Gurdaspur News: ਗੁਰਦਾਸਪੁਰ ਦੇ ਨੌਜਵਾਨ ਨੇ ਕੈਨੇਡਾ ਪੁਲਿਸ ਵਿੱਚ ਅਫਸਰ ਬਣ ਕੇ ਪੰਜਾਬ ਦਾ ਨਾਮ ਕੀਤਾ ਰੌਸ਼ਨ

By : GAGANDEEP

Published : May 18, 2024, 4:32 pm IST
Updated : May 18, 2024, 4:32 pm IST
SHARE ARTICLE
A young man from Gurdaspur became an officer in Canada Police News in punjabi
A young man from Gurdaspur became an officer in Canada Police News in punjabi

Gurdaspur News: 6 ਸਾਲ ਪਹਿਲਾਂ ਪੂਰੇ ਪ੍ਰਵਾਰ ਸਮੇਤ ਕੈਨੇਡਾ ਚਲ ਗਏ ਸਨ ਮਨਪ੍ਰੀਤ ਸਿੰਘ ਮਾਨ

A young man from Gurdaspur became an officer in Canada Police News in punjabi : ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਸੱਦਾ ਦੇ ਜੰਮਪਲ ਨੌਜਵਾਨ ਵੱਲੋਂ ਕੈਨੇਡਾ ਪੁਲਿਸ ਵਿੱਚ ਅਫਸਰ ਬਣ ਕੇ ਪੂਰੇ ਭਾਰਤ ਸਮੇਤ ਪੰਜਾਬ  ਦਾ ਨਾਮ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਦੇ ਚਾਚਾ ਬਲਕਾਰ ਸਿੰਘ ਮਾਨ ਨੇ ਦੱਸਿਆ ਕਿ ਮੇਰਾ ਭਤੀਜਾ  ਮਨਪ੍ਰੀਤ ਸਿੰਘ ਮਾਨ ਪੁੱਤਰ ਮਹਿੰਦਰ ਸਿੰਘ ਮਾਨ ਕੈਨੇਡਾ ਪੁਲਿਸ ਵਿਚ ਅਫਸਰ  ਬਣਿਆ। ਉਸ ਨੇ ਜਿਥੇ ਪੂਰੇ ਪੰਜਾਬ ਦਾ ਨਾਮ ਰੋਸ਼ਨ ਕੀਤਾ। ਉੱਥੇ ਹੀ ਆਪਣੇ ਮਾਤਾ ਪਿਤਾ ਅਤੇ ਸਰਹੱਦੀ ਖੇਤਰ ਜ਼ਿਲ੍ਹਾ ਗੁਰਦਾਸਪੁਰ ਦਾ ਨਾਮ ਰੋਸ਼ਨ ਕੀਤਾ ਹੈ।

ਇਹ ਵੀ ਪੜ੍ਹੋ: Giddarbaha News : ਗਿੱਦੜਬਾਹਾ ਵਿਚ ਵਾਪਰਿਆ ਵੱਡਾ ਹਾਦਸਾ, ਬਰਸੀ ਮੌਕੇ ਡੇਰੇ ਵਿਚ ਫਟਿਆ ਸਿਲੰਡਰ  

ਉਹਨਾਂ ਦੱਸਿਆ ਕਿ ਮਨਪ੍ਰੀਤ ਸਿੰਘ ਮਾਨ ਜੋ ਕਿ ਚੰਡੀਗੜ੍ਹ ਤੋਂ ਬੀਟੈਕ ਕਰਨ ਉਪਰੰਤ ਆਈਆਈਟੀ ਦਿੱਲੀ ਤੋਂ ਐਮਬੀਏ ਕਰਨ ਉਪਰੰਤ 2018 ਵਿੱਚ ਪੂਰੇ ਪਰਿਵਾਰ ਸਮੇਤ ਪੱਕੇ ਤੌਰ 'ਤੇ ਕੈਨੇਡਾ ਵਿਚ ਚਲਾ ਗਿਆ । ਉੱਥੇ ਜਾ ਕੇ ਉਹਨਾਂ ਵੱਲੋਂ ਸਖਤ ਮਿਹਨਤ ਕਾਰਨ ਉਪਰੰਤ ਕੈਨੇਡਾ ਪੁਲਿਸ ਵਿੱਚ ਅਫਸਰ ਦਾ ਟੈਸਟ ਦਿੱਤਾ ਗਿਆ ਜਿਸ ਵਿਚ ਉਹਨਾਂ ਨੂੰ ਸਫਲਤਾ ਮਿਲਣ ਉਪਰੰਤ ਉਹ ਇੱਕ ਅਫਸਰ ਵਜੋਂ ਚੁਣੇ ਗਏ।

ਇਹ ਵੀ ਪੜ੍ਹੋ: Jalandhar News : ਜਲੰਧਰ ਪੁਲਿਸ ਨੇ ਚੋਰਾਂ ਦੇ ਗਿਰੋਹ ਦਾ ਕੀਤਾ ਪਰਦਾਫਾਸ਼, ਵੱਡੀਆਂ ਵਾਰਦਾਤਾਂ ਨੂੰ ਦਿੰਦੇ ਸੀ ਅੰਜਾਮ  

ਉਨਾਂ ਦੇ ਚਾਚਾ ਬਲਕਾਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਾਨ ਦੀ ਪਤਨੀ ਹਰਸਿਮਰਨ ਕੌਰ ਜਿਸ ਨੇ ਐਮਟੈਕ ਕੀਤੀ ਹੋਈ ਹੈ ਉਹ ਵੀ ਕੈਨੇਡਾ ਵਿੱਚ ਇੱਕ ਅਫਸਰ ਵਜੋਂ ਪ੍ਰਾਈਵੇਟ ਨੌਕਰੀ ਕਰ ਰਹੀ ਹੈ ਅਤੇ ਉਹਨਾਂ ਦੀਆਂ ਦੋ ਬੇਟੀਆਂ ਹਨ ਵੱਡੀ ਬੇਟੀ ਗੁਰਨਾਜ ਕੌਰ 12 ਸਾਲ ਦੀ ਅਤੇ ਛੋਟੀ ਬੇਟੀ  ਨੌਨਿੰਦ ਕੌਰ 5 ਸਾਲ ਦੀ ਹੈ ਜੋ ਕੈਨੇਡਾ ਵਿਖੇ ਪੜ੍ਹਾਈ ਕਰ ਰਹੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਬਲਕਾਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਮਾਨ ਆਪਣੇ ਮਾਤਾ ਪਿਤਾ ਦਾ ਇਕਲੌਤਾ ਪੁੱਤਰ ਹੈ ਅਤੇ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਵਧੀਆ ਹੋਣ ਕਾਰਨ ਉਸ ਦੀ ਪ੍ਰਾਇਮਰੀ ਤੋਂ ਬਾਅਦ ਦੀ ਪੜ੍ਹਾਈ ਚੰਡੀਗੜ੍ਹ ਤੋਂ ਕਰਵਾਈ ਗਈ ਹੈ। ਸਕੂਲ ਸਮੇਂ ਉਸ ਨੇ ਪਹਿਲੀ ਪੁਜੀਸ਼ਨ ਨਾਲ ਕਲਾਸਾਂ ਪਾਸ ਕੀਤੀਆਂ ਹਨ ਅਤੇ ਅੱਜ ਵੀ ਸਖ਼ਤ ਮਿਹਨਤ ਕਰਨ ਉਪਰੰਤ ਕੈਨੇਡਾ ਵਿੱਚ ਜਾ ਕੇ ਇੱਕ ਅਫਸਰ ਵਜੋਂ ਨੌਕਰੀ ਪ੍ਰਾਪਤ ਕਰਨ ਨਾਲ ਪੂਰੇ ਭਾਰਤ ਸਮੇਤ ਆਪਣੇ ਸਰਹੱਦੀ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਅੰਦਰ ਲੋਕਾਂ ਵੱਲੋਂ ਪਰਿਵਾਰ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। 

(For more Punjabi news apart from A young man from Gurdaspur became an officer in Canada Police News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement