Hoshiarpur News : ਦੁਬਈ ’ਚ ਪੰਜਾਬੀ ਨੌਜਵਾਨ ਨੂੰ ਗੋਲ਼ੀ ਮਾਰਨ ਦੇ ਹੁਕਮ, ਸਜ਼ਾ ਮੁਆਫੀ ਲਈ ਦੇਣੀ ਪਵੇਗੀ 60 ਲੱਖ ਰੁਪਏ ਬਲੱਡ ਮਨੀ

By : GAGANDEEP

Published : Jan 18, 2024, 1:21 pm IST
Updated : Jan 18, 2024, 1:43 pm IST
SHARE ARTICLE
Order to shoot Punjabi youth in Dubai Hoshiarpur News in punjabi
Order to shoot Punjabi youth in Dubai Hoshiarpur News in punjabi

Hoshiarpur News : 4 ਸਾਲਾਂ ਤੋਂ ਕਤਲ ਮਾਮਲੇ 'ਚ ਦੁਬਈ ਦੀ ਜੇਲ 'ਚ ਬੰਦ ਹੈ ਚਰਨਜੀਤ ਸਿੰਘ

Order to shoot Punjabi youth in Dubai Hoshiarpur News in punjabi : ਹੁਸ਼ਿਆਰਪੁਰ ਦੇ ਪਿੰਡ ਸਰਹਾਲਾ ਕਲਾਂ ਦੇ ਰਹਿਣ ਵਾਲੇ ਨੌਜਵਾਨ ਨੂੰ ਦੁਬਈ ਵਿਚ ਗੋਲੀ ਮਾਰਨ ਦੇ ਹੁਕਮ ਦਿਤੇ ਹਨ। ਨੌਜਵਾਨ ਇਕ ਪਾਕਿਸਤਾਨੀ ਨਾਗਰਿਕ ਦੇ ਕਤਲ ਦੇ ਦੋਸ਼ ਅਧੀਨ ਪਿਛਲੇ ਚਾਰ ਸਾਲਾਂ ਤੋਂ ਦੁਬਈ ਦੀ ਜੇਲ ਵਿਚ ਬੰਦ ਹੈ।  ਨੌਜਵਾਨ ਨੂੰ  ਗੋਲੀ ਮਾਰਨ ਦੇ ਹੁਕਮ ਜਾਂ 60 ਲੱਖ਼ ਰੁਪਏ ਦੀ ਬਲੱਡ ਮਨੀ ਜਲਦ ਜਮ੍ਹਾਂ ਕਰਵਾਉਣ ਦੇ ਹੁਕਮ ਮਿਲੇ ਹਨ। ਇਹ ਸੂਚਨਾ ਮਿਲਦੇ ਹੀ ਪਰਿਵਾਰ ਜਿੱਥੇ ਪੂਰੀ ਤਰ੍ਹਾਂ ਟੁੱਟ ਗਿਆ ਹੈ, ਉੱਥੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਆਪਣੇ ਪੁੱਤਰ ਨੂੰ ਬਚਾਉਣ ਦੀ ਗੁਹਾਰ ਲਗਾਈ ਹੈ।

ਇਹ ਵੀ ਪੜ੍ਹੋ: Kharar Newe: ਕੈਨੇਡਾ ਦਾ 2 ਵਾਰ ਵੀਜ਼ਾ ਰਿਫਿਊਜ਼ ਹੋਣ ਤੋਂ ਦੁਖੀ ਲੜਕੇ ਨੇ ਕੀਤੀ ਖ਼ੁਦਕੁਸ਼ੀ

ਚਰਨਜੀਤ ਸਿੰਘ ਦੀ ਮਾਤਾ ਬਬਲੀ ਅਤੇ ਪਿਤਾ ਤਿਲਕ ਰਾਜ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੇ ਪੁੱਤਰ ਨੂੰ 17 ਫਰਵਰੀ 2020 'ਚ ਕਰਜ਼ਾ ਚੁੱਕ ਕੇ ਵਿਦੇਸ਼ ਭੇਜਿਆ ਗਿਆ ਸੀ ਤਾਂ ਜੋ ਘਰ ਦੀ ਆਰਥਿਕ ਹਾਲਤ ਨੂੰ ਸੁਧਾਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਦੇਸ਼ ਜਾਣ ਤੋਂ ਕਰੀਬ 3 ਮਹੀਨਿਆਂ ਬਾਅਦ ਹੀ ਉਨ੍ਹਾਂ ਦੇ ਪੁੱਤਰ ਨੂੰ ਉਥੇ ਕਤਲ ਮਾਮਲੇ 'ਚ ਕਮਰੇ 'ਚ ਰਹਿੰਦੇ ਸਾਥੀਆਂ ਵਲੋਂ ਹੀ ਫਸਾ ਦਿੱਤਾ ਗਿਆ ਤੇ ਪਿਛਲੇ 4 ਸਾਲਾਂ ਤੋਂ ਉਨ੍ਹਾਂ ਦਾ ਪੁੱਤਰ ਆਬੂਧਾਬੀ ਦੀ ਜੇਲ 'ਚ ਬੰਦ ਸੀ।

ਇਹ ਵੀ ਪੜ੍ਹੋ: Gurdaspur News: ਗੁਰਦਾਸਪੁਰ ਦੇ ਖੇਤਾਂ 'ਚੋਂ ਮਿਲੀ ਕਰੋੜਾਂ ਦੀ ਹੈਰੋਇਨ, ਪੀਲੀ ਟੇਪ 'ਚ ਲਪੇਟ ਕੇ ਡਰੋਨ ਰਾਹੀਂ ਸੁੱਟੇ ਗਏ ਸਨ 2 ਪੈਕਟ 

ਚਰਨਜੀਤ ਦੇ ਮਾਤਾ-ਪਿਤਾ ਨੇ ਰੋਂਦੇ ਹੋਏ ਦੱਸਿਆ ਕਿ ਹੁਣ ਉਨ੍ਹਾਂ ਦੇ ਪੁੱਤ ਵੱਲੋਂ ਫੋਨ 'ਤੇ ਜਾਣਕਾਰੀ ਦਿੱਤੀ ਗਈ ਹੈ ਕਿ ਦੁਬਈ 'ਚ ਉਸ ਨੂੰ ਗੋਲੀ ਮਾਰਨ ਦੇ ਹੁਕਮ ਦੇ ਦਿਤੇ ਗਏ ਹਨ ਤੇ ਸਜ਼ਾ ਤੋਂ ਬਚਣ ਲਈ ਉਸ ਨੂੰ 60 ਲੱਖ ਰੁਪਏ ਦੀ ਬਲੱਡ ਮਨੀ ਦੇਣੀ ਪਵੇਗੀ।

ਇਹ ਵੀ ਪੜ੍ਹੋ: America News: ਸਨਕੀ ਪਤੀ ਨੇ ਪਤਨੀ ਅਤੇ 8 ਸਾਲ ਦੀ ਬੱਚੀ ਸਮੇਤ 4 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਫਿਰ ਆਪ ਕੀਤੀ ਖ਼ੁਦਕੁਸ਼ੀ

ਪਰਿਵਾਰ ਨੇ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਮੰਤਰੀਆਂ ਤੱਕ ਪਹੁੰਚ ਕਰ ਰਹੇ ਹਨ, ਪਰ ਉਨ੍ਹਾਂ ਦੀ ਸਾਰ ਕਿਸੇ ਨੇ ਨਹੀਂ ਲਈ ਤੇ ਉਨ੍ਹਾਂ ਦੇ ਘਰ 'ਚ ਵੀ ਅੱਤ ਦੀ ਗਰੀਬੀ ਹੈ, ਜਿਸ ਕਾਰਨ ਉਹ ਇੰਨੀ ਵੱਡੀ ਰਕਮ ਦੇਣ ਤੋਂ ਅਸਮਰਥ ਹਨ। ਰੋਂਦੇ ਮਾਪਿਆਂ ਨੇ ਸਰਕਾਰਾਂ ਅਤੇ ਸਮਾਜ ਸੇਵੀਆਂ ਤੋਂ ਹੱਥ ਜੋੜ ਕੇ ਮਦਦ ਦੀ ਗੁਹਾਰ ਲਾਉਂਦਿਆਂ ਹੋਇਆਂ ਉਨ੍ਹਾਂ ਦੇ ਪੁੱਤ ਨੂੰ ਬਚਾਉਣ ਦੀ ਅਪੀਲ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Order to shoot Punjabi youth in Dubai Hoshiarpur News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement