
ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਅੰਮ੍ਰਿਤਸਰ : ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਰਾਜਧਾਨੀ ਆਬੂਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਦਿਨੀਂ ਸ਼ੱਕੀ ਹੂਤੀਆਂ ਵੱਲੋਂ ਕੀਤੇ ਗਏ ਡਰੋਨ ਹਮਲੇ ’ਚ 2 ਭਾਰਤੀਆਂ ਦੀ ਮੌਤ ਹੋਈ ਗਈ ਹੈ। ਇਨ੍ਹਾਂ ’ਚੋਂ ਇਕ ਪੰਜਾਬੀ ਨੌਜਵਾਨ ਸੀ।
Death
ਮ੍ਰਿਤਕ ਦੀ ਪਹਿਚਾਣ ਹਰਦੀਪ ਸਿੰਘ ਉਮਰ ਕਰੀਬ 26 ਸਾਲ ਜ਼ਿਲ੍ਹਾ ਅੰਮ੍ਰਿਤਸਰ, ਬਲਾਕ ਰਈਆ ਦੇ ਪਿੰਡ ਮਹਿਸਮਪੁਰ ਵਜੋਂ ਹੋਈ ਹੈ। ਜਿਸ ਦੇ ਪਿਤਾ ਬਲਵਿੰਦਰ ਸਿੰਘ ਦੀ ਵੀ ਕੁਝ ਸਮਾਂ ਪਹਿਲਾ ਮੌਤ ਹੋ ਚੁੱਕੀ ਹੈ।
A Punjabi youth was killed in a drone strike in Abu Dhabi
ਮਿਲੀ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਜਿਸ ਦਾ ਵਿਆਹ ਮਾਪਿਆਂ ਨੇ ਬੜੇ ਚਾਵਾਂ ਨਾਲ ਕੁਝ ਕੁ ਮਹੀਨੇ ਪਹਿਲਾਂ ਹੀ ਕੀਤਾ ਸੀ। ਮ੍ਰਿਤਕ ਨੌਜਵਾਨ ਹਰਦੀਪ ਸਿੰਘ ਪਿੱਛੇ ਆਪਣੀ ਬਜ਼ੁਰਗ ਮਾਂ ਚਰਨਜੀਤ ਕੌਰ ਅਤੇ ਪਤਨੀ ਨੂੰ ਛੱਡ ਗਿਆ ਹੈ।
ਨੌਜਵਾਨ ਦੀ ਮੌਤ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੈ।