
ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ ਦਾ ਰਹਿਣ ਵਾਲਾ ਸੀ ਮ੍ਰਿਤਕ ਨੌਜਵਾਨ
ਸ੍ਰੀ ਮੁਕਤਸਰ ਸਾਹਿਬ : ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਸਪੇਨ ਤੋਂ ਸਾਹਮਣੇ ਆਇਆ ਹੈ। ਜਿਥੇ ਪੰਜਾਬੀ ਨੌਜਵਾਨ ( Death of a Punjabi youth) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਦੀਪ ਸਿੰਘ ਸੋਨੀ ਮਾਨ ਵਜੋਂ ਹੋਈ ਹੈ। ਮ੍ਰਿਤਕ ਰੁਜ਼ਗਾਰ ਦੀ ਭਾਲ ਵਿਚ 6 ਮਹੀਨੇ ਪਹਿਲਾਂ ਵਿਦੇਸ਼ ਗਿਆ ਸੀ। ਮ੍ਰਿਤਕ ਸੰਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਬੱਲਮਗੜ ਦਾ ਰਹਿਣ ਵਾਲਾ ਸੀ।
ਪਿੰਡ ਬੱਲਮਗੜ ਦੀ ਪੰਚਾਇਤ ਨੇ ਪੰਜਾਬ ਸਰਕਾਰ ਅਤੇ ਸਮਾਜ ਸੇਵਕਾਂ ਨੂੰ ਅਪੀਲ ਕੀਤੀ ਹੈ ਕਿ ਸੰਦੀਪ ਸਿੰਘ ਦੀ ਲਾਸ਼ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕੀਤਾ ਜਾਵੇ, ਕਿਉਂਕਿ ਪਰਿਵਾਰ ਦੀ ਆਰਥਿਕ ਹਾਲਤ ਕਮਜ਼ੋਰ ਹੈ ਤੇ ਕਰਜ਼ ਚੁੱਕ ਕੇ ਪਰਿਵਾਰ ਨੇ ਨੌਜਵਾਨ ਨੂੰ ਰੁਜ਼ਗਾਰ ਲਈ ਕਰੀਬ 6 ਮਹੀਨੇ ਪਹਿਲਾਂ ਵਿਦੇਸ਼ ਭੇਜਿਆ ਸੀ।