
ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਰਵੀਇੰਦਰ ਸਿੰਘ ਕਰਨਗੇ ਸੰਬੋਧਨ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹੈਡਕੁਆਰਟਰ ਤੋਂ ਸ. ਮਨਮੋਹਨ ਸਿੰਘ ਸੱਠਿਆਲਾ, ਸਾਬਕਾ ਵਿਧਾਇਕ ਅਤੇ ਜਨਰਲ ਸਕੱਤਰ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਅਤੇ ਗੁਰਪ੍ਰੀਤ ਸਿੰਘ ਕਲਕੱਤਾ, ਪ੍ਰਧਾਨ ਅਕਾਲੀ ਜੱਥਾ ਅੰਮ੍ਰਿਤਸਰ ਸ਼ਹਿਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ 21 ਫ਼ਰਵਰੀ ਦਿਨ ਸ਼ੁਕਰਵਾਰ ਸਵੇਰੇ 11 ਵਜੇ ਸਤਿਕਾਰ ਪੈਲੇਸ, ਠੱਠੀਆਂ ਮਹੰਤਾਂ ਵਿਖੇ ਇਕ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ।
Photo
ਇਸ ਕਾਨਫ਼ਰੰਸ ਵਿਚ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਜੀ ਬ੍ਰਹਮਪੁਰਾ, ਰਾਜ ਸਭਾ ਮੈਂਬਰ ਸਰਦਾਰ ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਸੰਬੋਧਨ ਕਰਨਗੇ ਅਤੇ ਕਾਨਫਰੰਸਾਂ ਦਾ ਸਿਲਸਿਲਾ ਸਾਰੇ ਪੰਜਾਬ ਵਿਚ ਇਸੇ ਤਰ੍ਹਾਂ ਜਾਰੀ ਰਹੇਗਾ।
Photo
ਇਨ੍ਹਾਂ ਕਾਨਫ਼ਰੰਸਾਂ ਦਾ ਰੱਖਣ ਦਾ ਮੰਤਵ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ ਮਰਿਯਾਦਾ ਨੂੰ ਕਾਇਮ ਰੱਖਣਾ, ਸ਼੍ਰੋਮਣੀ ਕਮੇਟੀ ਅਤੇ ਇਸ ਦੇ ਅਧੀਨ ਚਲ ਰਹੀਆਂ ਸਿੱਖ ਸੰਸਥਾਵਾਂ ਨੂੰ ਸਿਆਸੀ ਗਲਬੇ ਤੋਂ ਮੁਕਤ ਕਰਵਾਉਣਾ, ਸ਼੍ਰੋਮਣੀ ਅਕਾਲੀ ਦਲ ਵਿਚ ਜ਼ਮਹੂਰੀ ਕਦਰਾਂ ਕੀਮਤਾਂ ਦੀ ਬਹਾਲੀ ਲਈ ਯਤਨਸ਼ੀਲ ਹੋਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣਾ ਹੈ।
Photo
ਬਰਗਾੜੀ ਅਤੇ ਬਹਿਬਲ ਕਲਾਂ ਦੇ ਖ਼ੂਨੀ ਕਾਂਡ ਦੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਆਦਿ ਲਈ ਪ੍ਰੋਗਰਾਮਾਂ ਨੂੰ ਚਲਾਉਣਾ, ਲੋਕਾਂ 'ਚ ਇਹ ਵੀ ਚਰਚਾ ਹੈ ਕਿ ਇਹ ਵਿਸ਼ਾਲ ਰੈਲੀ ਪੰਜਾਬ ਦੀ ਸਿਆਸਤ ਨੂੰ ਨਵਾ ਰੂਪ ਦੇ ਕੇ ਜਾਣ ਉਮੀਦ ਹੈ । ਗੁਰਪ੍ਰੀਤ ਸਿੰਘ ਕੱਲਕੱਤਾ ਨੇ ਦਾਅਵਾ ਕੀਤਾ ਕਿ ਇਹ ਕਾਨਫ਼ਰੰਸ ਬੇਮਿਸਾਲ ਹੋਵੇਗੀ ਅਤੇ ਸੰਗਤਾਂ ਨੂੰ ਵੱਡੀ ਗਿਣਤੀ ਵਿਚ ਟਰੈਕਟਰ, ਟਰਾਲੀਆਂ, ਬਸਾਂ, ਕਾਰਾਂ, ਸਕੂਟਰਾਂ ਆਦਿ ਵਿਚ ਪੁੱਜਣ ਦੀ ਅਪੀਲ ਵੀ ਕੀਤੀ।