ਕੇਸ਼ਵ ਸ਼ਰਮਾ ਦੋ ਭੈਣਾਂ ਦਾ ਇਕਲੌਤਾ ਭਰਾ ਸੀ
ਦੀਨਾਨਗਰ : ਪਿੰਡ ਨੰਗਲ ਬ੍ਰਾਹਮਣਾਂ ਦਾ ਨੌਜਵਾਨ ਕੇਸ਼ਵ ਸ਼ਰਮਾ, ਜੋ ਕੇਵਲ ਚਾਰ ਮਹੀਨੇ ਪਹਿਲਾਂ ਹੀ ਇੰਗਲੈਂਡ ਗਿਆ ਸੀ, ਉੱਥੇ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਮੁਤਾਬਕ ਕਾਰਾਂ ਦੀ ਆਪਸੀ ਟੱਕਰ ਦੌਰਾਨ ਕੇਸ਼ਵ ਦੀ ਮੌਤ ਹੋ ਗਈ, ਜਿਸ ਨਾਲ ਪਿੰਡ ਅਤੇ ਪਰਿਵਾਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਕੇਸ਼ਵ ਸ਼ਰਮਾ ਦੋ ਭੈਣਾਂ ਦਾ ਇਕਲੌਤਾ ਭਰਾ ਸੀ।
ਪਰਿਵਾਰ ਨੇ ਦੱਸਿਆ ਕਿ ਕੇਸ਼ਵ ਅਪਣੀ ਭੈਣ ਦੀ ਮੰਗਣੀ ਲਈ ਭਾਰਤ ਵਾਪਸ ਆਉਣ ਦੀ ਤਿਆਰੀ ਕਰ ਰਿਹਾ ਸੀ, ਪਰ ਇਸ ਤੋਂ ਪਹਿਲਾਂ ਹੀ ਇਹ ਦਰਦਨਾਕ ਹਾਦਸਾ ਵਾਪਰ ਗਿਆ। ਕੇਸ਼ਵ ਸ਼ਰਮਾ ਦੀ ਦਰਦਨਾਕ ਮੌਤ ਤੋਂ ਬਾਅਦ ਪਿੰਡ ਦੇ ਵਿੱਚ ਮਾਤਮ ਛਾਇਆ ਹੋਇਆ ਹੈ, ਹਰ ਕਿਸੇ ਦੀਆਂ ਅੱਖਾਂ ਨਮ ਹਨ।
