ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Published : Jan 19, 2026, 6:47 am IST
Updated : Jan 19, 2026, 8:16 am IST
SHARE ARTICLE
Amarvir Singh dies in Canada news
Amarvir Singh dies in Canada news

ਅਮਰਵੀਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਵੀਰ ਸੀ

ਰਾੜਾ ਸਾਹਿਬ (ਬਲਜੀਤ ਸਿੰਘ ਜ਼ੀਰਖ) : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਖੇ ਜ਼ਿੰਦਗੀ ਦੇ ਸੁਨਿਹਰੀ ਭਵਿਖ ਦੇ ਸੁਪਨੇ ਸਿਰਜ ਕੇ ਗਏ, ਨਜ਼ਦੀਕ ਪਿੰਡ ਕਟਾਹਰੀ ਦੇ ਇਕ ਨੌਜਵਾਨ ਅਮਰਵੀਰ ਸਿੰਘ (27) ਪੁੱਤਰ ਸ਼ਿੰਗਾਰਾ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਇਸ ਮੰਦਭਾਗੀ ਖ਼ਬਰ ਕਾਰਨ ਕਸਬਾ ਰਾੜਾ ਸਾਹਿਬ ਦੇ ਇਲਾਕੇ ’ਚ ਭਾਰੀ ਸੋਗ ਦੀ ਲਹਿਰ ਫੈਲ ਗਈ।

ਮ੍ਰਿਤਕ ਦੇ ਪਿਤਾ ਸ਼ਿੰਗਾਰਾ ਸਿੰਘ ਨੇ ਦਸਿਆ ਕਿ ਅਮਰਵੀਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਵੀਰ ਸੀ ਅਤੇ ਉਸ ਨੇ ਪੰਜਾਬ ਰਹਿੰਦੇ ਹੋਏ ਵੀ ਅਪਣਾ ਬਹੁਤ ਨਾਂ ਚਮਕਾਇਆ ਸੀ। ਉਹ ਚਾਰ ਸਾਲ ਪਹਿਲਾਂ ਹੀ 2022 ’ਚ ਉਚੇਰੀ ਵਿਦਿਆ ਹਾਸਲ ਕਰਨ ਲਈ ਬਰੈਂਪਟਨ ਕੈਨੇਡਾ ਗਿਆ ਸੀ।

ਜਦਕਿ ਹੁਣ ਉਹ ਵਰਕ ਪਰਮਿਟ ’ਤੇ ਟਰੱਕ ਚਲਾਉਂਦਾ ਸੀ ਤੇ ਇਸ ਸਾਲ ਪੰਜਾਬ ਆਉਣ ਦੀ ਯੋਜਨਾ ਬਣਾ ਰਿਹਾ ਸੀ, ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ ਤੇ ਉਸ ਦੀ ਉਥੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਸ ਦੀ ਮ੍ਰਿਤਕ ਦੇਹ ਅੱਜ ਉਸ ਦੇ ਜੱਦੀ ਪਿੰਡ ਕਟਾਹਰੀ ਪੁੱਜਣ ਦੀ ਸੰਭਾਵਨਾ ਹੈ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement