ਲਾਰੈਂਸ ਬਿਸ਼ਨੋਈ ਦੇ ਵਕੀਲ ਦਾ ਇਲਜ਼ਾਮ - 'ਪੰਜਾਬ ਪੁਲਿਸ ਵਲੋਂ ਲਾਰੈਂਸ 'ਤੇ ਕੀਤਾ ਜਾ ਰਿਹਾ ‘ਤੀਜੇ ਦਰਜੇ ਦਾ ਤਸ਼ੱਦਦ’
Published : Jun 18, 2022, 12:55 pm IST
Updated : Jun 18, 2022, 12:55 pm IST
SHARE ARTICLE
lawrence bishnoi's advocate vishal chopra statement about punjab police
lawrence bishnoi's advocate vishal chopra statement about punjab police

ਕਾਬੁਲ ਵਿੱਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ
ਚੰਡੀਗੜ੍ਹ :
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਤਿਹਾੜ ਜੇਲ੍ਹ ਤੋਂ ਪੰਜਾਬ ਲਿਆਂਦੇ ਗਏ ਗੈਂਗਸਟਰ ਲਾਰੈਂਸ ਦੇ ਵਕੀਲ ਨੇ ਪੰਜਾਬ ਪੁਲਿਸ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਐਡਵੋਕੇਟ ਵਿਸ਼ਾਲ ਚੋਪੜਾ ਨੇ ਕਿਹਾ ਕਿ ਲਾਰੈਂਸ ਨੂੰ ਪੁੱਛਗਿੱਛ ਦੌਰਾਨ ਥਰਡ ਡਿਗਰੀ 'ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਪੰਜਾਬ ਪੁਲਿਸ ਆਨ ਕੈਮਰਾ ਪੁੱਛਗਿੱਛ ਨਹੀਂ ਕਰ ਰਹੀ। ਲਾਰੈਂਸ ਨੂੰ ਕਿਸੇ ਨਾਲ ਵੀ ਮਿਲਣ ਨਹੀਂ ਦਿੱਤਾ ਜਾ ਰਿਹਾ ਹੈ। ਇਸ ਦੇ ਖ਼ਿਲਾਫ਼ ਉਹ ਅਦਾਲਤ ਜਾਵੇਗਾ। ਉਥੇ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਜਵਾਬ ਦੇਣਾ ਪਵੇਗਾ।

ਲਾਰੈਂਸ ਬਿਸ਼ਨੋਈ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਪੰਜਾਬ ਪੁਲਿਸ ਉਨ੍ਹਾਂ ਦੇ ਮੁਵੱਕਿਲ ਨੂੰ 14 ਜੂਨ ਨੂੰ ਟਰਾਂਜ਼ਿਟ ਰਿਮਾਂਡ 'ਤੇ ਪਟਿਆਲਾ ਹਾਊਸ ਕੋਰਟ ਤੋਂ ਮਾਨਸਾ ਲੈ ਗਈ ਸੀ। ਪੰਜਾਬ ਦੇ ਐਡਵੋਕੇਟ ਜਨਰਲ ਆਪਣੀ ਟੀਮ ਸਮੇਤ ਅਦਾਲਤ ਵਿੱਚ ਪੇਸ਼ ਹੋਏ ਸਨ। ਜਿਸ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਭਰੋਸਾ ਦਿੱਤਾ ਕਿ ਮੇਰੇ ਮੁਵੱਕਿਲ ਦੀ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

lawrence bishnoi's advocate vishal chopra statement about punjab policelawrence bishnoi's advocate vishal chopra statement about punjab police

ਉਨ੍ਹਾਂ ਦੱਸਿਆ ਕਿ ਉਸ ਨੂੰ ਪੰਜਾਬ ਤੋਂ ਮਾਨਸਾ ਲਿਜਾਣ ਤੋਂ ਬਾਅਦ ਪੁਲਿਸ ਨੇ ਲਾਰੈਂਸ ਸਵੇਰੇ 4 ਵਜੇ ਹੀ ਮੈਜਿਸਟਰੇਟ ਦੇ ਘਰ ਪੇਸ਼ ਕੀਤਾ। ਉਸ ਸਮੇਂ ਲਾਰੈਂਸ ਬਿਸ਼ਨੋਈ ਦੇ ਪੱਖ ਤੋਂ ਕੋਈ ਵਕੀਲ ਮੌਜੂਦ ਨਹੀਂ ਸੀ। ਸਾਨੂੰ ਉੱਥੇ ਹੋਣ ਦੀ ਲੋੜ ਸੀ। ਅਸੀਂ ਸਵੇਰੇ ਪੇਸ਼ ਕਰਨ ਦੀ ਤਿਆਰੀ ਕਰ ਰਹੇ ਸੀ ਪਰ ਪੰਜਾਬ ਪੁਲਿਸ ਵਲੋਂ ਲਾਰੈਂਸ ਨੂੰ ਰਾਤ ਨੂੰ ਹੀ ਪੇਸ਼ ਕੀਤਾ ਗਿਆ ਜਿਥੋਂ ਉਸ ਦਾ 7 ਦਿਨ ਦਾ ਰਿਮਾਂਡ ਲਿਆ ਗਿਆ।

Punjab PolicePunjab Police

ਵਕੀਲ ਨੇ ਕਿਹਾ ਕਿ ਰਿਮਾਂਡ ਦੌਰਾਨ ਪੰਜਾਬ ਪੁਲਿਸ ਕਈ ਤਰ੍ਹਾਂ ਦੀ ਉਲੰਘਣਾ ਕਰ ਰਹੀ ਹੈ ਜੋ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਇਸ ਮਾਮਲੇ ਵਿੱਚ ਜਦੋਂ ਵੀ ਕੋਈ ਰਿਮਾਂਡ ਲਿਆ ਜਾਵੇ ਤਾਂ ਉਸ ਤੋਂ ਵੀਡੀਓ ਕੈਮਰੇ ਦੇ ਸਾਹਮਣੇ ਪੁੱਛਗਿੱਛ ਕੀਤੀ ਜਾਵੇ। ਇਹ ਪਰਮਵੀਰ ਸਿੰਘ ਬਨਾਮ ਬਲਜੀਤ ਸਿੰਘ ਕੇਸ ਦੇ ਸੁਪਰੀਮ ਕੋਰਟ ਦੇ ਫੈਸਲੇ ਦੀ ਉਲੰਘਣਾ ਹੈ। ਇਸ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਪੁੱਛਗਿੱਛ ਦੌਰਾਨ ਕੈਮਰਾ ਹੋਣਾ ਜ਼ਰੂਰੀ ਹੈ। ਮੇਰੇ ਮੁਵੱਕਿਲ 'ਤੇ ਤੀਜੇ ਦਰਜੇ ਦਾ ਤਸ਼ੱਦਦ ਕੀਤਾ ਜਾ ਰਿਹਾ ਹੈ। ਲਾਰੈਂਸ ਬਿਸ਼ਨੋਈ ਦੀ ਜਾਨ ਨੂੰ ਖ਼ਤਰਾ ਹੈ।

lawrence bishnoilawrence bishnoi

ਲਾਰੈਂਸ ਬਿਸ਼ਨੋਈ ਦੇ ਵਕੀਲ ਨੇ ਕਿਹਾ ਕਿ ਮੈਂ ਪੰਜਾਬ ਪੁਲਿਸ ਅਤੇ ਸਰਕਾਰ ਨੂੰ ਕਹਿ ਰਿਹਾ ਹਾਂ ਕਿ ਤੁਸੀਂ ਹਿੰਸਾ ਕਰ ਰਹੇ ਹੋ। ਕੱਲ੍ਹ ਅਦਾਲਤ ਵਿੱਚ ਇਸ ਦਾ ਜਵਾਬ ਦੇਣਾ ਹੋਵੇਗਾ। ਮੈਂ ਇਸ ਦੇ ਖ਼ਿਲਾਫ਼ ਅਦਾਲਤ ਵਿੱਚ ਰਿੱਟ ਦਾਇਰ ਕਰਾਂਗਾ। ਕੋਰਟ ਵੀਡੀਓ ਮੰਗੇਗੀ। ਡਾਕਟਰਾਂ ਦੀ ਟੀਮ ਬੁਲਾ ਕੇ ਲਾਰੈਂਸ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। CrPC 41(D) ਵਿੱਚ ਮੇਰੇ ਕਲਾਇੰਟ ਲਾਰੈਂਸ ਨੂੰ ਆਪਣੀ ਪਸੰਦ ਦੇ ਵਕੀਲ ਨਾਲ ਮਿਲਣ ਦਾ ਅਧਿਕਾਰ ਹੈ। ਉਸ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਕਿਸੇ ਨੂੰ ਵੀ ਉਸ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ। ਪੁਲਿਸ ਲਾਰੈਂਸ ਨਾਲ ਕੀਤੀ ਜਾ ਰਹੀ ਬੇਰਹਿਮੀ ਨੂੰ ਛੁਪਾਉਣਾ ਚਾਹੁੰਦੀ ਹੈ।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement