ਲਹਿੰਦੇ ਪੰਜਾਬ ਤੋਂ ਸਿੱਖ MPA ਰਮੇਸ਼ ਸਿੰਘ ਅਰੋੜਾ ਨੇ ਪਾਕਿ PM ਸ਼ਾਹਬਾਜ਼ ਸ਼ਰੀਫ ਅੱਗੇ ਰੱਖੀਆਂ ਸਿੱਖਾਂ ਦੀਆਂ ਮੰਗਾਂ
Published : Jul 18, 2022, 3:09 pm IST
Updated : Jul 18, 2022, 6:16 pm IST
SHARE ARTICLE
Pakistani Sikh MLA meets PM Shehbaz Sharif
Pakistani Sikh MLA meets PM Shehbaz Sharif

ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਮ ਨੂੰ ਦੇਖ ਰਹੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਕੋਈ ਹੱਲ ਕੱਢਣਗੇ।



ਇਸਲਾਮਾਬਾਦ: ਪਾਕਿਸਤਾਨ ਮੁਸਲਿਮ ਲੀਗ ਪਾਰਟੀ ਦੇ ਐਮਪੀਏ ਰਮੇਸ਼ ਸਿੰਘ ਅਰੋੜਾ ਨੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨਾਲ ਇਸਲਾਮਾਬਾਦ ਵਿਚ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਪਾਕਿਸਤਾਨ ਆਉਣ ਵਾਲੇ ਸਿੱਖਾਂ ਲਈ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਭਾਰਤ ਤੋਂ ਆਉਣ ਵਾਲੀ ਸੰਗਤ ਕੋਲੋਂ ਲਈ ਜਾਣ ਵਾਲੀ 20 ਡਾਲਰ ਫੀਸ ਮੁਆਫ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਿਹਾ ਗਿਆ ਭਾਰਤੀ ਸਿੱਖਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਵਿਖੇ 24 ਘੰਟੇ ਤੱਕ ਰੁਕਣ ਦੀ ਮਨਜ਼ੂਰੀ ਦਿੱਤੀ ਜਾਵੇ।

Ramesh Singh Arora, Ramesh Singh Arora

ਜਾਣਕਾਰੀ ਦਿੰਦਿਆਂ ਅਰੋੜਾ ਨੇ ਦੱਸਿਆ ਕਿ ਪਾਕਿਸਤਾਨ ਵਿਚ ਘੱਟ ਗਿਣਤੀ ਸਿੱਖਾਂ ਦਾ ਸਨਮਾਨ ਕਰਦੇ ਹੋਏ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਦੁਨੀਆ ਭਰ ਦੇ ਸਿੱਖਾਂ ਨੂੰ ਜਲਦ ਹੀ ਵੱਡਾ ਤੋਹਫਾ ਦੇਣ ਦਾ ਭਰੋਸਾ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼ਰੀਫ ਨੇ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਸ੍ਰੀ ਕਰਤਾਰਪੁਰ ਸਾਹਿਬ ਦੇ ਕੰਮ ਨੂੰ ਦੇਖ ਰਹੇ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਕੋਈ ਹੱਲ ਕੱਢਣਗੇ।

Kartarpur Sahib Kartarpur Sahib

ਅਰੋੜਾ ਅਨੁਸਾਰ ਕਰੀਬ ਇਕ ਘੰਟੇ ਤੱਕ ਚੱਲੀ ਇਸ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੂੰ ਦੱਸਿਆ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਆਉਣ ਵਾਲੀ ਭਾਰਤੀ ਸੰਗਤ ਨੂੰ ਇੱਥੇ 24 ਘੰਟੇ ਰੁਕਣ ਦੀ ਇਜਾਜ਼ਤ ਦੇਣ ਨਾਲ ਉਹ ਸਵੇਰ ਸਮੇਂ ਆਸਾ ਦੀ ਵਾਰ ਅਤੇ ਸ਼ਾਮ ਵੇਲੇ ਰਹਿਰਾਸ ਸਾਹਿਬ ਦਾ ਪਾਠ ਸੁਣ ਸਕਣਗੇ। ਰਮੇਸ਼ ਅਰੋੜਾ ਨੇ ਕਿਹਾ, “ਯਾਤਰੀ ਸਾਨੂੰ ਕਹਿੰਦੇ ਨੇ ਕਿ ਤੁਸੀਂ ਮੱਥਾ ਟੇਕਣ ਦੇ ਵੀ 20 ਡਾਲਰ ਲੈਂਦੇ ਹੋ, ਜੋ ਕਿ ਬਹੁਤ ਬੁਰਾ ਲੱਗਦਾ ਹੈ”।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 8 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਆਉਣ ਦਾ ਸੱਦਾ ਦਿੱਤਾ ਗਿਆ, ਜਿਸ 'ਤੇ ਸ਼ਰੀਫ ਨੇ ਖੁਦ ਵੀ ਪਰਿਵਾਰ ਸਮੇਤ ਸ੍ਰੀ ਕਰਤਾਰਪੁਰ ਸਾਹਿਬ ਅਤੇ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਗੱਲ ਕਹੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement