ਸਿੱਖਾਂ ਲਈ ਖੁਸ਼ੀ ਦੀ ਖ਼ਬਰ, ਕੈਲੀਫੋਰਨੀਆ 'ਚ ਦਸਤਾਰ ਸਜਾ ਕੇ ਮੋਟਰਸਾਈਕਲ ਚਲਾ ਸਕਣਗੇ ਸਿੱਖ 
Published : Sep 18, 2023, 2:52 pm IST
Updated : Sep 18, 2023, 2:52 pm IST
SHARE ARTICLE
Sikh
Sikh

ਕੈਲੀਫੋਰਨੀਆ ਸਟੇਟ ਸੈਨੇਟ 'ਚ ਬਿੱਲ SB-847 ਵੱਡੇ ਬਹੁਮਤ ਨਾਲ ਪਾਸ

ਫਰਿਜ਼ਨੋ/ਕੈਲੀਫੋਰਨੀਆ  - ਵਿਦੇਸ਼ ਵਿਚ ਸਿੱਖ ਭਾਈਚਾਰੇ ਲਈ ਖੁਸ਼ੀ ਦੀ ਖ਼ਬਰ ਹੈ। 14 ਸਤੰਬਰ 2023 ਨੂੰ ਕੈਲੀਫੋਰਨੀਆ ਦੀ ਰਾਜਧਾਨੀ ਸੈਕਰਾਮੈਂਟੋ ਵਿਖੇ ਕੈਲੀਫੋਰਨੀਆ ਸਟੇਟ ਸੈਨੇਟ ਵਿਚ ਬਿੱਲ SB-847 ਵੱਡੇ ਬਹੁਮਤ ਨਾਲ ਪਾਸ ਹੋ ਗਿਆ ਹੈ। ਹੁਣ ਇਸ ਬਿੱਲ 'ਤੇ ਕੈਲੀਫੋਰਨੀਆ ਸਟੇਟ ਦੇ ਗਵਰਨਰ ਦੇ ਦਸਤਖ਼ਤ ਦੇ ਨਾਲ ਇਹ ਇੱਕ ਕਾਨੂੰਨ ਬਣ ਜਾਵੇਗਾ। ਇਸ ਬਿੱਲ ਤਹਿਤ ਜਲਦੀ ਹੀ ਸਿੱਖ ਦਸਤਾਰ ਅਤੇ ਦੁਮਾਲਾ ਸਜਾ ਕੇ ਕੈਲੀਫੋਰਨੀਆ ਸਟੇਟ ਵਿਚ ਕਾਨੂੰਨੀ ਤੌਰ 'ਤੇ ਮੋਟਰਸਾਈਕਲ ਚਲਾ ਸਕਣਗੇ। ਬਿੱਲ SB-847 ਸਟੇਟ ਸੈਨੇਟਰ ਬਰਾਇਨ ਡਾਹਲੀ ਨੇ ਕਾਨੂੰਨ ਦੇ ਮਾਹਰਾਂ ਅਤੇ ਪਲੈਨਿੰਗ ਕਮਿਸ਼ਨ ਦੇ ਵਾਈਸ ਚੇਅਰਮੈਨ ਮਨਦੀਪ ਸਿੰਘ ਦੀ ਮਦਦ ਨਾਲ ਤਿਆਰ ਕੀਤਾ ਸੀ।      

ਇਕ ਮੁਕੰਮਲ ਕਾਨੂੰਨ ਬਣਨ ਤੋਂ ਪਹਿਲਾ ਬਿੱਲ SB-847 ਨੂੰ ਬਹੁਤ ਸਾਰੀਆਂ ਸਟੇਟ ਕਮੇਟੀਆਂ, ਸੈਨੇਟ ਫਲੌਰ, ਅਸੈਂਬਲੀ ਫਲੌਰ ਅਤੇ ਹੋਰ ਬਹੁਤ ਸਾਰੀਆਂ ਪ੍ਰਕਿਰਿਆ ਵਿਚੋਂ ਲੰਘਣਾ ਪਿਆ। ਸੈਨੇਟਰ ਬਰਾਇਨ ਡਾਹਲੀ ਅਤੇ ਪਲੈਨਿੰਗ ਕਮਿਸ਼ਨ ਦੇ ਵਾਈਸ ਚੇਅਰਮੈਨ ਮਨਦੀਪ ਸਿੰਘ ਨੇ ਬਹੁਤ ਮਿਹਨਤ ਕਰਕੇ ਬਿੱਲ SB-847 ਨੂੰ ਹਰ ਇੱਕ ਪੜਾਅ ਵਿਚੋਂ ਵੱਡੇ ਬਹੁਮਤ ਨਾਲ ਪਾਸ ਕਰਵਾਇਆ ਹੈ।  ਅਮਰੀਕਾ ਵਿਚ ਵੱਡੀ ਗਿਣਤੀ ਵਿਚ ਸਿੱਖ ਭਾਈਚਾਰਾ ਰਹਿ ਰਿਹਾ ਹੈ ਅਤੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਾਂ ਨੂੰ ਅਮਰੀਕਾ ਦੀ ਕਿਸੇ ਸਟੇਟ ਵਿਚ ਕਾਨੂੰਨੀ ਤੌਰ 'ਤੇ ਪੱਗ ਬੰਨ੍ਹ ਕੇ ਮੋਟਰਸਾਈਕਲ ਚਲਾਉਣ ਦਾ ਹੱਕ ਮਿਲਣ ਜਾ ਰਿਹਾ ਹੈ।  

Tags: sikh

SHARE ARTICLE

ਏਜੰਸੀ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement