
Punjabi Dead in Philippines Barnala News: ਦੋ ਸਾਲ ਪਹਿਲਾਂ ਗਿਆ ਸੀ ਵਿਦੇਸ਼
ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਫਿਲੀਪੀਨਜ਼ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਜੀਵਨਜੋਤ ਸਿੰਘ ਵਜੋਂ ਹੋਈ ਹੈ, ਜੋ ਕਿ ਬਰਨਾਲਾ ਦੇ ਮਹਿਲ ਕਲਾਂ ਸੋਢੇ ਨਾਲ ਸੰਬੰਧਿਤ ਸੀ। ਮਿਲੀ ਜਾਣਕਾਰੀ ਅਨੁਸਾਰ 28 ਸਾਲਾ ਨੌਜਵਾਨ ਦੋ ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਦਾਵਾਓ, ਫਿਲੀਪੀਨਜ਼ ਗਿਆ ਸੀ। ਪੁੱਤ ਦੀ ਮੌਤ ਦੀ ਖ਼ਬਰ ਸੁਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।