ਖ਼ਬਰਾਂ |

ਤਾਜ਼ਾ |

ਭੁਲੱਥ ਦੇ ਨੌਜਵਾਨ ਦੀ ਲਿਬਨਾਨ ਵਿਚ ਸ਼ੱਕੀ ਹਾਲਾਤ 'ਚ ਮੌਤ
Published : Apr 18, 2026, 7:09 am IST
Updated : Apr 18, 2026, 8:30 am IST
SHARE ARTICLE
Bholath youth dies in Lebanon
Bholath youth dies in Lebanon

40 ਸਾਲਾ ਲਖਵਿੰਦਰ ਸਿੰਘ ਵਜੋਂ ਹੋਈ ਪਛਾਣ

ਭੁਲੱਥ, : ਵਿਦੇਸ਼ਾਂ ਦੀ ਧਰਤੀ ਤੋਂ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਹਲਕਾ ਭੁਲੱਥ ਦੇ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਰੋਜ਼ੀ-ਰੋਟੀ ਕਮਾਉਣ ਗਏ 40 ਸਾਲਾ ਲਖਵਿੰਦਰ ਸਿੰਘ ਦੀ ਲਿਬਨਾਨ ਵਿਚ ਭੇਦਭਰੇ ਹਾਲਾਤ ਵਿਚ ਮੌਤ ਹੋ ਗਈ। ਇਸ ਖ਼ਬਰ ਨੇ ਇਲਾਕੇ ਵਿਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ।

ਮ੍ਰਿਤਕ ਲਖਵਿੰਦਰ ਸਿੰਘ, ਜੋ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਹੀ ਸੁਨਹਿਰੇ ਭਵਿੱਖ ਦੀ ਆਸ ਵਿਚ ਲਿਬਨਾਨ ਗਿਆ ਸੀ, ਉੱਥੇ ਇਕ ਵੈਲਡਿੰਗ ਕੰਪਨੀ ਵਿਚ ਕੰਮ ਕਰਦਾ ਸੀ। ਬੀਤੇ ਦਿਨ ਪਰਿਵਾਰ ਨੂੰ ਉਸ ਦੀ ਮੌਤ ਦੀ ਸੂਚਨਾ ਮਿਲੀ। ਜਿੱਥੇ ਕੰਪਨੀ ਦੇ ਮਾਲਕ ਵਲੋਂ ਇਸ ਨੂੰ ਖ਼ੁਦਕੁਸ਼ੀ ਦਸਿਆ ਜਾ ਰਿਹਾ ਹੈ, ਉੱਥੇ ਹੀ ਪਰਵਾਰਕ ਮੈਂਬਰਾਂ ਨੇ ਇਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਨਕਾਰ ਦਿਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement