਵਾਰ ਪਰੇਸ਼ਾਨ ਹੈ, ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਗੁਰਸ਼ਮਨ ਸਿੰਘ ਭਾਟੀਆ ਦੇ ਲਾਪਤਾ ਹੋਣ ਤੋਂ ਬਾਅਦ ਜਲੰਧਰ ਵਿਚ ਪਰਿਵਾਰ ਚਿੰਤਤ ਹਨ। ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਹੈ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾਉਣ ਅਤੇ ਪਰਿਵਾਰ ਨੂੰ ਸੂਚਿਤ ਕਰਨ ਦੀ ਵੀ ਅਪੀਲ ਕੀਤੀ ਹੈ।
(For more news apart from Punjab News, stay tuned to Rozana Spokesman)