Pakistan News: ਵਿਸਾਖੀ ਮੌਕੇ ਪਾਕਿਸਤਾਨ ਪਹੁੰਚਣ ਵਾਲੇ ਜਥੇ ਨੂੰ ਦਿਤੀਆਂ ਜਾਣਗੀਆਂ ਬਿਹਤਰ ਸਹੂਲਤਾਂ: ਰਮੇਸ਼ ਸਿੰਘ ਅਰੋੜਾ
Published : Mar 19, 2024, 4:47 pm IST
Updated : Mar 20, 2024, 10:49 am IST
SHARE ARTICLE
Better facilities for Sikh yatrees during Vaisakhi Mela, says Ramesh Singh Arora
Better facilities for Sikh yatrees during Vaisakhi Mela, says Ramesh Singh Arora

ਕਿਹਾ, ਸਿੱਖ ਚਾਹੇ ਪਾਕਿਸਤਾਨ ਵਿਚ ਹੋਵੇ ਜਾਂ ਪਾਕਿਸਤਾਨ ਤੋਂ ਬਾਹਰ, ਉਸ ਦਾ ਲਾਹੌਰ ਨਾਲ ਇਸ਼ਕ ਹੈ

Pakistan News: ਭਾਰਤੀ ਸਿੱਖ ਸ਼ਰਧਾਲੂਆਂ ਦੇ ਲਾਹੌਰ ਵਿਚ ਠਹਿਰਨ ਦੀ ਮਿਆਦ ਦੋ ਦਿਨਾਂ ਲਈ ਵਧਾਈ
ਕਰਤਾਰਪੁਰ ਸਾਹਿਬ ਆਉਣ ਵਾਲੀ ਵਿਦੇਸ਼ੀ ਸੰਗਤ ਤੋਂ ਵਸੂਲੀ ਜਾਣ ਵਾਲੀ 5 ਡਾਲਰ ਫੀਸ ਕੀਤੀ ਮੁਆਫ਼

ਲਾਹੌਰ (ਬਾਬਰ ਜਲੰਧਰੀ): ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਅਤੇ ਘੱਟ ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਵਿਸਾਖੀ ਮੌਕੇ ਪਾਕਿਸਤਾਨ ਪਹੁੰਚਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਪ੍ਰਗਟਾਇਆ। ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸਿੱਖ ਚਾਹੇ ਪਾਕਿਸਤਾਨ ਵਿਚ ਹੋਵੇ ਜਾਂ ਪਾਕਿਸਤਾਨ ਤੋਂ ਬਾਹਰ, ਉਸ ਦਾ ਲਾਹੌਰ ਨਾਲ ਇਸ਼ਕ ਹੈ। ਇਸ ਲਈ ਭਾਰਤੀ ਸਿੱਖ ਭਾਈਚਾਰੇ ਦੀ ਮੰਗ ’ਤੇ ਸੂਬਾਈ ਰਾਜਧਾਨੀ ਵਿਚ ਭਾਰਤੀ ਸਿੱਖ ਸ਼ਰਧਾਲੂਆਂ ਦੇ ਠਹਿਰਨ ਦੀ ਮਿਆਦ ਦੋ ਦਿਨਾਂ ਲਈ ਵਧਾ ਦਿਤੀ ਗਈ ਹੈ।

ਰਮੇਸ਼ ਸਿੰਘ ਅਰੋੜਾ ਨੇ ਦਸਿਆ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਵਿਦੇਸ਼ੀ ਸੰਗਤ ਤੋਂ ਵਸੂਲੀ ਜਾਣ ਵਾਲੀ 5 ਡਾਲਰ ਫੀਸ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੁਆਫ਼ ਕਰ ਦਿਤੀ ਗਈ। ਉਨ੍ਹਾਂ ਨੇ ਇਵੈਕੁਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਕਮੇਟੀ ਰੂਮ ਵਿਚ ਪੀਐਸਜੀਪੀਸੀ ਦੇ 10 ਮੈਂਬਰਾਂ ਨਾਲ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਵਿਸਾਖੀ ਮੌਕੇ ਵਿਦੇਸ਼ੀ ਸ਼ਰਧਾਲੂਆਂ ਦਾ ਜਥਾ 13 ਅਪ੍ਰੈਲ ਨੂੰ ਪਾਕਿਸਤਾਨ ਪਹੁੰਚੇਗਾ ਅਤੇ 22 ਅਪ੍ਰੈਲ ਨੂੰ ਵਾਪਸ ਰਵਾਨਾ ਹੋਵੇਗਾ। ਇਸ ਮੌਕੇ ਜਥੇ ਨੂੰ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਪੰਜਾ ਸਾਹਿਬ, ਕਰਤਾਰਪੁਰ ਸਾਹਿਬ, ਸੱਚਾ ਸੌਦਾ, ਰੋੜੀ ਸਾਹਿਬ ਅਤੇ ਲਾਹੌਰ ਲਿਜਾਇਆ ਜਾਵੇਗਾ।  

ਉਨ੍ਹਾਂ ਕਿਹਾ ਕਿ ਯਾਤਰਾ ਲਈ ਵਧੀਆ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਯਾਤਰੀਆਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ। ਇਹ ਟਰੇਨ ਅਟਾਰੀ ਵਾਹਘਾ ਬਾਰਡਰ ਤੋਂ ਸ਼ੁਰੂ ਹੋ ਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ ਕਰਵਾਏਗੀ। ਇਸ ਦੇ ਲਈ ਵੀਜ਼ੇ ਪਾਕਿਸਤਾਨ ਅਤੇ ਭਾਰਤ ਦਰਮਿਆਨ ਸਹਿਮਤੀ ਵਾਲੇ ਪ੍ਰੋਟੋਕੋਲ ਦੇ ਤਹਿਤ ਜਾਰੀ ਕੀਤੇ ਜਾਣਗੇ। ਉਨ੍ਹਾਂ ਦਸਿਆ ਕਿ ਸ਼ਰਧੂਲਆਂ ਨੂੰ ਪਾਕਿਸਤਾਨ ਵਿਚ ਮੁਫ਼ਤ ਭੋਜਨ, ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਜਦਕਿ ਸੁਰੱਖਿਆ ਦੇ ਪੁਖਤਾ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਰਵਾਸੀ ਸਿੱਖਾਂ ਦੀ ਸਹੂਲਤ ਲਈ ਇਕ ਦਸ ਮੈਂਬਰੀ ਸਿੱਖ ਇੰਟਰਨੈਸ਼ਨਲ ਐਡਵਾਈਜ਼ਰੀ ਕੌਂਸਲ ਬਣਾਈ ਜਾ ਰਹੀ ਹੈ ਅਤੇ ਐਡਵਾਈਜ਼ਰੀ ਕੌਂਸਲ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕੀਤਾ ਜਾਵੇਗਾ। ਇਹ ਕਮੇਟੀ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੀ ਸੇਵਾ ਸੰਭਾਲ ਲਈ ਮਦਦ ਕਰੇਗੀ।
ਇਕ ਸਵਾਲ ਦੇ ਜਵਾਬ ਵਿਚ ਅਰੋੜਾ ਨੇ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਾਹੌਰ ਵਿਚ ਕੇਂਦਰੀ ਦਫ਼ਤਰ ਸਥਾਪਿਤ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਦਸਿਆ ਕਿ ਕਮੇਟੀ ਵਿਚ ਪਹਿਲੀ ਵਾਰ ਮਹਿਲਾ ਮੈਂਬਰ ਦੀ ਨਿਯੁਕਤੀ ਹੋਈ ਹੈ, ਜਿਸ ਨੂੰ ਲੈ ਕੇ ਸਿੱਖ ਭਾਈਚਾਰਾ ਮਾਣ ਮਹਿਸੂਸ ਕਰ ਰਿਹਾ ਹੈ।

 (For more Punjabi news apart from Better facilities for Sikh yatrees during Vaisakhi Mela, says Ramesh Singh Arora, stay tuned to Rozana Spokesman)

Tags: vaisakhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement