
Punjab News: 7 ਸਾਲ ਪਹਿਲਾਂ ਗਿਆ ਸੀ ਵਿਦੇਸ਼
Death of Punjabi in Canada News: ਵਿਦੇਸ਼ ਵਿਚ ਹਰ ਰੋਜ਼ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਅਜਿਹੀ ਹੀ ਇਕ ਹੋਰ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਜਿਥੇ ਪੰਜਾਬੀ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 31 ਸਾਲਾ ਅਭਿਨੀਤ ਸਿੰਘ ਵਾਸੀ ਖੰਨਾ ਵਜੋਂ ਹੋਈ ਹੈ।
ਮ੍ਰਿਤਕ ਅਭਿਨੀਤ 7 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਸ ਨੂੰ ਕੈਨੇਡਾ ਦੀ ਪੀ. ਆਰ. ਵੀ ਮਿਲ ਚੁੱਕੀ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ 10 ਅਕਤੂਬਰ ਨੂੰ ਆਪਣਾ 31ਵਾਂ ਜਨਮ ਦਿਨ ਮਨਾ ਕੇ ਰਾਤ ਨੂੰ ਸੌਂ ਗਿਆ ਸੀ ਪਰ ਅਗਲੇ ਦਿਨ ਸਵੇਰੇ ਉਹ ਉਠਿਆ ਨਹੀਂ।
ਜਿਸ ਤੋਂ ਬਾਅਦ ਮਾਪੇ ਉਸ ਨੂੰ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਾਰਾ ਪਰਿਵਾਰ ਕੈਨੇਡਾ ਵਿਚ ਹੋਣ ਕਾਰਨ ਉਸ ਦਾ ਅੰਤਿਮ ਸਸਕਾਰ 19 ਅਕਤੂਬਰ ਨੂੰ ਬਰੈਂਪਟਨ ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।