ਖ਼ਬਰਾਂ |

ਤਾਜ਼ਾ |

ਬਾਈਡਨ ਦੀ ਨਵੀਂ ਯੋਜਨਾ ਨਾਲ ਆਖਰਕਾਰ 5 ਲੱਖ ਪ੍ਰਵਾਸੀਆਂ ਨੂੰ ਮਿਲ ਸਕਦੀ ਹੈ ਅਮਰੀਕੀ ਨਾਗਰਿਕਤਾ
Published : Jun 18, 2024, 10:54 pm IST
Updated : Jun 18, 2024, 10:54 pm IST
SHARE ARTICLE
Representative Image.
Representative Image.

ਬਿਨਾਂ ਕਾਨੂੰਨੀ ਦਰਜੇ ਦੇ ਰਹਿ ਰਹੇ ਅਮਰੀਕੀ ਨਾਗਰਿਕਾਂ ਦੇ ਕੁੱਝ ਜੀਵਨ ਸਾਥੀਆਂ ਨੂੰ ਸਥਾਈ ਨਿਵਾਸ ਅਤੇ ਆਖਰਕਾਰ ਨਾਗਰਿਕਤਾ ਲਈ ਅਰਜ਼ੀ ਦੇਣ ਦੀ ਇਜਾਜ਼ਤ ਦੇਵੇਗਾ

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਚੋਣ ਸਾਲ ’ਚ ਇਕ ਵੱਡਾ ਕਦਮ ਚੁੱਕ ਰਹੇ ਹਨ, ਜਿਸ ਨਾਲ ਦੇਸ਼ ’ਚ ਹੁਣ ਤਕ ਬਿਨਾਂ ਕਾਨੂੰਨੀ ਦਰਜੇ ਦੇ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਰਾਹਤ ਮਿਲ ਸਕਦੀ ਹੈ ਅਤੇ ਉਨ੍ਹਾਂ ਨੂੰ ਅਮਰੀਕੀ ਨਾਗਰਿਕਤਾ ਮਿਲ ਸਕਦੀ ਹੈ। ਇਸ ਕਦਮ ਨੂੰ ਇਸ ਮਹੀਨੇ ਦੇ ਸ਼ੁਰੂ ’ਚ ਸਰਹੱਦ ’ਤੇ ਉਨ੍ਹਾਂ ਵਲੋਂ ਅਪਣਾਈ ਗਈ ਹਮਲਾਵਰ ਨੀਤੀ ਨੂੰ ਸੰਤੁਲਿਤ ਕਰਨ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਹਮਲਾਵਰ ਰੁਖ ਨੇ ਕਈ ਡੈਮੋਕ੍ਰੇਟਿਕ ਸੰਸਦ ਮੈਂਬਰਾਂ ਨੂੰ ਨਾਰਾਜ਼ ਕਰ ਦਿਤਾ ਸੀ। 

ਵਾਈਟ ਹਾਊਸ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਬਾਈਡਨ ਪ੍ਰਸ਼ਾਸਨ ਆਉਣ ਵਾਲੇ ਮਹੀਨਿਆਂ ਵਿਚ ਬਿਨਾਂ ਕਾਨੂੰਨੀ ਦਰਜੇ ਦੇ ਰਹਿ ਰਹੇ ਅਮਰੀਕੀ ਨਾਗਰਿਕਾਂ ਦੇ ਕੁੱਝ ਜੀਵਨ ਸਾਥੀਆਂ ਨੂੰ ਸਥਾਈ ਨਿਵਾਸ ਅਤੇ ਆਖਰਕਾਰ ਨਾਗਰਿਕਤਾ ਲਈ ਅਰਜ਼ੀ ਦੇਣ ਦੀ ਇਜਾਜ਼ਤ ਦੇਵੇਗਾ। ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਮੁਤਾਬਕ ਇਸ ਕਦਮ ਨਾਲ ਪੰਜ ਲੱਖ ਤੋਂ ਵੱਧ ਗੈਰ-ਪ੍ਰਵਾਸੀਆਂ ਨੂੰ ਲਾਭ ਹੋਣ ਦੀ ਸੰਭਾਵਨਾ ਹੈ। 

ਨਾਗਰਿਕਤਾ ਲਈ ਯੋਗ ਹੋਣ ਲਈ, ਇਕ ਪ੍ਰਵਾਸੀ ਨੂੰ ਘੱਟੋ-ਘੱਟ 10 ਸਾਲਾਂ ਲਈ ਅਮਰੀਕਾ ’ਚ ਰਹਿੰਦਾ ਹੋਣਾ ਚਾਹੀਦਾ ਹੈ ਅਤੇ ਕਿਸੇ ਅਮਰੀਕੀ ਨਾਗਰਿਕ ਨਾਲ ਵਿਆਹ ਹੋਣਾ ਚਾਹੀਦਾ ਹੈ। ਜੇ ਕਿਸੇ ਯੋਗ ਪ੍ਰਵਾਸੀ ਦੀ ਅਰਜ਼ੀ ਮਨਜ਼ੂਰ ਹੋ ਜਾਂਦੀ ਹੈ, ਤਾਂ ਉਸ ਕੋਲ ਗ੍ਰੀਨ ਕਾਰਡ ਲਈ ਅਰਜ਼ੀ ਦੇਣ, ਅਸਥਾਈ ਵਰਕ ਪਰਮਿਟ ਪ੍ਰਾਪਤ ਕਰਨ ਲਈ ਤਿੰਨ ਸਾਲ ਹੋਣਗੇ, ਇਸ ਦੌਰਾਨ, ਦੇਸ਼ ਨਿਕਾਲੇ ਤੋਂ ਸੁਰੱਖਿਆ ਮਿਲੇਗੀ।

ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅਪਣਾ ਨਾਂ ਗੁਪਤ ਰੱਖਣ ਦੀ ਸ਼ਰਤ ’ਤੇ ਪੱਤਰਕਾਰਾਂ ਨੂੰ ਦਸਿਆ ਕਿ ਲਗਭਗ 50,000 ਗੈਰ-ਨਾਗਰਿਕ ਬੱਚੇ ਜਿਨ੍ਹਾਂ ਦੇ ਮਾਤਾ-ਪਿਤਾ ਅਮਰੀਕੀ ਨਾਗਰਿਕ ਹਨ, ਸੰਭਾਵਤ ਤੌਰ ’ਤੇ ਇਸ ਪ੍ਰਕਿਰਿਆ ਲਈ ਯੋਗ ਹੋ ਸਕਦੇ ਹਨ। 

ਇਸ ਗੱਲ ਦੀ ਕੋਈ ਲੋੜ ਨਹੀਂ ਹੈ ਕਿ ਜੋੜੇ ਦਾ ਵਿਆਹ ਕਿੰਨੇ ਸਮੇਂ ਲਈ ਹੋਣਾ ਚਾਹੀਦਾ ਹੈ ਅਤੇ ਸੋਮਵਾਰ ਤੋਂ ਬਾਅਦ ਕੋਈ ਵੀ ਯੋਗ ਨਹੀਂ ਹੋਵੇਗਾ। ਇਸ ਦਾ ਮਤਲਬ ਇਹ ਹੈ ਕਿ ਜਿਹੜੇ ਪ੍ਰਵਾਸੀ 17 ਜੂਨ, 2024 ਤੋਂ ਬਾਅਦ ਕਿਸੇ ਵੀ ਸਮੇਂ 10 ਸਾਲ ਦੀ ਮਿਆਦ ਤਕ ਪਹੁੰਚਦੇ ਹਨ, ਉਹ ਪ੍ਰੋਗਰਾਮ ਲਈ ਯੋਗ ਨਹੀਂ ਹੋਣਗੇ। ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਰਜ਼ੀ ਪ੍ਰਕਿਰਿਆ ਗਰਮੀਆਂ ਦੇ ਅੰਤ ਤਕ ਸ਼ੁਰੂ ਹੋ ਜਾਵੇਗੀ ਅਤੇ ਅਰਜ਼ੀ ਫੀਸ ਅਜੇ ਤੈਅ ਨਹੀਂ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਕਥਿਤ ਵੀਡੀਓ ਨੂੰ ਲੈ ਕੇ 'ਆਪ' ਨੇ ਪੇਸ਼ ਕੀਤੀਆਂ 2 ਰਿਪੋਰਟਾਂ, ਕਿਹਾ-ਵੀਡੀਓ 'ਚ ਦਿਖਣ ਵਾਲਾ ਸਖਸ਼ ਭਗਵੰਤ ਮਾਨ ਨਹੀਂ

18 Jun 2026 1:36 PM

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM
Advertisement